ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸBy Muskan / November 26, 2025 ਸੰਗਤ ਲਈ ਟੈਂਟ ਸਿਟੀ ਅਤੇ ਪਾਰਕਿੰਗ ਦੀ ਸਹੂਲਤ 29 ਨਵੰਬਰ ਤੱਕ ਜਾਰੀ ਰਹੇਗੀ: ਹਰਜੋਤ ਸਿੰਘ ਬੈਂਸ ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 25 ਨਵੰਬਰ: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤੌਰ ‘ਤੇ ਸਥਾਪਤ ਕੀਤਾ ਗਿਆ ਪੰਜਾਬ ਵਿਧਾਨ ਸਭਾ ਕੰਪਲੈਕਸ 29 ਨਵੰਬਰ, 2025 ਤੱਕ ਆਮ ਜਨਤਾ ਲਈ ਖੁੱਲ੍ਹਾ ਰਹੇਗਾ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲੋਕ 29 ਨਵੰਬਰ ਤੱਕ ਭਾਈ ਜੈਤਾ ਜੀ ਯਾਦਗਾਰ ਵਿਖੇ ਸਥਾਪਤ ਇਸ ਵਿਧਾਨ ਸਭਾ ਕੰਪਲੈਕਸ ਦਾ ਦੌਰਾ ਕਰ ਸਕਣਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ 24 ਨਵੰਬਰ ਦੇ ਆਪਣੇ 10ਵੇਂ (ਵਿਸ਼ੇਸ਼) ਸੈਸ਼ਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਨੂੰ ਆਰਜ਼ੀ ਪੰਜਾਬ ਵਿਧਾਨ ਸਭਾ ਕੰਪਲੈਕਸ ਖੇਤਰ ਵਜੋਂ ਮਨੋਨੀਤ ਕੀਤਾ ਗਿਆ ਸੀ। ਸ. ਬੈਂਸ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਰੱਖਿਆ ਗਿਆ, ਜਿਸਦਾ ਉਦੇਸ਼ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਲਈ ਦਿੱਤੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨਾ ਸੀ। ਸ. ਬੈਂਸ ਨੇ ਦੱਸਿਆ ਕਿ ਇਸਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਡਰੋਨ ਸ਼ੋਅ ਦੇ ਨਾਲ ਸੰਗਤ ਦੀ ਸਹੂਲਤ ਲਈ ਸਥਾਪਤ ਕੀਤੀਆਂ ਗਈਆਂ ਤਿੰਨ ਟੈਂਟ ਸਿਟੀਜ਼ ਅਤੇ ਪਾਰਕਿੰਗ ਦੀ ਸਹੂਲਤ ਵੀ 29 ਨਵੰਬਰ ਤੱਕ ਜਾਰੀ ਰਹੇਗੀ Stay updated with the latest stories only on Time of Punjab — 👉 [Punjabi News] | [English News] | [Hindi News] | More News Here Share this:
ਹੋਲਾ ਮਹੱਲਾ ਤਿਉਹਾਰ ਤੋਂ ਪਹਿਲਾ ਸਾਰੇ ਪ੍ਰਬੰਧ ਹੋਣ ਮੁਕੰਮਲ, ਸ਼ਰਧਾਲੂਆਂ ਨੂੰ ਮਿਲੇਗੀ ਵਿਸੇਸ਼ ਸਹੂਲਤ- ਡਿਪਟੀ ਕਮਿਸ਼ਨਰ Punjabi News / By Mehta D
ਡਿਪਟੀ ਕਮਿਸ਼ਨਰ ਨੇ ਸਰਕਾਰੀ ਪੋਲਟੈਕਨਿਕ ਕਾਲਜ ਵਿੱਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ ਕੀਤਾ Punjabi News / By Mehta D
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਵਰਕਸ਼ਾਪ ਆਯੋਜਿਤ Punjabi News / By Mehta D
ਸ੍ਰੀ ਅਨੰਦਪੁਰ ਸਾਹਿਬ ਵਿੱਚ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਸਿਹਤ ਅਤੇ ਮਹਾਵਾਰੀ ਸਬੰਧੀ ਕਰਵਾਈ ਗਈ ਇੱਕ ਦਿਨਾਂ ਟ੍ਰੇਨਿੰਗ Punjabi News / By Mehta D
ਰਾਸ਼ਟਰੀ ਤਪਦਿਕ ਇਲੈਮੀਨੇਸ਼ਨ ਪ੍ਰੋਗਰਾਮ ਅਧੀਨ ਜ਼ਿਲ੍ਹੇ ਦੇ ਸਮੂਹ ਕਮਿਊਨਿਟੀ ਹੈਲਥ ਅਫਸਰਾਂ ਦੀ ਟ੍ਰੇਨਿੰਗ ਕਰਵਾਈ ਗਈ Punjabi News / By Mehta D