ਪੀ.ਐਚ.ਸੀ. ਕੀਰਤਪੁਰ ਸਾਹਿਬ ਅਧੀਨ ਮਮਤਾ ਦਿਵਸ ਮੌਕੇ ਐਚ.ਪੀ.ਵੀ. ਟੀਕਾਕਰਨ ਬਾਰੇ ਕੀਤਾ ਜਾਗਰੂਕ

Awareness was created about HPV vaccination on the occasion of Mamata Diwas under PHC Kiratpur Sahib

ਐਚ.ਪੀ.ਵੀ. ਟੀਕਾਕਰਨ ਲੜਕੀਆਂ ਲਈ ਲਾਹੇਵੰਦ – ਡਾ. ਸੁਰਜੀਤ ਸਿੰਘ
ਕੀਰਤਪੁਰ ਸਾਹਿਬ 1 ਅਪ੍ਰੈਲ : ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀ.ਐਚ.ਸੀ. ਕੀਰਤਪੁਰ ਸਾਹਿਬ ਅਧੀਨ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਕਰਨ ਦੇ ਨਾਲ-ਨਾਲ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਵੀ ਟੀਕੇ ਲਗਾਏ ਗਏ।
ਐਸ.ਐਮ.ਓ. ਡਾ. ਸੁਰਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਿਹਤ ਵਿਭਾਗ ਦੇ ਸਟਾਫ਼ ਵੱਲੋਂ ਮਾਪਿਆਂ ਨੂੰ ਐਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਟੀਕਾ ਲੜਕੀਆਂ ਨੂੰ ਭਵਿੱਖ ਵਿੱਚ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਣ ਵਿੱਚ ਮਦਦਗਾਰ ਸਾਬਤ ਹੁੰਦਾ ਹੈ।

ਉਨ੍ਹਾਂ ਹੋਰ ਦੱਸਿਆ ਕਿ 14 ਤੋਂ 15 ਸਾਲ ਦੀ ਉਮਰ ਵਾਲੀਆਂ ਲੜਕੀਆਂ ਦਾ ਐਚ.ਪੀ.ਵੀ. ਟੀਕਾਕਰਨ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਮਹੱਤਵਪੂਰਨ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀਆਂ ਲੜਕੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ।

Share this:

Leave a Reply

Your email address will not be published. Required fields are marked *

Exit mobile version