Adarsh ​​School Lodhipur Primary Wing Boys Team Wins Gold in District Level Hockey Tournament

ਆਦਰਸ਼ ਸਕੂਲ ਲੋਧੀਪੁਰ ਦੇ ਪ੍ਰਾਇਮਰੀ ਵਿੰਗ ਦੇ ਲੜਕਿਆਂ ਦੀ ਟੀਮ ਨੇ ਜਿਲਾ ਪਧਰੀ ਹਾਕੀ ਟੂਰਨਾਮੈਂਟ ਵਿੱਚ ਪ੍ਰਾਪਤ ਕੀਤਾ ਗੋਲਡ

ਸ੍ਰੀ ਅਨੰਦਪੁਰ ਸਾਹਿਬ, 4 ਅਕਤੂਬਰ: ਮੁਕਾਬਲੇਬਾਜ਼ੀ ਦੇ ਇਸ ਯੁੱਗ ਵਿੱਚ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਨਗਰੀ ਦਾ ਇਕਲੌਤਾ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਇਲਾਕੇ ਦੇ ਬੱਚਿਆਂ ਦੀ ਵਿਦਿਅਕ ਮਿਆਰੀ ਉੱਚਾਈ ਅਤੇ ਸਹਿ ਵਿਦਿਅਕ ਗਤੀਵਿਧੀਆਂ ਰਾਹੀਂ ਵਿਲੱਖਣ ਪਹਿਚਾਣ ਬਣਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਟੇਟ ਪੱਧਰੀ ਖੇਡਾਂ ਲਈ ਚੋਣ ਪ੍ਰਾਪਤ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਗਗਨ ਕੁਮਾਰ, ਸੁਰਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਵਰੁਣ ਕੁਮਾਰ, ਕਵਲਜੀਤ ਸਿੰਘ ਅਤੇ ਅਮਰਜੀਤ ਸਿੰਘ ਸੈਦਪੁਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਹੋਏ ਹਾਕੀ ਲੜਕਿਆਂ ਦੇ ਮੁਕਾਬਲਿਆਂ ਵਿੱਚ ਆਦਰਸ਼ ਸਕੂਲ ਦੀ ਟੀਮ ਨੇ ਸ਼ਾਨਦਾਰ ਖੇਡ ਕੌਸ਼ਲ ਦਿਖਾਉਂਦਿਆਂ ਬਲਾਕ ਸੋਲੋਰਾ ਦੀ ਟੀਮ ਨੂੰ 7–0 ਦੇ ਵੱਡੇ ਅੰਤਰ ਨਾਲ ਹਰਾ ਕੇ ਰੂਪਨਗਰ ਜਿਹਦੇ ਵਿੱਚ ਗੋਲਡ ਮੈਡਲ ਹਾਸਿਲ ਕੀਤਾ ਹੈ ਅਤੇ ਸਟੇਟ ਪੱਧਰ ਖੇਡਾਂ ਵਿੱਚ ਆਪਣੀ ਜਗ੍ਹਾ ਬਣਾਈ। ਇੱਕ ਹੋਰ ਜ਼ਿਲ੍ਹਾ ਪੱਧਰੀ ਮਾਰਸ਼ਲ ਅਕੈਡਮੀ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਹੋਏ ਐਥਲੈਟਿਕਸ ਮੁਕਾਬਲਿਆਂ ਵਿੱਚ ਸਕੂਲ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਸੰਜਨਾ ਦੀਪ ਕੌਰ ਨੇ 100 ਮੀਟਰ ਦੌੜ ਵਿੱਚ ਤੀਜਾ ਸਥਾਨ ਅਤੇ 200 ਮੀਟਰ ਦੌੜ ਵਿੱਚ ਸੋਨੇ ਦਾ ਤਗਮਾ ਜਿੱਤ ਕੇ ਸਟੇਟ ਪੱਧਰੀ ਖੇਡਾਂ ਵਿੱਚ ਆਪਣੀ ਜਗ੍ਹਾ ਬਣਾਈ।ਇਸ ਮੌਕੇ ਤੇ
