16ਵਾਂ ਰਾਸ਼ਟਰੀ ਵੋਟਰ ਦਿਵਸ: ਸਰਕਾਰੀ ਕਾਲਜ ਰੋਪੜ ਵਿੱਚ ਵਿਸ਼ੇਸ਼ ਸਮਾਗਮ 25 ਜਨਵਰੀ ਨੂੰ

National Voters’ Day Celebration on Jan 25
ਰੂਪਨਗਰ, 20 ਜਨਵਰੀ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ 16ਵਾਂ ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2026 ਦਿਨ ਐਤਵਾਰ ਨੂੰ ਸਰਕਾਰੀ ਕਾਲਜ ਰੂਪਨਗਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸੇ ਸਬੰਧ ਵਿੱਚ ਅੱਜ ਐਸਡੀਐਮ ਰੂਪਨਗਰ ਬਲਜਿੰਦਰ ਸਿੰਘ ਢਿੱਲੋਂ ਵੱਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਸਮਾਰੋਹ ਵਿੱਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਇਹ ਪ੍ਰੋਗਰਾਮ ਜ਼ਿਲ੍ਹਾ ਪੱਧਰ ਅਤੇ ਹਲਕਾ ਪੱਧਰ ਉਤੇ ਸਾਂਝੇ ਤੌਰ ਉਤੇ ਮਨਾਇਆ ਜਾਵੇਗਾ।
ਐੱਸਡੀਐਮ ਰੂਪਨਗਰ ਨੇ ਦੱਸਿਆ ਕਿ ਇਸ ਵਾਰ ਭਾਰਤ ਚੋਣ ਕਮਿਸ਼ਨ ਵੱਲੋਂ ਰਾਸ਼ਟਰੀ ਵੋਟਰ ਦਿਵਸ ਦੀ ਥੀਮ “ਮਾਈ ਇੰਡੀਆ, ਮਾਈ ਵੋਟ” ਨਿਸ਼ਚਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਵਾਲੇ ਦਿਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਨਵੇਂ ਬਣੇ ਵੋਟਰਾਂ ਨੂੰ ਫੋਟੋ ਵੋਟਰ ਸ਼ਨਾਖਤੀ ਕਾਰਡ ਵੀ ਵੰਡੇ ਜਾਣਗੇ। 
ਇਸ ਤੋਂ ਇਲਾਵਾ ਸਵੀਪ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਈ.ਆਰ.ਓ, ਬੀ.ਐਲ.ਓ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਵੋਟਰ ਜਾਗਰੂਕਤਾ ਸਬੰਧੀ ਸਕੂਲਾਂ/ਕਾਲਜਾਂ/ਸੰਸਥਾ ਦੇ ਵਿਦਿਆਰਥੀਆਂ ਵੱਲੋਂ ਭਾਸ਼ਣ, ਕਵਿਤਾਵਾਂ, ਮਹਿੰਦੀ ਆਦਿ ਦੇ ਮੁਕਬਾਲੇ ਕਰਵਾਏ ਜਾਣਗੇ।
ਇਸ ਮੌਕੇ ਚੋਣ ਤਹਿਸੀਲਦਾਰ ਪਲਵਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਬੌਬੀ ਗੁਲਾਟੀ, ਕਾਰਜ ਸਾਧਕ ਅਫ਼ਸਰ ਅਸ਼ੋਕ ਕੁਮਾਰ, ਮਾਸਟਰ ਟਰੇਨਰ ਦਿਨੇਸ਼ ਸੈਣੀ, ਸਰਕਾਰੀ ਕਾਲਜ ਤੋਂ ਪ੍ਰੋ. ਦੀਪੇਂਦਰ ਸਿੰਘ, ਡੀਪੀ ਵਰਿੰਦਰ ਸਿੰਘ, ਵੱਖ-ਵੱਖ ਸਕੂਲਾਂ ਅਤੇ ਦਫ਼ਤਰਾਂ ਤੋਂ ਅਧਿਕਾਰੀ ਹਾਜ਼ਰ ਸਨ।
Share this:
Scroll to Top