ਬਜ਼ੁਰਗਾਂ ਦੀ ਸੇਵਾ ਲਈ ਰੈਡ ਕਰਾਸ ਵਲੋਂ ਓਲਡ ਏਜ ਹੋਮ ਸ੍ਰੀ ਚਮਕੌਰ ਸਾਹਿਬ ਵਿੱਚ ਰਾਸ਼ਨ ਵੰਡBy Muskan / November 15, 2025 ਸ੍ਰੀ ਚਮਕੌਰ ਸਾਹਿਬ, 14 ਨਵੰਬਰ: ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੇ ਦਿਸ਼ਾ–ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਅੱਜ ਓਲਡ ਏਜ ਹੋਮ ਚਮਕੌਰ ਸਾਹਿਬ ਵਿਖੇ ਰਹਿ ਰਹੇ ਬੇਸਹਾਰਾ ਬਜ਼ੁਰਗਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਆਟਾ, ਦਾਲਾਂ, ਚਾਹ, ਚੀਨੀ, ਚਾਵਲ, ਰਿਫੈਂਡ ਅਤੇ ਮਸਾਲਿਆਂ ਸਮੇਤ ਕਈ ਹੋਰ ਜ਼ਰੂਰੀ ਸਮਾਨ ਪ੍ਰਦਾਨ ਕੀਤਾ ਗਿਆ। ਇਸ ਸੇਵਾ ਮੁਹਿੰਮ ਵਿੱਚ ਸ੍ਰੀਮਤੀ ਤਾਨੀਆ ਬੈਂਸ, ਪ੍ਰੋ–ਪ੍ਰਧਾਨ ਜ਼ਿਲ੍ਹਾ ਰੈਡ ਕਰਾਸ, ਰੂਪਨਗਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਈਆਂ। ਉਨ੍ਹਾਂ ਨੇ ਓਲਡ ਏਜ ਹੋਮ ਵਿੱਚ ਰਹਿੰਦੇ ਬਜ਼ੁਰਗਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਲੋੜਾਂ ਅਤੇ ਹਾਲਚਾਲ ਬਾਰੇ ਗੱਲਬਾਤ ਕੀਤੀ। ਬਜ਼ੁਰਗਾਂ ਨੇ ਦੱਸਿਆ ਕਿ ਉਹ ਇੱਥੇ ਸੁਖੀ ਤੇ ਆਦਰਯੋਗ ਜੀਵਨ ਬਿਤੀਤ ਕਰ ਰਹੇ ਹਨ। ਮੈਡਮ ਤਾਨੀਆ ਬੈਂਸ ਜੀ ਨਾਲ ਗੱਲਬਾਤ ਦੌਰਾਨ ਬਜ਼ੁਰਗਾਂ ਵਲੋਂ ਖੁਸ਼ੀ ਪ੍ਰਗਟ ਕਰਦੇ ਹੋਏ ਉਨ੍ਹਾਂ ਨੂੰ ਦੁਆਵਾਂ ਅਤੇ ਅਸ਼ੀਰਵਾਦ ਦਿੱਤਾ ਗਿਆ ਅਤੇ ਇਸ ਉਪਰਾਲੇ ਦੀ ਸਲਾਹਣਾ ਕੀਤੀ ਗਈ। ਓਲਡ ਏਜ ਹੋਮ ਦੇ ਪ੍ਰਧਾਨ ਸ੍ਰੀ ਆਰ. ਸੀ. ਢੰਡ ਅਤੇ ਹੋਰ ਮੈਂਬਰਾਂ ਵੱਲੋਂ ਸ੍ਰੀਮਤੀ ਤਾਨੀਆ ਬੈਂਸ ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਮੈਡਮ ਹੇਮ ਲਤਾ ਪੀ.ਏ., ਸ੍ਰੀ ਗੁਰਸੋਹਣ ਸਿੰਘ (ਸਕੱਤਰ ਰੈਡ ਕਰਾਸ), ਸ੍ਰੀ ਵਰੁਣ ਸ਼ਰਮਾ, ਸ੍ਰੀ ਸਿਮਰਨਜੀਤ ਸਿੰਘ ਅਤੇ ਓਲਡ ਏਜ ਹੋਮ ਦੇ ਮੈਂਬਰ ਹਾਜ਼ਰ ਸਨ। Stay updated with the latest stories only on Time of Punjab — 👉 [Punjabi News] | [English News] | [Hindi News] | More News Here » Share this:
District level training begins under Business Blaster program Punjab News, Punjabi News / By Aayan Mehta
On the occasion of Organ Donation Day, students and teachers were made aware about organ donation. Punjab News, Punjabi News, Uncategorized / By Aayan Mehta
ਮੇਲਾ ਸਾਵਣ ਅਸ਼ਟਮੀ ਦੌਰਾਨ ਸੁਚਾਰੂ ਪ੍ਰਬੰਧ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ Punjab News, Punjabi News / By Aayan Mehta
ਸਿਹਤ ਵਿਭਾਗ ਨੇ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ 1,524 ਘਰਾਂ ਦਾ ਸਰਵੇ ਕਰਕੇ 3,145 ਕੰਟੇਨਰਾਂ ਦੀ ਕੀਤੀ ਜਾਂਚ Punjabi News, Punjab News / By Mehta D
ਸੜਕ ਹਾਦਸਾ ਪੀੜਤਾਂ ਦੀ ਜਾਨ ਬਚਾਉਣ ਲਈ ਪੀ.ਐੱਮ. ਰਾਹਤ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਓ: ਆਰ.ਟੀ.ਓ. ਰਾਜਪਾਲ ਸਿੰਘ ਸੇਖੋਂ Punjabi News, Punjab News / By Mehta D
ਅਕਾਲੀ ਦਲ ਨੂੰ ਵੱਡਾ ਹੁੰਗਾਰਾ, ਐਚ.ਡੀ. ਦੇਵਗੌੜਾ ਦੀ ਅਗਵਾਈ ਵਾਲੇ ਜਨਤਾ ਦਲ ਸੈਕੂਲਰ ਨੇ ਬਿਨਾਂ ਸ਼ਰਤ ਹਮਾਇਤ | ਮੁੱਖ ਖਬਰਾਂ Punjabi News / By Mehta D
ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਵੋਟਰ ਸੂਚੀਆਂ ’ਚ ਗੜਬੜੀ ਖਿਲਾਫ਼ ਹਾਈ ਕੋਰਟ ਕਰਾਂਗੇ ਪਹੁੰਚ : ਅਕਾਲੀ ਦਲ | ਮੁੱਖ ਖਬਰਾਂ Punjabi News / By Mehta D
AAP ਦੇ 7 ਸਾਂਸਦਾਂ ਦੀ ਸਾਂਸਦੀ ’ਤੇ ਖ਼ਤਰਾ ! ਸੰਜੇ ਸਿੰਘ ਦੇ ਦਾਅਵੇ ਨੇ ਵਧਾਈ ਸਿਆਸੀ ਹਲਚਲ, ਜਾਣੋ ਪੂਰਾ ਮਾਮਲਾ | ਮੁੱਖ ਖਬਰਾਂ Punjabi News / By Mehta D
Raghav Chadha ਨੇ ਮੁੜ AAP ’ਤੇ ਸਾਧਿਆ ਨਿਸ਼ਾਨਾ, ਕਿਹਾ- ‘ਆਪ’ ’ਚ Toxic ਮਾਹੌਲ, ਨਿੱਜੀ ਫਾਇਦੇ ਲਈ ਕਰ ਰਹੇ ਭ੍ਰਿਸ਼ਟਾਚਾਰ | ਮੁੱਖ ਖਬਰਾਂ Punjabi News / By Mehta D