ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜੌਨਾ ਕਲਾ ਵਿਖੇ ਦੋ ਰੋਜ਼ਾ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜੌਨਾ ਕਲਾ ਵਿਖੇ ਦੋ ਰੋਜ਼ਾ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ।
ਸ੍ਰੀ ਚਮਕੌਰ ਸਾਹਿਬ 24 ਨਵੰਬਰ ਦੋ ਰੋਜ਼ਾ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜੌਨਾ ਕਲਾਂ ਵਿਖੇ ਲਗਾਈ ਗਈ। ਵਿਗਿਆਨ ਪ੍ਰਦਰਸ਼ਨੀ ਦੀ ਸ਼ੁਰੂਆਤ ਬਲਾਕ ਨੋਡਲ ਅਫ਼ਸਰ ਪ੍ਰਿੰਸੀਪਲ ਬਲਵੰਤ ਸਿੰਘ ਜੀ ਨੇ ਰਿਬਨ ਕੱਟ ਕੇ ਕਰਵਾਈ। ਵਿਗਿਆਨ ਪ੍ਰਦਰਸ਼ਨੀ ਇੰਚਾਰਜ ਤੇਜਿੰਦਰ ਸਿੰਘ ਬਾਜ਼ ਨੇ ਦੱਸਿਆ ਕਿ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜੌਨਾ ਕਲਾ ਵਿਖੇ ਦੋ ਰੋਜ਼ਾ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ।
ਸ੍ਰੀ ਬਾਜ਼ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ (ਥੀਮਜ਼) ਵਿੱਚ ਭਾਗ ਲਿਆ। ਥੀਮਜ਼ ਜਿਵੇਂ ਆਧੁਨਿਕ ਖੇਤੀ,ਪਲਾਸਟਿਕ ਦਾ ਬਦਲ ਰੂਪ ਲੱਭਣਾ,ਸਿਹਤ ਅਤੇ ਸਫ਼ਾਈ,ਇਮਰਜਿੰਗ ਟੈਕਨੋਲੋਜੀ,ਗਰੀਨ ਊਰਜਾ,ਵਾਟਰ ਕੰਜਰਵੇਸ਼ਨ ਐਂਡ ਮੈਨੇਜਮੈਂਟ, ਰੀਕ੍ਰਿਏਸ਼ਨ ਮੈਥੇਮੈਟਿਕਸ ਮੌਡਲਿੰਗ ਆਦਿ ਵਿਸ਼ਿਆਂ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ।ਹਰੇਕ ਥੀਮ ਵਿੱਚ 3 ਇਨਾਮ ਵਿਦਿਆਰਥੀਆਂ ਨੂੰ ਦਿੱਤੇ ਗਏ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜੌਨਾ ਕਲਾ ਵਿਖੇ ਦੋ ਰੋਜ਼ਾ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ।
ਮਿਡਲ ਵਿੰਗ ਅਤੇ ਹਾਈ ਵਿੰਗ ਵਿੱਚ ਵਿਦਿਆਰਥੀਆਂ ਨੂੰ 42 ਸਰਟੀਫਿਕੇਟ ਅਤੇ ਇਨਾਮ ਵੰਡੇ ਗਏ। ਲੈਕ. ਅਵਨੀਤ ਕੌਰ, ਮਨਦੀਪ ਕੌਰ ਅਤੇ ਅਨੂ ਭਨੋਟ ਨੇ ਜੱਜ ਦੀ ਭੂਮਿਕਾ ਬਾਖੂਬੀ ਨਿਭਾਈ। ਵਿਗਿਆਨ ਪ੍ਰਦਰਸ਼ਨੀ ਨੂੰ ਕਾਮਯਾਬ ਬਣਾਉਣ ਲਈ ਸਾਇੰਸ ਮਿਸਟ੍ਰੈਸ ਮਨਪ੍ਰੀਤ ਕੌਰ ਨੇ ਅੱਡੀ ਚੋਟੀ ਦਾ ਜ਼ੋਰ ਲਗਾਇਆ।ਇਸ ਸਮੇਂ ਸਮੂਹ ਸਕੂਲਾਂ ਦੇ ਸਾਇੰਸ ਅਧਿਆਪਕਾਂ ਹਾਜ਼ਰ ਸਨ।
Stay updated with the latest stories only on Time of Punjab —
       👉 [Punjabi News] | [English News] | [Hindi News] | More News Here »
Share this:
Scroll to Top