Outstanding Students Honoured for Their Talent and Achievement


ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ
Bright Minds Punjab 2026: Outstanding Students Honoured for Their Talent and Achievement

Bright Minds Punjab 2026: Outstanding Students Honoured for Their Talent and Achievement

Bright Minds Punjab 2026: Punjab's toppers and talented teachers honored at Virasat-e-Khalsa

 

ਸ੍ਰੀ ਅਨੰਦਪੁਰ ਸਾਹਿਬ 01 ਜੂਨ: ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਵਿਰਾਸਤ ਏ ਖਾਲਸਾ ਵਿਖੇ ਆਯੋਜਿਤ ਸਮਾਰੋਹ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਸੰਵਾਦ ਕੀਤਾ। ਇਸ ਮੌਕੇ ਉੱਜਵਲ ਪ੍ਰਤਿਭਾਵਾਂ ਦਾ ਸਨਮਾਨ ਕਰਦਿਆਂ ਸਿੱਖਿਆ ਦੇ ਖੇਤਰ ਵਿੱਚ ਹੋ ਰਹੇ ਸੁਧਾਰਾਂ ‘ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।

Bright Minds Punjab 2026: Punjab's toppers and talented teachers honored at Virasat-e-Khalsa

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਚਾਲੂ ਵਿੱਦਿਅਕ ਸੈਸ਼ਨ ਤੋਂ ਛੇਵੀਂ ਜਮਾਤ ਤੋਂ ਹੀ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਦੀ ਤਕਨੀਕ ਨਾਲ ਸਿੱਖਿਆ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਨਵੀਆਂ ਤਕਨੀਕਾਂ ਨਾਲ ਜੋੜਨਾ ਬਹੁਤ ਜਰੂਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਲਈ ਹੁਣ ਉੱਤਰ ਕਾਪੀਆਂ ਵਿਦਿਆਰਥੀਆਂ ਦੀ ਸਹੂਲਤ ਲਈ ਆਨਲਾਈਨ ਉਪਲੱਬਧ ਕਰਵਾਈਆਂ ਜਾਣਗੀਆਂ।

Bright Minds Punjab 2026: Punjab's toppers and talented teachers honored at Virasat-e-Khalsa

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਅਗੇਤਰੀ ਸੂਬਾ ਬਣ ਚੁੱਕਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਿੱਖਿਆ ਪੱਖੋਂ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਨੇ ਹਰਿਆਣਾ ਦੇ ਗੁੜਗਾਓਂ ਵਰਗੇ ਅੱਗੇ ਸਮਝੇ ਜਾਣ ਵਾਲੇ ਜ਼ਿਲ੍ਹਿਆਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਆਧਾਰ ‘ਤੇ ਹੀ ਦੇਸ਼ ਦੀ ਤਰੱਕੀ ਸੰਭਵ ਹੈ।

Bright Minds Punjab 2026: Outstanding Students Honoured for Their Talent and Achievement

ਇਸ ਮੌਕੇ ਮਨੀਸ਼ ਸਿਸੋਦੀਆ ਸਾਬਕਾ ਉਪ ਮੁੱਖ ਮੰਤਰੀ ਦਿੱਲੀ ਤੇ ਪੰਜਾਬ ਇੰਚਾਰਜ ਨੇ ਕਿਹਾ ਕਿ ਮੌਜੂਦਾ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਪੱਧਰ ‘ਤੇ ਤਬਦੀਲੀਆਂ ਦੀ ਲੋੜ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਹਰ ਘਰ ਅਤੇ ਹਰ ਬੱਚੇ ਤੱਕ ਗੁਣਵੱਤਾ ਵਾਲੀ ਸਿੱਖਿਆ ਪਹੁੰਚਾਉਣਾ ਬਹੁਤ ਜਰੂਰੀ ਹੈ, ਕਿਉਂਕਿ ਕਿਸੇ ਵੀ ਦੇਸ਼ ਦੀ ਤਰੱਕੀ ਉਸ ਦੇ ਸਿੱਖਿਆ ਪ੍ਰਣਾਲੀ ‘ਤੇ ਨਿਰਭਰ ਕਰਦੀ ਹੈ। ਉਨ੍ਹਾਂ ਨੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੇਸ਼ ਵਿੱਚ ਅਜੇ ਵੀ ਸਿੱਖਿਆ ਦੀ ਗੁਣਵੱਤਾ ‘ਚ ਕਮੀ ਹੈ, ਜਿਸ ‘ਤੇ ਕੰਮ ਕਰਨ ਦੀ ਲੋੜ ਹੈ।

Bright Minds Punjab 2026: Outstanding Students Honoured for Their Talent and Achievement

ਸਿਸੋਦੀਆ ਨੇ ਇਹ ਵੀ ਕਿਹਾ ਕਿ ਏਆਈ ਆਉਣ ਵਾਲੇ ਸਮੇਂ ਵਿੱਚ ਨਵੀਆਂ ਨੌਕਰੀਆਂ ਪੈਦਾ ਕਰਨ ਦੇ ਨਾਲ ਕੁਝ ਰਵਾਇਤੀ ਨੌਕਰੀਆਂ ‘ਤੇ ਅਸਰ ਵੀ ਪਾਏਗਾ, ਇਸ ਲਈ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਲਈ ਤਿਆਰ ਕਰਨਾ ਸਮੇਂ ਦੀ ਮੰਗ ਹੈ। ਉਨ੍ਹਾਂ ਨੇ ਪ੍ਰੀਖਿਆ ਪ੍ਰਣਾਲੀ, ਸਿਲੇਬਸ ਅਤੇ ਪੜ੍ਹਾਉਣ ਦੇ ਢੰਗ ਵਿੱਚ ਸੁਧਾਰ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ਅਤੇ ਨਕਲ ਰੋਕਣ ਲਈ ਸਰਕਾਰ ਅਤੇ ਅਧਿਆਪਕਾਂ ਦੀ ਜਿੰਮੇਵਾਰੀ ਦੱਸੀ। ਸ੍ਰੀ ਮਨੀਸ਼ ਸਿਸੋਦੀਆਂ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਿੱਖਿਆ ਢਾਂਚੇ ਵਿੱਚ ਸੁਧਾਰਾਂ ਬਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਰਾਏ ਲਈ।

Bright Minds Punjab 2026: Outstanding Students Honoured for Their Talent and Achievement

ਸਿੱਖਿਆ ਸਕੱਤਰ ਸੋਨਾਲੀ ਗਿਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿਹਨਤ, ਅਨੁਸ਼ਾਸਨ ਅਤੇ ਨਵੀਆਂ ਸੋਚਾਂ ਨਾਲ ਹੀ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ। ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਵੀ ਆਪਣੇ ਸਵਾਲਾਂ ਅਤੇ ਸੁਝਾਵਾਂ ਰਾਹੀਂ ਸਿੱਖਿਆ ਪ੍ਰਣਾਲੀ ਵਿੱਚ ਸੁਧਾਰਾਂ ਲਈ ਆਪਣੀ ਭਾਗੀਦਾਰੀ ਦਰਸਾਈ।

Bright Minds Punjab 2026: Punjab's toppers and talented teachers honored at Virasat-e-Khalsa Bright Minds Punjab 2026: Outstanding Students Honoured for Their Talent and Achievement Bright Minds Punjab 2026: Outstanding Students Honoured for Their Talent and Achievement Bright Minds Punjab 2026: Outstanding Students Honoured for Their Talent and Achievement

ਇਸ ਮੌਕੇ ਸੁਖਪਾਲ ਸਿੰਘ ਐਸ.ਡੀ.ਐਮ, ਜਸ਼ਨਦੀਪ ਸਿੰਘ ਡੀ.ਐਸ.ਪੀ, ਸਕੱਤਰ ਸਿੰਘ ਬੱਲ ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ, ਪ੍ਰੇਮ ਕੁਮਾਰ ਮਿੱਤਲ ਜਿਲ੍ਹਾ ਸਿੱਖਿਆ ਅਫਸਰ, ਸਮਸ਼ੇਰ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ, ਮਨਜੀਤ ਸਿੰਘ ਮਾਵੀ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਦਇਆ ਸਿੰਘ ਸਿੱਖਿਆ ਕੋਆਰਡੀਨੇਟਰ, ਸੀਮਾ ਜੱਸਲ ਸਟੇਜ ਸੰਚਾਲਕ, ਸਰਪੰਚ ਚੰਨਣ ਸਿੰਘ ਪੱਮੂ ਢਿੱਲੋਂ, ਕੁਲਵਿੰਦਰ ਸਿੰਘ ਹਾਜ਼ਰ ਸਨ।



Source link

Share this:

Leave a Reply

Your email address will not be published. Required fields are marked *