ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੰਗਤਾਂ ਲਈ ਕੀਤੇ ਪ੍ਰਬੰਧਾਂ ਦੀ ਲਗਾਤਾਰ ਸਮੀਖਿਆਂBy Muskan / November 26, 2025 ਸ੍ਰੀ ਅਨੰਦਪੁਰ ਸਾਹਿਬ 25 ਨਵੰਬਰ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਅਤੇ ਭਾਰੀ ਗਿਣਤੀ ਸੰਗਤ ਦੀ ਆਮਦ ਦੇ ਮੱਦੇਨਜ਼ਰ ਕੀਤੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਪੰਜਾਬ ਦੇ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਲਗਾਤਾਰ ਦਿਨ-ਰਾਤ ਜਾਇਜ਼ਾਂ ਲਿਆਂ ਜਾ ਰਿਹਾ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੰਗਤਾਂ ਦੀ ਸਹੂਲਤ ਲਈ ਕੀਤੇ ਇੰਤਜ਼ਾਮ ਵਾਲੀਆਂ ਥਾਵਾਂ ’ਤੇ ਖੁਦ ਪਹੁੰਚ ਕੇ ਪ੍ਰਬੰਧਾਂ ਦੀ ਮੋਜੂਦਾਂ ਸਥਿਤੀ ਨੂੰ ਦੇਖ ਰਹੇ ਹਨ ਅਤੇ ਮੌਕੇ ’ਤੇ ਹੀ ਲੋੜੀਦੇ ਦਿਸ਼ਾ ਨਿਰਦੇਸ਼ ਦੇ ਕੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾ ਰਹੇ ਹਨ ਤਾਂ ਜੋਂ ਸੰਗਤਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਲਈ ਵੱਡੇ ਪੱਧਰ ਤੇ ਇੰਤਜ਼ਾਮ ਅਮਲ ਵਿੱਚ ਲਿਆਦੇ ਗਏ ਹਨ। ਜ਼ਿਨ੍ਹਾਂ ਵਿੱਚ ਈ-ਰਿਕਸ਼ਾ ਸੇਵਾ, ਵਾਹਨਾਂ ਲਈ ਵੱਖੋ-ਵੱਖ ਥਾਵਾਂ ਤੇ ਪਾਰਕਿੰਗ, ਟਰੈਕਟਰ-ਟਰਾਲੀ ਸਿਟੀ, ਆਮ ਆਦਮੀ ਕਲੀਨਿਕ, ਹੈਲਪ ਡੈਸਕ ਸਥਾਪਿਤ ਕੀਤੇ ਗਏ ਹਨ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੰਗਤਾਂ ਦੇ ਰਹਿਣ ਦੀ ਵਿਵਸਥਾ ਲਈ ਵਿਸੇਸ਼ ਤੌਰ ’ਤੇ ਟੈਂਟ ਸਿਟੀਆਂ ਬਣਾਈਆਂ ਗਈਆਂ ਹਨ ਤਾ ਜੋਂ ਸੰਗਤਾਂ ਗੁਰੂ ਘਰ ਦੇ ਦਰਸ਼ਨਾਂ, ਸਮਾਗਮਾਂ ’ਚ ਸ਼ਮੂਲੀਅਤ ਕਰਨ ਉਪਰੰਤ ਇੱਥੇ ਇਨ੍ਹਾਂ ਥਾਵਾਂ ’ਤੇ ਰਹਿ ਸਕਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੰਗਤਾਂ ਵੱਲੋਂ ਵਿਲੱਖਣ ਲਾਈਟ ਐਂਡ ਸਾਊਡ ਸ਼ੋਅ, ਡਰੋਨ ਸ਼ੋਅ, ਧਾਰਮਿਕ ਸਥਾਨਾ ਦੇ ਮਹੱਤਵ ਨੂੰ ਜਾਨਣ ਲਈ ਗਾਈਡਡ ਟੂਰ, ਹੈਰੀਟੇਜ ਵਾਕ ਅਤੇ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਸ਼ਹਾਦਤ ਬਾਰੇ ਜਾਣਕਾਰੀ ਭਰਪੂਰ ਪ੍ਰਦਰਸ਼ਨੀ ਵਾਲੀ ਥਾਂ ਤੇ ਭਾਰੀ ਗਿਣਤੀ ਵਿੱਚ ਆਮਦ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਸਥਾਨਾਂ ਤੇ ਹਰ ਪੱਖੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਵਿਧਾਨ ਸਭਾ ਦੇ ਵਿਸੇਸ਼ ਸੈਸ਼ਨ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣਾ ਗੁਰੂ ਜੀ ਦੇ ਚਰਨਾਂ ਵਿੱਚ ਨਿਮਾਣੀ ਸ਼ਰਧਾਜਲੀ ਹੈ ਅਤੇ ਰਾਜ ਸਰਕਾਰ ਵੱਲੋਂ ਭਵਿੱਖ ਵਿੱਚ ਨਗਰ ਦੇ ਚਹੁੰਮੁਖੀ ਵਿਕਾਸ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ Stay updated with the latest stories only on Time of Punjab — 👉 [Punjabi News] | [English News] | [Hindi News] | More News Here » Share this:
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੇਲਾ ਚੌਂਕ ਰੂਪਨਗਰ ਤੋਂ ਦਰਬਾਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ Punjabi News / By Mehta D
ਹਰ ਸ਼ੁਕਰਵਾਰ “ਡੇਂਗੂ ਤੇ ਵਾਰ” ਮੁਹਿੰਮ ਤਹਿਤ ਸਰਵੇ ਟੀਮਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਗਿਆ ਰਵਾਨਾ Punjabi News / By Mehta D
ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ, ਕੈਬਨਿਟ ਮੰਤਰੀ ਬੈਂਸ ਦੀ ਅਗਵਾਈ ਵਿੱਚ ਵੱਡੇ ਪ੍ਰੋਜੈਕਟ ਸਾਕਾਰ Punjabi News / By Mehta D
ਪਸ਼ੂਆਂ ਦੀ ਭਲਾਈ ਤੇ ਸੇਵਾ ਹਿੱਤ ਪੰਜਾਬ ਸਰਕਾਰ ਹਮੇਸ਼ਾ ਹੀ ਤਤਪਰ – ਸ. ਗੁਰਮੀਤ ਸਿੰਘ ਖੁੱਡੀਆਂ Punjabi News / By Mehta D
ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਹਰਜੋਤ ਸਿੰਘ ਬੈਂਸ ਵੱਲੋਂ ਸਮੁੱਚੀ ਲੋਕਾਂਈ ਨੂੰ ਵਧਾਈਆਂ Punjabi News / By Mehta D
ਐਸ.ਐਮ.ਐਲ ਮਹਿੰਦਰਾ ਕੰਪਨੀ ਵੱਲੋਂ ਵੱਖ-ਵੱਖ ਖਾਲੀ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ Punjabi News / By Mehta D
ਫੌਜ ਭਰਤੀ ਲਈ ਆਨ-ਲਾਈਨ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ ‘ਚ 10 ਅਪ੍ਰੈਲ ਤੱਕ ਦਾ ਵਾਧਾ – ਜ਼ਿਲ੍ਹਾ ਰੋਜ਼ਗਾਰ ਅਫ਼ਸਰ Punjabi News / By Mehta D