ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾBy Muskan / November 8, 2025 ਸ਼ਹੀਦੀ ਸ਼ਤਾਬਦੀ ਸਮਾਗਮਾਂ ਤੋ ਪਹਿਲਾ 20 ਕਰੋੜ ਦੀ ਲਾਗਤ ਨਾਲ ਬਦਲੀ ਗੁਰੂ ਨਗਰੀ ਦੀਆਂ ਅੰਦਰੂਨੀ ਸੜਕਾਂ ਦੀ ਨੁਹਾਰ- ਹਰਜੋਤ ਸਿੰਘ ਬੈਂਸ ਸ੍ਰੀ ਅਨੰਦਪੁਰ ਸਾਹਿਬ 07 ਨਵੰਬਰ : ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਤੋ ਪਹਿਲਾ ਗੁਰੂ ਨਗਰੀ ਦੀ ਨੁਹਾਰ ਬਦਲਣ ਲਈ ਸਾਰੀਆਂ ਅੰਦਰੂਨੀ ਸੜਕਾਂ ਦਾ ਨਵੀਨੀਕਰਨ ਕਰਵਾਇਆ ਗਿਆ ਹੈ। ਸ੍ਰੀ ਅਨੰਦਪੁਰ ਸਾਹਿਬ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦਾ ਕੰਮ ਵੀ ਜੰਗੀ ਪੱਧਰ ਤੇ ਚੱਲ ਰਿਹਾ ਹੈ, ਜੋ ਸ਼ਤਾਬਦੀ ਸਮਾਗਮਾਂ ਤੋ ਪਹਿਲਾ ਮੁਕੰਮਲ ਹੋ ਜਾਵੇਗਾ ਤਾਂ ਜੋ ਸ਼ਰਧਾਲੂਆਂ ਨੂੰ ਸੁਚਾਰੂ ਆਵਾਜਾਈ ਦੀ ਸਹੂਲਤ ਪ੍ਰਦਾਨ ਕੀਤੀ ਜਾ ਸਕੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੀਆਂ ਅੰਦਰੂਨੀ ਸੜਕਾਂ ਵਿਰਾਸਤ ਏ ਖਾਲਸਾ ਤੋ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੱਕ, ਬੱਸ ਅੱਡੇ ਤੋਂ ਭਗਤ ਰਵਿਦਾਸ ਚੋਂਕ ਤੱਕ, ਕਚਹਿਰੀ ਰੋਡ ਤੋ ਭਗਤ ਰਵਿਦਾਸ ਚੋਂਕ ਤੱਕ, ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਵੀ.ਆਈ.ਪੀ ਰੋਡ ਤੱਕ ਦੀਆਂ ਸਾਰੀਆਂ ਸੜਕਾਂ ਦਾ ਨਵੀਨੀਕਰਨ ਹੋ ਚੁੱਕਾ ਹੈ ਤੇ ਰਹਿੰਦੀਆ ਸੜਕਾਂ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ। ਉਨ੍ਹਾਂ ਨੇ ਦੱਸਿਆ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਆਉਣ ਜਾਣ ਵਾਲੀਆਂ ਸੜਕਾਂ ਦਾ ਨਵੀਨੀਕਰਨ ਦਾ ਕੰਮ ਵੀ ਚੱਲ ਰਿਹਾ ਹੈ ਜੋ ਸ਼ਹੀਦੀ ਸਮਾਗਮਾਂ ਤੋ ਪਹਿਲਾ ਮੁਕੰਮਲ ਹੋ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਸੜਕਾਂ ਉਤੇ ਪ੍ਰੀਮਿਕਸ ਕਾਰਪੇਟਿੰਗ ਕਰਨ ਸਮੇਂ ਬਲਿੰਕਰ ਰਿਫਲੈਕਟ ਲਾਈਟਾਂ ਵੀ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਿਲ ਨਾ ਹੋਵੇ। ਉਨ੍ਹਾਂ ਨੇ ਦੱਸਿਆ ਕਿ ਰਾਤ ਦੇ ਸਮੇਂ ਧੁੰਦ ਅਤੇ ਹਨੇਰੇ ਵਿੱਚ ਇਹ ਲਾਈਟਾਂ ਬਹੁਤ ਹੀ ਲਾਹੇਵੰਦ ਸਿੱਧ ਹੁੰਦੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਅਸੀ ਇਸ ਇਲਾਕੇ ਵਿੱਚ ਹੋਰ ਕਈ ਵੱਡੇ ਪ੍ਰੋਜੈਕਟ ਜਲਦੀ ਮੁਕੰਮਲ ਕਰਾਂਗੇ। ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਇਨ੍ਹਾਂ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਿਲ ਹੋਣਗੇ, ਉਨ੍ਹਾਂ ਨੇ ਇਲਾਕੇ ਦੀ ਸੰਗਤ ਨੂੰ ਅਪੀਲ ਕੀਤੀ ਕਿ ਵੱਧ ਚੜ੍ਹ ਕੇ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਿਲ ਹੋਣ। Punjabi News English News Hindi News For More News Click here Share this:
ਸੀ-ਪਾਈਟ ਕੈਂਪ ਵਿਖੇ ਨੰਗਲ ਵਿਖੇ ਸਕਿਉਰਟੀ ਗਾਰਡ ਅਤੇ ਸਕਿਉਰਟੀ ਸੁਪਰਵਾਈਜ਼ਰ ਕੋਰਸ ਦੇ ਲਈ ਰਜਿਸਟ੍ਰੇਸ਼ਨ ਸ਼ੁਰੂ Punjabi News / By Neelam
“ਜੈ ਸੰਵਿਧਾਨ, ਜੈ ਭੀਮ, ਜੈ ਭਾਰਤ” ਦੇ ਨਾਅਰੇ ਨਾਲ ਪਿੰਡ ਪੁਰਖਾਲੀ ਵਿੱਚ 77ਵਾਂ ਗਣਤੰਤਰ ਦਿਵਸ ਅਤੇ ਸੰਵਿਧਾਨ ਦਿਵਸ ਮਨਾਇਆ ਗਿਆ Punjabi News / By Neelam
ਹੜ੍ਹਾਂ ਦੌਰਾਨ ਘਰ-ਘਰ ਦਵਾਈਆਂ ਅਤੇ ਡਾਕਟਰੀ ਸਹਾਇਤਾ ਪਹੁੰਚਾਉਣ ਲਈ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੀ ਟੀਮ ਦਾ ਵਿਸ਼ੇਸ਼ ਸਨਮਾਨ Punjabi News / By Neelam
ਮਹਿਲਾਵਾਂ ਦੀ ਸਿਹਤ ਵੱਲ ਵੱਡਾ ਕਦਮ: ਡੀਸੀ ਕੰਪਲੈਕਸ ਵਿੱਚ ਏ-ਆਈ ਆਧਾਰਿਤ ਬ੍ਰੈਸਟ ਕੈਂਸਰ ਜਾਂਚ ਕੈਂਪ Punjabi News / By Neelam
ਯੂਕੋ ਬੈਂਕ ਨੂੰਹੋਂ ਸ਼ਾਖਾ ਵੱਲੋਂ 84ਵੇਂ ਫਾਊਂਡੇਸ਼ਨ ਦਿਵਸ ਮੌਕੇ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ Punjabi News / By Neelam
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਕੱਢੀ ਗਈ ਪੈਦਲ ਰੈਲੀ Punjabi News / By Neelam