Campaign Begins to Promote Enrolment in Government Schools Across Rupnagar
ਸ੍ਰੀ ਅਨੰਦਪੁਰ ਸਾਹਿਬ 28 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਸੂਬੇ ਦੇ ਸਰਕਾਰੀ ਸਕੂਲਾਂ `ਚ ਸੈਸ਼ਨ 2026-27 ਲਈ ਪ੍ਰੀ-ਪ੍ਰਾਇਮਰੀ ਜਮਾਤਾਂ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਦਾਖ਼ਲਿਆਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ।
ਇਸ ਮੁਹਿੰਮ ਤਹਿਤ ਅੱਜ ਬਲਾਕ ਸ੍ਰੀ ਅਨੰਦਪੁਰ ਸਾਹਿਬ ਤੋਂ ਜ਼ਿਲਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਸ੍ਰੀ ਸਮਸ਼ੇਰ ਸਿੰਘ ਜਿਲਾ ਸਿੱਖਿਆ ਅਫਸਰ ਪ੍ਰਾਇਮਰੀ ਨੇ ਹਰੀ ਝੰਡੀ ਦੇ ਕੇ ਦਾਖਲਾ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਸੋਹਣ ਸਿੰਘ ਬੈਂਸ ਪਿਤਾ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।

ਇਸ ਮੌਕੇ ਸ਼ਮਸ਼ੇਰ ਸਿੰਘ ਜਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ, ਡਾਇਟ ਪ੍ਰਿੰਸੀਪਲ ਸ਼੍ਰੀਮਤੀ ਮੋਨਿਕਾ ਭੂਟਾਨੀ ਅਤੇ ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਇੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਸਿੱਖਿਆ ਵਿੱਚ ਸੁਧਾਰ ਲਿਆਉਣ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਅਤੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਦਿਨ ਰਾਤ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਨੋਰਥ ਪੰਜਾਬ ਅੰਦਰ ਲੋਕਾਂ ਨੂੰ ਵਧੀਆ ਸਿੱਖਿਆ ਪ੍ਰਣਾਲੀ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹਿ ਜਾਵੇ।
ਇਸ ਮੌਕੇ ਸੋਹਣ ਸਿੰਘ ਬੈਂਸ ਅਤੇ ਮਨਜੀਤ ਸਿੰਘ ਮਾਵੀ ਬਲਾਕ ਪ੍ਰਾਇਮਰੀ ਸਿੱਖਿਆ ਸ਼੍ਰੀ ਅਨੰਦਪੁਰ ਸਾਹਿਬ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਰੌਸ਼ਨ ਭਵਿੱਖ ਲਈ ਸਿੱਖਿਆ ਢਾਂਚੇ ਨੂੰ ਕੌਮਾਂਤਰੀ ਪੱਧਰ ’ਤੇ ਲਿਜਾਣ ਲਈ ਵਚਨਬੱਧ ਹੈ ਅਤੇ ਇਸ ਤਹਿਤ ਸੂਬੇ ਵਿੱਚ 100 ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਦੇ ਨਾਲ ਨਾਲ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਆਪਕ ਨੂੰ ਸਿੰਘਾਪੁਰ ਤੇ ਫਿਨਲੈਂਡ ਵਰਗੇ ਦੇਸ਼ਾਂ ਵਿੱਚ ਟ੍ਰੇਨਿੰਗ ਲਈ ਭੇਜਿਆ ਗਿਆ ਹੈ। ਅੱਜ ਇਹ ਦਾਖਲਾ ਜਾਗਰੁਕਤ ਵੈਨ ਸ੍ਰੀ ਅਨੰਦਪੁਰ ਸਾਹਿਬ ਬਲਾਕ ਤੋਂ ਨੰਗਲ, ਝੱਜ ,ਤਖਤਗੜ੍ਹ ਤੋਂ ਹੁੰਦੀ ਹੋਈ ਬਲਾਕ ਕੀਰਤਪੁਰ ਸਾਹਿਬ ਜਾ ਕੇ ਸਮਾਪਤ ਹੋਈ।
ਇਸ ਮੌਕੇ ਸੁਪਰਡੈਂਟ ਮਲਕੀਤ ਸਿੰਘ ਭੱਠਲ, ਸੁਨੀਤਾ ਧੀਮਾਨ, ਕਮਲਜੀਤ ਕੌਰ, ਬਲਜਿੰਦਰ ਸਿੰਘ ਢਿੱਲੋ, ਜਸਵੀਰ ਸਿੰਘ ਸਾਰੇ ਸੀਐਚਟੀ, ਸੁਰਿੰਦਰ ਸਿੰਘ ਭਟਨਾਗਰ, ਮੀਹਮਲ ਸਿੰਘ, ਮਨਿੰਦਰ ਸਿੰਘ ਰਾਣਾ, ਕੁਲਦੀਪ ਪਰਮਾਰ, ਸੁਰਿੰਦਰ ਕਾਲੀਆ, ਜੋਗਾ ਸਿੰਘ,ਬਲਵੀਰ ਸਿੰਘ,ਜਸਵੀਰ ਸਿੰਘ, ਇੰਦਰਦੀਪ ਸਿੰਘ, ਗੁਰਜੀਤ ਕੌਰ, ਰਵਿੰਦਰ ਕੌਰ, ਸੋਨੀਆ, ਕਮਲਪ੍ਰੀਤ ਕੌਰ,ਬੰਦਨਾ ਪੂਰੀ ,ਮਨਿੰਦਰ ਕੌਰ ,ਮੋਨੀਕਾ ਦੇਵੀ,ਪਰਮਜੀਤ ਕੌਰ ,ਹਰਪ੍ਰੀਤ ਕੌਰ,ਸੋਨਿਕਾ ਸ਼ਰਮਾ,ਰੰਜਨਾ ਰਾਣੀ,ਜਸਵਿੰਦਰ ਕੌਰ ਆਦ ਅਧਿਆਪਕ ਹਾਜ਼ਰ ਸਨ।
Stay updated with the latest stories only on Time of Punjab —
[Punjabi News] | [English News] | [Hindi News] | More News Here »