ਸਕੂਲ ਪ੍ਰਿੰਸੀਪਲ ਅਤੇ ਇੰਚਾਰਜ ਚਰਨਜੀਤ ਸਿੰਘ ਥਾਣਾ ਨੇ ਸਕੂਲ ਦੇ ਹਾਕੀ ਵਿੰਗ ਦੇ ਕੋਚ ਕਮਲਪ੍ਰੀਤ ਸਿੰਘ ਵਧਾਈ ਦਿੰਦਿਆਂ ਬੱਚਿਆਂ ਨੂੰ ਖੇਡਾਂ ਨਾਲ ਜੁੜੇ ਰਹਿਣ ਦਾ ਸੁਨੇਹਾ ਦਿੱਤਾ ਅਤੇ ਉਨ੍ਹਾਂ ਨੂੰ ਅੱਗੇ ਵੀ ਮਿਹਨਤ ਨਾਲ ਪ੍ਰਦਰਸ਼ਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਸਮੂਹ ਸਟਾਫ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਤੇ ਲੈਕ, ਬਲਕਾਰ ਸਿੰਘ , ਲੈਕ ਬਲਜੀਤ ਕੌਰ ,ਲੈਕ ਮੁਕੇਸ਼ ਕੁਮਾਰ, ਲੈਕ ਗੁਰਚਰਨ ਸਿੰਘ, ਲੈਕ ਸੋਹਨ ਸਿੰਘ ਚਾਹਲ, ਲੈਕ ਪਵਨ ਕੁਮਾਰ ,ਲੈਕ ਰਜਨੀਸ਼ ਕੁਮਾਰ, ਤਪਿੰਦਰ ਕੌਰ ,ਹਰਸਿਮਰਨ ਸਿੰਘ, ਗੁਰਪ੍ਰੀਤ ਕੌਰ ,ਅਜਵਿੰਦਰ ਕੌਰ, ਕਮਲਜੀਤ ਕੌਰ, ਰੋਮਿਲ, ਸੁਰਿੰਦਰ ਪਾਲ ਸਿੰਘ, ਕਮਲਪ੍ਰੀਤ ਸਿੰਘ, ਪ੍ਰਦੀਪ ਕੌਰ, ਸੰਦੀਪਾ ਰਾਣੀ ,ਦੀਪ ਸ਼ਿਖਾ, ਲਖਵੀਰ ਕੌਰ , ਨਿਰਮਲ ਕੌਰ, ਨੇਹਾ ਰਾਣੀ, ਦਵਿੰਦਰ ਕੌਰ ,ਰੀਨਾ ਰਾਣੀ, ਗੁਰਪ੍ਰੀਤ ਸਿੰਘ, ਜਸਵੀਰ ਕੌਰ, ਕੁਲਜਿੰਦਰ ਕੌਰ ,ਸੁਖਵਿੰਦਰ ਕੌਰ ਜਸਪ੍ਰੀਤ ਕੌਰ,ਰਾਜਵੀਰ ਕੌਰ , ਪਿੰਕੀ ਰਾਣੀ,ਰਣਵੀਰ ਸਿੰਘ , ਸ. ਨਿਰਮਲ ਸਿੰਘ ,ਸ. ਗੁਰਮੇਲ ਸਿੰਘ, ਕੰਵਲਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਅਮਰਜੀਤ ਸਿੰਘ, ਗਗਨ ਕੁਮਾਰ, ਸੁਰਜੀਤ ਸਿੰਘ, ਵਰੁਣ ਕੁਮਾਰ, ਆਦਰਸ਼ ਕੁਮਾਰ, ਹਰਜੋਤ ਸਿੰਘ, ਰਮਾ ਕੁਮਾਰੀ, ਸ਼ਰਨਜੀਤ ਕੌਰ, ਰਜਨੀ, ਸੋਨੀਆ, ਗੁਰਪ੍ਰੀਤ ਕੌਰ, ਸੀਮਾ ਦੇਵੀ, ਜਸਵਿੰਦਰ ਕੌਰ, ਮਨੀਤਾ ਰਾਣੀ, ਸ਼ਰਨਜੀਤ ਕੌਰ, ਰਮਾ, ਜਸਵਿੰਦਰ ਕੌਰ , ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ।

Punjabi News

English News

Hindi News

For More News Click here

Share this:
Exit mobile version