ਹੋਲਾ ਮਹੱਲਾ ਤਿਉਹਾਰ ਤੋਂ ਪਹਿਲਾ ਸਾਰੇ ਪ੍ਰਬੰਧ ਹੋਣ ਮੁਕੰਮਲ, ਸ਼ਰਧਾਲੂਆਂ ਨੂੰ ਮਿਲੇਗੀ ਵਿਸੇਸ਼ ਸਹੂਲਤ- ਡਿਪਟੀ ਕਮਿਸ਼ਨਰ

Deputy Commissioner Reviews Hola Mohalla Arrangements in Sri Anandpur Sahib, Special Facilities for Devotees Ensured
Deputy Commissioner Reviews Hola Mohalla Arrangements in Sri Anandpur Sahib, Special Facilities for Devotees Ensured
ਸ੍ਰੀ ਅਨੰਦਪੁਰ ਸਾਹਿਬ, 20 ਫਰਵਰੀ: ਹੋਲਾ ਮਹੱਲਾ ਤਿਉਹਾਰ ਤੋਂ ਪਹਿਲਾ ਸਾਰੇ ਵਿਭਾਗ ਆਪਣੇ ਕੰਮ ਮੁਕੰਮਲ ਕਰ ਲੈਣ, ਸ਼ਰਧਾਲੂਆਂ ਦੀ ਸਹੂਲਤ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਰੱਖੀ ਜਾਵੇ। ਉੱਚੀ ਆਵਾਜ ਵਿੱਚ ਲਾਊਡ ਸਪੀਕਰ ਵਜਾਉਣ, ਸਲੈਸਰ ਖੋਲ ਕੇ ਵਾਹਲ ਚਲਾਉਣ ਤੇ ਸਖਤ ਕਾਰਵਾਈ ਕੀਤੀ ਜਾਵੇਗੀ।
  
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਮੇਲੇ ਦੇ ਅਗਾਓ ਪ੍ਰਬੰਧਾਂ ਦੀ ਮੀਟਿੰਗ ਮੌਕੇ ਚੱਲ ਰਹੇ ਕੰਮਾਂ ਦੀ ਸਮੀਖਿਆ ਕਰਨ ਉਪਰੰਤ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਹੋਲਾ ਮਹੱਲਾ ਦੌਰਾਨ ਸੁਚਾਰੂ ਆਵਾਜਾਈ ਦੀ ਸਹੂਲਤ ਵੱਧ ਵਾਹਨਾਂ ਦੀ ਪਾਰਕਿੰਗ, ਸ਼ਟਲ ਬੱਸ ਸਰਵਿਸ, ਪੀਣ ਵਾਲਾ ਕਲੋਰੀਨੇਟਿਡ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਟ੍ਰੈਫਿਕ ਮੈਨੇਜਮੈਂਟ ਨੂੰ ਵਿਸੇਸ਼ ਤਰਜੀਹ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਮੇਲਾ ਖੇਤਰ ਨੂੰ ਕੀਰਤਪੁਰ ਸਾਹਿਬ ਵਿਚ ਦੋ ਸੈਕਟਰਾਂ ਵਿਚ ਵੰਡਿਆ ਗਿਆ ਹੈ ਜਦੋ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ 11 ਸੈਕਟਰਾਂ ਬਣਾਏ ਗਏ ਹਨ, ਜਿੱਥੇ ਗਜਟਿਡ ਅਫਸਰ 24/7 ਤੈਨਾਂਤ ਰਹਿਣਗੇ। ਮੇਨ ਕੰਟੋਰਲ ਰੂਮ ਥਾਨਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਵੇਗਾ, ਸਿਹਤ ਸਹੂਲਤਾਂ ਲਈ  ਆਰਜੀ ਡਿਸਪੈਂਸਰੀ ਅਤੇ ਪਸ਼ੂਆਂ ਲਈ ਡਿਸਪੈਂਸਰੀਆਂ ਬਣਾਈਆਂ ਜਾ ਰਹੀਆਂ ਹਨ, ਜਿੱਥੇ ਡਾਕਟਰ ਅਤੇ ਮੈਡੀਕਲ ਸਟਾਫ ਤੈਨਾਤ ਹੋਵੇਗਾ।

