ਮਾਂ ਅਤੇ ਸ਼ਿਸ਼ੂ ਮੌਤ ਦਰ ਨੂੰ ਸਿਫ਼ਰ ’ਤੇ ਲੈ ਕੇ ਆਉਣ ਲਈ ਦਿੱਤੀ ਗਈ ਨਿਯਮਿਤ ਟੀਕਾਕਰਨ ਟ੍ਰੇਨਿੰਗBy Muskan / November 13, 2025 ਰੂਪਨਗਰ, 13 ਨਵੰਬਰ: ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਸਿਵਲ ਹਸਪਤਾਲ ਰੂਪਨਗਰ ਵਿਖੇ ਨਿਯਮਿਤ ਟੀਕਾਕਰਨ ਸੰਬੰਧੀ ਟ੍ਰੇਨਿੰਗ ਕਰਵਾਈ ਗਈ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਨਵਰੂਪ ਕੌਰ ਨੇ ਦੱਸਿਆ ਕਿ ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਦੀ ਅਗਵਾਈ ਵਿੱਚ ਮੈਡੀਕਲ ਅਫ਼ਸਰ, ਬੀ.ਈ.ਈ, ਐੱਲ.ਐੱਚ.ਵੀ ਅਤੇ ਏ.ਐੱਨ.ਐੱਮ ਲਈ ਕਰਵਾਈ ਗਈ ਇਸ ਇੱਕ ਰੋਜ਼ਾ ਟ੍ਰੇਨਿੰਗ ਵਿਚ ਵਿਸ਼ਵ ਸਿਹਤ ਸੰਗਠਨ ਦੇ ਨੁਮਾਇੰਦੇ ਐਸਐਮਓ ਡਾ. ਵਿਕਰਮ ਵੱਲੋਂ ਟੀਕਾਕਰਨ ਦੀ ਪ੍ਰਕਿਰਿਆ, ਵੈਕਸੀਨ ਸ਼ੈਡਿਊਲ, ਯੂ-ਵਿਨ ਪੋਰਟਲ ਦੀ ਵਰਤੋਂ, ਆਨਲਾਈਨ ਰਿਕਾਰਡ ਅਤੇ ਜਾਂਚ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਨਿਯਮਿਤ ਟੀਕਾਕਰਨ ਪ੍ਰੋਗਰਾਮ ਰਾਹੀਂ ਹਰ ਬੱਚੇ ਨੂੰ ਜਨਮ ਤੋਂ ਬਾਅਦ ਸਮੇਂ ਸਿਰ ਸਾਰੇ ਟੀਕੇ ਲਗਵਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਬੱਚਿਆਂ ਨੂੰ ਖਤਰਨਾਕ ਬਿਮਾਰੀਆਂ ਜਿਵੇਂ ਕਿ ਟੀ.ਬੀ., ਗੱਲ ਘੋਟੂ, ਟੈਟਨਸ, ਨਿਮੋਨੀਆ, ਕਾਲੀ ਖਾਂਸੀ, ਖਸਰਾ, ਪੋਲਿਓ ਆਦਿ ਤੋਂ ਸੁਰੱਖਿਅਤ ਰੱਖਿਆ ਜਾ ਸਕੇ। ਇਹ ਪ੍ਰੋਗਰਾਮ ਸਿਹਤ ਵਿਭਾਗ ਵੱਲੋਂ ਹਰ ਬੁੱਧਵਾਰ ਤੇ ਸ਼ਨੀਵਾਰ ਜ਼ਿਲ੍ਹਾ ਹਸਪਤਾਲਾਂ ਵਿੱਚ ਤੇ ਬੁੱਧਵਾਰ ਨੂੰ ਸਾਰੇ ਹੈਲਥ ਸੈਂਟਰਾਂ, ਸਬ ਸੈਂਟਰਾਂ ਅਤੇ ਐੰਗਨਵਾੜੀ ਕੇਂਦਰਾਂ ’ਤੇ ਚਲਾਇਆ ਜਾਂਦਾ ਹੈ। ਡਾ. ਨਵਰੂਪ ਕੌਰ ਨੇ ਕਿਹਾ ਕਿ ਇਸ ਟ੍ਰੇਨਿੰਗ ਦਾ ਉਦੇਸ਼ ਸਿਹਤ ਸਟਾਫ ਨੂੰ ਨਵੀਂ ਤਕਨੀਕਾਂ ਤੇ ਪ੍ਰਕਿਰਿਆਵਾਂ ਨਾਲ ਅਪਡੇਟ ਕਰਨਾ ਹੈ ਤਾਂ ਜੋ 5 ਸਾਲ ਤੱਕ ਦੇ ਬੱਚਿਆਂ ਦੀ ਟੀਕਾਕਰਨ ਪ੍ਰਗਤੀ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਮਾਂ ਤੇ ਬੱਚੇ ਦੀ ਮੌਤ ਦਰ ਨੂੰ ਸਿਫ਼ਰ ’ਤੇ ਲਿਆਂਦਾ ਜਾ ਸਕੇ। ਇਸ ਮੌਕੇ ਮਾਸ ਮੀਡੀਆ ਵਿੰਗ ਤੋਂ ਮਾਸ ਮੀਡੀਆ ਅਫ਼ਸਰ ਗੁਰਮੀਤ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਰਵਿੰਦਰ ਸਿੰਘ ਅਤੇ ਸ਼੍ਰੀਮਤੀ ਰਿਤੂ ਮੌਜੂਦ ਰਹੇ। Stay updated with the latest stories only on Time of Punjab — 👉 [Punjabi News] | [English News] | [Hindi News] | More News Here » Share this:
ਸੀ-ਪਾਈਟ ਕੈਂਪ ਵਿਖੇ ਨੰਗਲ ਵਿਖੇ ਸਕਿਉਰਟੀ ਗਾਰਡ ਅਤੇ ਸਕਿਉਰਟੀ ਸੁਪਰਵਾਈਜ਼ਰ ਕੋਰਸ ਦੇ ਲਈ ਰਜਿਸਟ੍ਰੇਸ਼ਨ ਸ਼ੁਰੂ Punjabi News / By Neelam
“ਜੈ ਸੰਵਿਧਾਨ, ਜੈ ਭੀਮ, ਜੈ ਭਾਰਤ” ਦੇ ਨਾਅਰੇ ਨਾਲ ਪਿੰਡ ਪੁਰਖਾਲੀ ਵਿੱਚ 77ਵਾਂ ਗਣਤੰਤਰ ਦਿਵਸ ਅਤੇ ਸੰਵਿਧਾਨ ਦਿਵਸ ਮਨਾਇਆ ਗਿਆ Punjabi News / By Neelam
ਹੜ੍ਹਾਂ ਦੌਰਾਨ ਘਰ-ਘਰ ਦਵਾਈਆਂ ਅਤੇ ਡਾਕਟਰੀ ਸਹਾਇਤਾ ਪਹੁੰਚਾਉਣ ਲਈ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੀ ਟੀਮ ਦਾ ਵਿਸ਼ੇਸ਼ ਸਨਮਾਨ Punjabi News / By Neelam
ਮਹਿਲਾਵਾਂ ਦੀ ਸਿਹਤ ਵੱਲ ਵੱਡਾ ਕਦਮ: ਡੀਸੀ ਕੰਪਲੈਕਸ ਵਿੱਚ ਏ-ਆਈ ਆਧਾਰਿਤ ਬ੍ਰੈਸਟ ਕੈਂਸਰ ਜਾਂਚ ਕੈਂਪ Punjabi News / By Neelam
ਯੂਕੋ ਬੈਂਕ ਨੂੰਹੋਂ ਸ਼ਾਖਾ ਵੱਲੋਂ 84ਵੇਂ ਫਾਊਂਡੇਸ਼ਨ ਦਿਵਸ ਮੌਕੇ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ Punjabi News / By Neelam
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਕੱਢੀ ਗਈ ਪੈਦਲ ਰੈਲੀ Punjabi News / By Neelam