ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਨੂੰ ਸਮਰਪਿਤ ਹੋਵੇਗਾ ਰੋਸ਼ਨੀ ਅਤੇ ਅਵਾਜ ਪ੍ਰੋਗਰਾਮ- ਕੈਬਨਿਟ ਮੰਤਰੀBy Muskan / November 19, 2025 ਸ੍ਰੀ ਅਨੰਦਪੁਰ ਸਾਹਿਬ 18 ਨਵੰਬਰ : ਪੰਜਾਬ ਸਰਕਾਰ ਵੱਲੋਂ ਨੋਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸ਼ਤਾਬਦੀ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿੱਚ ਬਹੁਤ ਹੀ ਸ਼ਰਧਾ ਨਾਲ ਵੱਡੇ ਪੱਧਰ ਤੇ ਮਨਾਏ ਜਾ ਰਹੇ ਹਨ, ਜਿਸ ਦੀਆਂ ਅਗਾਓ ਤਿਆਰੀਆਂ ਕੀਤੀਆ ਜਾ ਰਹੀਆਂ ਹਨ। ਸੰਗਤਾਂ ਦੀ ਵੱਡੇ ਪੱਧਰ ਤੇ ਆਮਦ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਸਾਸ਼ਨ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ। ਇਹ ਜਾਣਕਾਰੀ ਸ੍ਰ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਅਤੇ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਲਈ ਵਿਆਪਕ ਪੱਧਰ ਤੇ ਤਿਆਰੀਆਂ ਕੀਤੀਆ ਜਾ ਰਹੀਆਂ ਹਨ ਇਨ੍ਹਾਂ ਸਮਾਗਮਾਂ ਵਿਚ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਪਹੁੰਚਣ ਦੀ ਸੰਭਾਵਨਾ ਹੈ। ਪ੍ਰਸਾਸ਼ਨ ਵੱਲੋਂ ਪਿਛਲੇ ਲਗਭਗ ਦੋ ਮਹੀਨੇ ਤੋਂ ਇਸ ਸਬੰਧ ਵਿਚ ਤਿਆਰੀਆਂ ਕੀਤੀਆ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਦੇ ਰੋਸ਼ਨੀ ਅਤੇ ਅਵਾਜ਼ ਦੇ ਪ੍ਰੋਗਰਾਮ 20 ਨਵੰਬਰ ਨੂੰ ਸਥਾਨਕ ਚਰਨ ਗੰਗਾ ਸਟੇਡੀਅਮ ਵਿਚ ਕਰਵਾਏ ਜਾਣਗੇ। ਗੁਰੂ ਨਗਰੀ ਵਿੱਚ 23 ਤੋ 25 ਨਵੰਬਰ ਤੱਕ ਲੜੀਵਾਰ ਵਿਆਪਕ ਪੱਧਰ ਤੇ ਧਾਰਮਿਕ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਥਾਨਕ ਚਰਨ ਗੰਗਾ ਸਟੇਡੀਅਮ ਜਿੱਥੇ ਰੋਸ਼ਨੀ ਅਤੇ ਆਵਾਜ ਰਾਹੀ ਹਿੰਦੀ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਇਆ ਜਾਵੇਗਾ, ਉਸ ਸਥਾਨ ਤੇ ਸਾਫ ਸਫਾਈ ਦਾ ਕੰਮ ਵੱਡੇ ਪੱਧਰ ਤੇ ਚੱਲ ਰਿਹਾ ਹੈ। ਸੰਗਤਾਂ ਦੀ ਸਹੂਲਤ ਲਈ ਚਰਨ ਗੰਗਾ ਸਟੇਡੀਅਮ ਦੇ ਆਲੇ ਦੁਆਲੇ ਵਾਹਨਾ ਦੀ ਪਾਰਕਿੰਗ ਲਈ ਢੁਕਵੀਆਂ ਥਾਵਾ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾ ਨੇ ਦੱਸਿਆ ਕਿ ਚਰਨ ਗੰਗਾ ਸਟੇਡੀਅਮ ਨੂੰ ਆਉਣ ਵਾਲੇ ਸਾਰੇ ਮਾਰਗਾਂ ਤੇ ਰਾਤ ਸਮੇਂ ਸਟਰੀਟ ਲਾਈਟ ਦੀ ਵਿਵਸਥਾ ਕੀਤੀ ਗਈ ਹੈ ਅਤੇ ਸਟੇਡੀਅਮ ਵਿਚ ਰੰਗ ਰੋਗਨ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਸਥਾਨ ਤੇ ਪਹੁੰਚਣਗੇ ਉਨ੍ਹਾਂ ਦੇ ਬੈਠਣ ਲਈ ਢੁਕਵੀ ਵਿਵਸਥਾ ਕੀਤੀ ਜਾ ਰਹੀ ਹੈ, ਇਸ ਸਟੇਡੀਅਮ ਦੇ ਆਲੇ ਦੁਆਲੇ ਸੁਰੱਖਿਆ ਦੇ ਸੁਚਾਰੂ ਪ੍ਰਬੰਧ ਹੋਣਗੇ। ਉਨ੍ਹਾਂ ਨੇ ਕਿਹਾ ਕਿ ਇਸ ਸਮਾਗਮ ਦੀਆਂ ਵਿਆਪਕ ਤਿਆਰੀਆਂ ਚੱਲ ਰਹੀਆਂ ਹਨ ਅਤੇ ਸਮਾਗਮ ਵਾਲੇ ਸਥਾਨ ਤੇ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਅੰਤਿਮ ਛੋਹਾ ਦਿੱਤੀਆਂ ਜਾ ਰਹੀਆਂ ਹਨ। Stay updated with the latest stories only on Time of Punjab — 👉 [Punjabi News] | [English News] | [Hindi News] | More News Here » Share this:
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੇਲਾ ਚੌਂਕ ਰੂਪਨਗਰ ਤੋਂ ਦਰਬਾਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ Punjabi News / By Mehta D
ਹਰ ਸ਼ੁਕਰਵਾਰ “ਡੇਂਗੂ ਤੇ ਵਾਰ” ਮੁਹਿੰਮ ਤਹਿਤ ਸਰਵੇ ਟੀਮਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਗਿਆ ਰਵਾਨਾ Punjabi News / By Mehta D
ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ, ਕੈਬਨਿਟ ਮੰਤਰੀ ਬੈਂਸ ਦੀ ਅਗਵਾਈ ਵਿੱਚ ਵੱਡੇ ਪ੍ਰੋਜੈਕਟ ਸਾਕਾਰ Punjabi News / By Mehta D
ਪਸ਼ੂਆਂ ਦੀ ਭਲਾਈ ਤੇ ਸੇਵਾ ਹਿੱਤ ਪੰਜਾਬ ਸਰਕਾਰ ਹਮੇਸ਼ਾ ਹੀ ਤਤਪਰ – ਸ. ਗੁਰਮੀਤ ਸਿੰਘ ਖੁੱਡੀਆਂ Punjabi News / By Mehta D
ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਹਰਜੋਤ ਸਿੰਘ ਬੈਂਸ ਵੱਲੋਂ ਸਮੁੱਚੀ ਲੋਕਾਂਈ ਨੂੰ ਵਧਾਈਆਂ Punjabi News / By Mehta D
ਐਸ.ਐਮ.ਐਲ ਮਹਿੰਦਰਾ ਕੰਪਨੀ ਵੱਲੋਂ ਵੱਖ-ਵੱਖ ਖਾਲੀ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ Punjabi News / By Mehta D
ਫੌਜ ਭਰਤੀ ਲਈ ਆਨ-ਲਾਈਨ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ ‘ਚ 10 ਅਪ੍ਰੈਲ ਤੱਕ ਦਾ ਵਾਧਾ – ਜ਼ਿਲ੍ਹਾ ਰੋਜ਼ਗਾਰ ਅਫ਼ਸਰ Punjabi News / By Mehta D