ਸ਼੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਦਾਖਲੇ ਤੇ ਬਣੇ ਸਵਾਗਤੀ ਗੇਟਾਂ ਨੂੰ ਸਿੰਗਾਰਿਆਂ ਜਾਵੇਗਾ ਅਤੇ ਸ਼ਹਿਰ ਵਿਚ ਡੈਕੋਰੇਟਿਵ ਲਾਈਟਾਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੇਲਾ ਖੇਤਰ ਵਿੱਚ ਐਲ.ਈ.ਡੀ ਸਕਰੀਨਾ ਲਗਾ ਕੇ ਤਿਉਹਾਰ ਬਾਰੇ ਜਾਣਕਾਰੀ ਤੇ ਸੂਚਨਾ ਉਪਲੱਬਧ ਕਰਵਾਈ ਜਾਵੇਗੀ, ਹੈਲਪ ਡੈਸਕ ਵੀ ਸਥਾਪਿਤ ਹੋਣਗੇ। ਇਸ ਪ੍ਰਕਿਰਿਆ ਨੂੰ ਹੋਲਾ ਮਹੱਲਾ ਤੋ ਪਹਿਲਾ ਮੁਕੰਮਲ ਕੀਤਾ ਜਾਵੇਗਾ। ਰੂਟ ਡਾਈਵਰਜਨ ਕਰਕੇ ਸੁਚਾਰੂ ਟਰੈਫਿਕ ਵਿਵਸਥਾ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਵਾਚ ਟਾਵਰ ਲਗਾ ਕੇ ਸਮੁੱਚੇ ਮੇਲਾ ਖੇਤਰ ਤੇ ਨਜ਼ਰ ਰੱਖੀ ਜਾਵੇਗੀ, ਵਾਧੂ ਸੁਰੱਖਿਆ ਕਰਮਚਾਰੀ ਸਮੁੱਚੇ ਮੇਲਾ ਖੇਤਰ ਵਿਚ ਤੈਨਾਤ ਰਹਿਣਗੇ। ਮੇਲਾ ਖੇਤਰ ਵਿੱਚ ਦਾਖਲੇ ਤੇ ਸ਼ਰਧਾਲੂਆਂ ਦੀ ਸਹੂਲਤ ਲਈ ਸੁਚਾਰੂ ਟ੍ਰੈਫਿਕ ਪ੍ਰਬੰਧ ਕੀਤੇ ਜਾਣਗੇ, ਸੀ.ਸੀ.ਟੀ.ਵੀ ਲਗਾ ਕੇ ਸਮੁੱਚਾ ਮੇਲਾ ਖੇਤਰ ਤੇ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਦੇ ਲਈ ਤਿਆਰੀਆਂ ਅਰੰਭ ਕੀਤੀਆ ਗਈਆਂ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ, ਮੁੱਖ ਮੰਤਰੀ ਫੀਲਡ ਅਫ਼ਸਰ ਅਭਿਮੰਨਿਊ ਮਲਿਕ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਐੱਸਪੀ ਅਰਵਿੰਦ ਮੀਨਾ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸਡੀਐਮ ਰੂਪਨਗਰ ਬਲਜਿੰਦਰ ਸਿੰਘ ਢਿੱਲੋਂ, ਐਸਡੀਐਮ ਮੋਰਿੰਡਾ ਗੁਰਦੇਵ ਸਿੰਘ ਧੰਮ, ਐਸਡੀਐਮ ਨੰਗਲ ਸਚਿਨ ਪਾਠਕ, ਡੀਐੱਸਪੀ ਸ੍ਰੀ ਅਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਮਾਨ, ਡੀਐੱਸਪੀ ਨੰਗਲ ਹਰਕੀਰਤ ਸਿੰਘ, ਡੀਐੱਸਪੀ ਕੁਲਭੂਸ਼ਨ ਸ਼ਰਮਾ, ਜ਼ਿਲ੍ਹਾ ਮਾਲ ਅਫ਼ਸਰ ਬਾਦਲਦੀਨ, ਸਿਵਲ ਸਰਜਨ ਡਾ. ਨਵਰੂਪ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਐਕਸੀਅਨ ਜਲ ਸਪਲਾਈ ਹਰਜੀਤਪਾਲ ਸਿੰਘ, ਐਕਸੀਅਨ ਸੈਰ ਸਪਾਟਾ ਸੁਰਿੰਦਰਪਾਲ ਸਿੰਘ, ਸਹਾਇਕ ਸਿਵਲ ਸਰਜਨ ਡਾ. ਬੌਬੀ ਗੁਲਾਟੀ, ਐੱਸਐੱਚਓ ਸ੍ਰੀ ਅਨੰਦਪੁਰ ਸਾਹਿਬ ਦਾਨਿਸ਼ਵੀਰ ਸਿੰਘ, ਬੀਡੀਪੀਓ ਸ੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ, ਕਾਰਜ ਸਾਧਕ ਅਫਸਰ ਸ੍ਰੀ ਅਨੰਦਪੁਰ ਸਾਹਿਬ ਗੁਰਦੀਪ ਸਿੰਘ, ਮੈਨੇਜਰ ਮਾਰਕਫੈੱਡ ਨਾਵਿਤਾ ਰਾਣੀ ਅਤੇ ਵੱਖ ਵੱਖ ਵਿਭਾਗਾਂ ਤੋਂ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

Share this:
Exit mobile version