350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਕਥਾ ਤੇ ਕੀਰਤਨ ਦਰਬਾਰ

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਕਥਾ ਤੇ ਕੀਰਤਨ ਦਰਬਾਰਪੰਥ ਦੇ ਪ੍ਰਸਿੱਧ ਕਥਾ ਤੇ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ਼ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਜੇ ਸ਼ਾਮ ਦੇ ਦੀਵਾਨਾਂ ਵਿਚ ਪੰਥ ਦੇ ਪ੍ਰਸਿੱਧ ਕਥਾ ਤੇ ਕੀਰਤਨੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ।

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਕਥਾ ਤੇ ਕੀਰਤਨ ਦਰਬਾਰ

ਇਨ੍ਹਾਂ ਜਥਿਆਂ ਵਿਚ ਗਿਆਨੀ ਹਰਜੀਤ ਸਿੰਘ ਹਰਮਨ ਸ਼ਾਹਬਾਦ ਮਾਰਕੰਡਾ ਵਾਲੇ, ਭਾਈ ਗੁਰਸੇਵਕ ਸਿੰਘ ਰੰਗੀਲਾ ਚੰਡੀਗੜ੍ਹ ਵਾਲੇ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਬਾਬਾ ਹਰਜੀਤ ਸਿੰਘ ਮਹਿਤਾ ਚੌਕ ਵਾਲੇ, ਭਾਈ ਗਗਨਦੀਪ ਸਿੰਘ ਸ੍ਰੀਨਗਰ ਵਾਲੇ, ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਵਾਲੇ, ਭਾਈ ਬਲਵਿੰਦਰ ਸਿੰਘ ਰੰਗੀਲਾ ਚੰਡੀਗੜ੍ਹ ਵਾਲੇ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਪਦਮ ਸ੍ਰੀ ਭਾਈ ਸਾਹਿਬ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਸ਼ਾਮਿਲ ਸਨ। ਸਟੇਜ ਸਕੱਤਰ ਦੀ ਸੇਵਾ ਗਿਆਨੀ ਭਗਵਾਨ ਸਿੰਘ ਜੌਹਲ ਅਤੇ ਭਾਈ ਪ੍ਰੀਤਮ ਸਿੰਘ ਨੇ ਨਿਭਾਈ।

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਕਥਾ ਤੇ ਕੀਰਤਨ ਦਰਬਾਰ

ਭਲਕੇ ਮਿਤੀ 24 ਨਵੰਬਰ ਨੂੰ ਇਸੇ ਭੰਡਾਲ ਵਿਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਸਬੰਧੀ ਕਾਵਿ ਉਚਾਰਨ, ਢਾਡੀ ਤੇ ਕਵੀਸ਼ਰ ਦਰਬਾਰ ਅਤੇ ਕਥਾ ਤੇ ਕੀਰਤਨ ਦਰਬਾਰ ਸਜਾਏ ਜਾਣਗੇ।
Stay updated with the latest stories only on Time of Punjab —
       👉 [Punjabi News] | [English News] | [Hindi News] | More News Here »
Share this:
Scroll to Top