Complete Ban on Bathing in Sutlej River and Other Rivers and Canals in Rupnagar district
ਰੂਪਨਗਰ, 02 ਅਪ੍ਰੈਲ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਵਿਕੇਸ਼ ਗੁਪਤੇ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਪੈਂਦੇ ਸਤਲੁਜ ਦਰਿਆ ਅਤੇ ਹੋਰ ਵੱਖ-ਵੱਖ ਨਦੀਆਂ ਤੇ ਨਹਿਰਾਂ ਵਿੱਚ ਨਹਾਉਣ ਉਤੇ ਪੂਰਨ ਪਾਬੰਦੀ ਲਗਾਈ ਹੈ।
ਉਨ੍ਹਾਂ ਦੱਸਿਆ ਕਿ ਵਿਸਾਖੀ ਦਾ ਤਿਉਹਾਰ/ਮੇਲਾ ਪੰਜਾਬ ਰਾਜ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ/ਤਿਉਹਾਰ ਦੌਰਾਨ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਸ਼੍ਰੀ ਅਨੰਦਪੁਰ ਸਾਹਿਬ ਅਤੇ ਜ਼ਿਲ੍ਹਾ ਰੂਪਨਗਰ ਦੇ ਹੋਰ ਵੱਖ-ਵੱਖ ਧਾਰਮਿਕ ਸਥਾਨਾਂ ਤੋਂ ਮੱਥਾ ਟੇਕਣ ਲਈ ਆਉਂਦੀਆਂ ਹਨ। ਇਸ ਮੇਲੇ ਦੌਰਾਨ ਸੰਗਤਾਂ ਭਾਰੀ ਗਿਣਤੀ ਵਿੱਚ ਸਤਲੁਜ ਦਰਿਆ ਅਤੇ ਹੋਰ ਵੱਖ-ਵੱਖ ਨਹਿਰਾਂ ਵਿੱਚ ਨਹਾਉਂਦੇ ਹਨ। ਜਿਸ ਕਾਰਨ ਮੰਦਭਾਗੀ ਘਟਨਾ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਪੈਂਦੇ ਸਤਲੁਜ ਦਰਿਆ ਅਤੇ ਹੋਰ ਵੱਖ-ਵੱਖ ਨਹਿਰਾਂ ਵਿੱਚ ਨਹਾਉਣ ‘ਤੇ ਪੂਰਨ ਪਾਬੰਦੀ ਲਗਾਉਣੀ ਜਰੂਰੀ ਸਮਝੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਇਹ ਹੁਕਮ 12 ਅਪ੍ਰੈਲ 2026 ਤੋਂ 15 ਅਪ੍ਰੈਲ 2026 ਤੱਕ ਜ਼ਿਲ੍ਹਾ ਰੂਪਨਗਰ ਵਿੱਚ ਲਾਗੂ ਰਹਿਣਗੇ।
