ਰੂਪਨਗਰ, 05 ਨਵੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਮੁਕੱਦਮਿਆਂ ਵਿੱਚ ਨਸ਼ਾ ਕਰਨ ਦੇ ਆਦੀ ਦੋ ਵਿਅਕਤੀਆਂ ਸਮੇਤ ਕੁੱਲ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 12 ਨਸ਼ੀਲੇ ਇੰਨਜੈਕਸ਼ਨ ਬ੍ਰਾਮਦ ਕੀਤੇ ਗਏ।
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸ੍ਰੀ ਚਮਕੌਰ ਸਾਹਿਬ ਵੱਲੋਂ ਗੁਰਪ੍ਰੀਤ ਸਿੰਘ ਵਾਸੀ ਸ੍ਰੀ ਚਮਕੌਰ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਨਸ਼ੀਲੇ ਇੰਨਜੈਕਸ਼ਨ ਬ੍ਰਾਮਦ ਕੀਤੇ ਗਏ ਅਤੇ ਥਾਣਾ ਸਦਰ ਰੂਪਨਗਰ ਵੱਲੋਂ ਨਸ਼ਾ ਕਰਨ ਦੇ ਆਦੀ ਕਸ਼ਮੀਰ ਚੰਦ ਵਾਸੀ ਪਿੰਡ ਥਲੀ ਖੁਰਦ ਅਤੇ ਮਨਦੀਪ ਸਿੰਘ ਵਾਸੀ ਪਿੰਡ ਰਾਮਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।
