ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੀ ਅਨੰਦਪੁਰ ਸਾਹਿਬ ਵਿਚ ਬਣ ਰਹੀ ਪੰਜਾਬ ਵਿਧਾਨ ਸਭਾ ਦੀਆ ਤਿਆਰੀਆ ਦਾ ਲਿਆ ਜਾਇਜਾ, ਟੈਂਟ ਸਿਟੀ ਕੋਟਲਾ ਪਾਵਰ ਦਾ ਵੀ ਕੀਤਾ ਦੌਰਾBy Muskan / November 21, 2025 ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਤੇ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੀ ਰਹੇ ਮੋਜੂਦ ਸ੍ਰੀ ਅਨੰਦਪੁਰ ਸਾਹਿਬ 20 ਨਵੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਬਣ ਰਹੀ ਪੰਜਾਬ ਵਿਧਾਨ ਸਭਾ ਅਤੇ ਸਬੰਧਿਤ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਸੰਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੀਆਂ ਤਿਆਰੀਆਂ ਨੂੰ ਸੁਚਾਰੂ ਬਣਾਉਣ ਲਈ ਸਪੀਕਰ ਨੇ ਵੱਖ-ਵੱਖ ਸਾਈਟਾਂ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਵੀ ਰਹੇ ਮੌਜੂਦ। ਸਪੀਕਰ ਸੰਧਵਾਂ ਨੇ ਕਿਹਾ ਕਿ ਸ਼ਹੀਦੀ ਸ਼ਤਾਬਦੀ ਸਮਾਗਮ ਮੌਕੇ ਹਰ ਪੱਧਰ ’ਤੇ ਪੁਖ਼ਤਾ ਪ੍ਰਬੰਧ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਸ. ਸੰਧਵਾਂ ਨੇ ਬਣ ਰਹੀ ਟੈਂਟ ਸਿਟੀ ਕੋਟਲਾ ਪਾਵਰ ਦਾ ਵੀ ਦੌਰਾ ਕੀਤਾ, ਜਿੱਥੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਲਈ ਰਿਹਾਇਸ਼, ਪੀਣ ਯੋਗ ਪਾਣੀ, ਸਫ਼ਾਈ, ਆਵਾਜਾਈ ਅਤੇ ਸਹੂਲਤਾਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਟੈਂਟ ਸਿਟੀ ਵਿੱਚ ਸਾਰੇ ਪ੍ਰਬੰਧ ਸੰਗਤ ਦੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਜਾ ਰਹੇ ਹਨ ਅਤੇ ਕਿਸੇ ਕਿਸਮ ਦੀ ਕਮੀ ਨਹੀਂ ਛੱਡੀ ਜਾਵੇਗੀ। ਸਪੀਕਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਸਭ ਤੋਂ ਪਹਿਲੀ ਤਰਜੀਹ ਦਿੱਤੀ ਜਾਵੇ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨਾਲ ਮਿਲ ਕੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਮਾਗਮ ਸ਼ਾਂਤੀਪੂਰਵਕ ਅਤੇ ਸੁਚਾਰੂ ਢੰਗ ਨਾਲ ਹੋਣ। ਇਸੇ ਤਰ੍ਹਾਂ, ਸੈਰ-ਸਪਾਟਾ ਵਿਭਾਗ ਵੱਲੋਂ ਇਤਿਹਾਸਕ ਸ਼ਹਿਰ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਸੰਗਤਾਂ ਲਈ ਖਾਸ ਪ੍ਰਬੰਧ ਵੀ ਕੀਤੇ ਜਾ ਰਹੇ ਹਨ। ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਇਹ ਸ਼ਤਾਬਦੀ ਸਮਾਗਮ ਯਾਦਗਾਰ ਬਣਨ ਅਤੇ ਦੁਨੀਆ ਭਰ ਤੋਂ ਆਉਣ ਵਾਲੇ ਸੰਗਤਾਂ ਨੂੰ ਸਭ ਤੋਂ ਵਧੀਆ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਨੇ ਭਰੋਸਾ ਦਵਾਇਆ ਕਿ ਜਲਦੀ ਹੀ ਸਾਰੇ ਕੰਮ ਪੂਰੇ ਕਰਕੇ ਪੰਜਾਬ ਵਿਧਾਨ ਸਭਾ ਦੇ ਖ਼ਾਸ ਸੈਸ਼ਨ ਲਈ ਮੁਕੰਮਲ ਤਿਆਰੀ ਕੀਤੀ ਜਾਵੇਗੀ। Stay updated with the latest stories only on Time of Punjab — 👉 [Punjabi News] | [English News] | [Hindi News] | More News Here » Share this:
ਹੋਲਾ ਮਹੱਲਾ ਤਿਉਹਾਰ ਤੋਂ ਪਹਿਲਾ ਸਾਰੇ ਪ੍ਰਬੰਧ ਹੋਣ ਮੁਕੰਮਲ, ਸ਼ਰਧਾਲੂਆਂ ਨੂੰ ਮਿਲੇਗੀ ਵਿਸੇਸ਼ ਸਹੂਲਤ- ਡਿਪਟੀ ਕਮਿਸ਼ਨਰ Punjabi News / By Mehta D
ਡਿਪਟੀ ਕਮਿਸ਼ਨਰ ਨੇ ਸਰਕਾਰੀ ਪੋਲਟੈਕਨਿਕ ਕਾਲਜ ਵਿੱਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ ਕੀਤਾ Punjabi News / By Mehta D
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਵਰਕਸ਼ਾਪ ਆਯੋਜਿਤ Punjabi News / By Mehta D
ਸ੍ਰੀ ਅਨੰਦਪੁਰ ਸਾਹਿਬ ਵਿੱਚ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਸਿਹਤ ਅਤੇ ਮਹਾਵਾਰੀ ਸਬੰਧੀ ਕਰਵਾਈ ਗਈ ਇੱਕ ਦਿਨਾਂ ਟ੍ਰੇਨਿੰਗ Punjabi News / By Mehta D
ਰਾਸ਼ਟਰੀ ਤਪਦਿਕ ਇਲੈਮੀਨੇਸ਼ਨ ਪ੍ਰੋਗਰਾਮ ਅਧੀਨ ਜ਼ਿਲ੍ਹੇ ਦੇ ਸਮੂਹ ਕਮਿਊਨਿਟੀ ਹੈਲਥ ਅਫਸਰਾਂ ਦੀ ਟ੍ਰੇਨਿੰਗ ਕਰਵਾਈ ਗਈ Punjabi News / By Mehta D