ਕੀਰਤਪੁਰ ਸਾਹਿਬ ਦੇ ਸਰਵਪੱਖੀ ਵਿਕਾਸ ਤੇ ਖਰਚੇ ਜਾ ਰਹੇ ਹਨ ਕਰੋੜਾਂ ਰੁਪਏ- ਹਰਜੋਤ ਸਿੰਘ ਬੈਂਸBy Muskan / November 14, 2025 ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਰਗਾਹ ਸਾਈ ਪੀਰ ਬਾਬਾ ਬੁੱਢਣ ਸ਼ਾਹ ਵਿਖੇ ਸਲਾਨਾ ਉਰਸ ਵਿਚ ਕੀਤੀ ਸ਼ਿਰਕਤ ਕੀਰਤਪੁਰ ਸਾਹਿਬ 13 ਨਵੰਬਰ : ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਅਤੇ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦਰਗਾਹ ਸਾਈ ਪੀਰ ਬਾਬਾ ਬੁੱਢਣ ਸ਼ਾਹ ਕੀਰਤਪੁਰ ਸਾਹਿਬ ਵਿਖੇ ਸਲਾਨਾ ਉਰਸ ਵਿੱਚ ਸ਼ਿਰਕਤ ਕੀਤੀ ਅਤੇ ਸਮੁੱਚੀ ਲੋਕਾਈ ਦੀ ਭਲਾਈ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਬਹੁਤ ਹੀ ਸ਼ਰਧਾ ਨਾਲ ਮੱਥਾ ਟੇਕਿਆ ਅਤੇ ਮਾਨਵਤਾ ਦੀ ਭਲਾਈ ਲਈ ਅੱਗੇ ਤੋ ਹੋਰ ਵਧੇਰੇ ਉਤਸ਼ਾਹ ਨਾਲ ਕੰਮ ਕਰਨ ਲਈ ਆਸ਼ੀਰਵਾਦ ਲਿਆ। ਇਸ ਮੌਕੇ ਸ.ਬੈਂਸ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਹੀ ਭਾਗਾਂ ਵਾਲਾ ਸਮਝਦੇ ਹਨ ਜਿਨ੍ਹਾਂ ਨੂੰ ਇਸ ਮਹਾਨ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਹਰ ਸਾਲ ਇਲਾਕੇ ਦੀ ਸਮੂਹ ਸੰਗਤਾਂ ਵੱਲੋਂ ਦਰਗਾਹ ਸਾਈ ਪੀਰ ਬਾਬਾ ਬੁੱਢਣ ਸ਼ਾਹ ਵਿਖੇ ਸਲਾਨਾ ਉਰਸ ਸ਼ਾਨੋ ਸ਼ੋਕਤ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਸਮੁੱਚੀਆਂ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਹਰਜੋਤ ਸਿੰਘ ਬੈਂਸ ਨੇ ਕੀਰਤਪੁਰ ਸਾਹਿਬ ਦੇ ਵਿਕਾਸ ਦੀ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋ ਦੋ ਗੁਰੂ ਸਾਹਿਬਾਨ ਦੇ ਜਨਮ ਅਸਥਾਨ ਅਤੇ ਛੇ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਾਰਮਿਕ ਨਗਰੀ ਕੀਰਤਪੁਰ ਸਾਹਿਬ ਨੂੰ ਧਾਰਮਿਕ ਟੂਰਿਜਮ ਵਜੋ ਵਿਕਸਿਤ ਕੀਤਾ ਜਾ ਰਿਹਾ ਹੈ, ਇਸ ਨਗਰੀ ਵਿਚ ਬਹੁਤ ਹੀ ਇਤਿਹਾਸਕ ਧਾਰਮਿਕ ਅਸਥਾਨ ਹਨ, ਅਸੀਂ ਚਾਹੁੰਦੇ ਹਾਂ ਕਿ ਬਾਹਰਲੇ ਦੇਸਾਂ ਅਤੇ ਹੋਰ ਰਾਜਾਂ ਦੇ ਲੋਕ ਇਸ ਨਗਰੀ ਵਿਚ ਆ ਕੇ ਇਹਨਾਂ ਧਾਰਮਿਕ ਅਸਥਾਨਾ ਦੇ ਦਰਸ਼ਨ ਕਰਨ। ਉਹਨਾਂ ਕਿਹਾ ਕਿ ਇਸ ਨਗਰੀ ਵਿਚ ਵਿਕਾਸ ਕਾਰਜ ਚੱਲ ਰਹੇ ਹਨ, ਜਦੋਂ ਕਿ 12 ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਆਂਫ ਐਮੀਨੈਂਸ ਦਾ ਕੰਮ ਚੱਲ ਰਿਹਾ ਹੈ, 1.50 ਕਰੋੜ ਰੁਪਏ ਦੀ ਲਾਗਤ ਨਾਲ ਮੁੱਢਲੇ ਸਿਹਤ ਕੇਂਦਰ ਨੂੰ ਅਤਿ ਆਧੁਨਿਕ ਬਣਾਇਆ ਜਾ ਰਿਹਾ ਹੈ, ਪਤਾਲਪੁਰੀ ਚੋਂਕ ਦਾ ਸੁੰਦਰੀਕਰਨ ਕਰਵਾ ਕੇ ਉਥੇ ਰਬਾਬ ਸਥਾਪਿਤ ਕੀਤੀ ਗਈ ਹੈ। ਕੀਰਤਪੁਰ ਸਾਹਿਬ ਦੇ ਸੀਵਰੇਜ ਟ੍ਰੀਟਮੈਂਟ ਪਲਾਂਟ, ਬੱਸ ਅੱਡਾ, ਨੈਸ਼ਨਲ ਹਾਈਵੇ ਦੇ ਆਲੇ ਦੁਆਲੇ ਦੇ ਵਿਕਾਸ ਦੀ ਰੂਪ ਰੇਖਾ ਤਿਆਰ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਵਿਕਾਸ ਦੀ ਲਹਿਰ ਪੂਰੇ ਹਲਕੇ ਵਿਚ ਚੱਲ ਰਹੀ ਹੈ। ਇਸ ਮੌਕੇ ਦਿਲਬਾਗ ਮੁਹੰਮਦ, ਸਰੀਫ ਸ਼ਾਹ, ਗਫੂਰ ਸ਼ਾਹ, ਬਿਟੂ ਸ਼ਾਹ, ਇਮਰਾਨ ਸ਼ਾਹ, ਅਸ਼ਰਫ ਸ਼ਾਹ, ਪ੍ਰਵੇਸ਼ ਸਾਹ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਕਮਿੱਕਰ ਸਿੰਘ ਡਾਢੀ ਚੇਅਰਮੈਨ, ਟਰੱਕ ਯੂਨੀਅਨ ਪ੍ਰਧਾਨ ਤੇ ਬਲਾਕ ਪ੍ਰਧਾਨ ਚੰਗਰ ਜੋਨ ਤਰਲੋਚਨ ਸਿੰਘ ਲੋਚੀ, ਡਾ.ਜਰਨੈਲ ਸਿੰਘ ਸਰਪੰਚ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। Stay updated with the latest stories only on Time of Punjab — 👉 [Punjabi News] | [English News] | [Hindi News] | More News Here » Share this:
ਅਕਾਲੀ ਦਲ ਨੂੰ ਵੱਡਾ ਹੁੰਗਾਰਾ, ਐਚ.ਡੀ. ਦੇਵਗੌੜਾ ਦੀ ਅਗਵਾਈ ਵਾਲੇ ਜਨਤਾ ਦਲ ਸੈਕੂਲਰ ਨੇ ਬਿਨਾਂ ਸ਼ਰਤ ਹਮਾਇਤ | ਮੁੱਖ ਖਬਰਾਂ Punjabi News / By Mehta D
ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਵੋਟਰ ਸੂਚੀਆਂ ’ਚ ਗੜਬੜੀ ਖਿਲਾਫ਼ ਹਾਈ ਕੋਰਟ ਕਰਾਂਗੇ ਪਹੁੰਚ : ਅਕਾਲੀ ਦਲ | ਮੁੱਖ ਖਬਰਾਂ Punjabi News / By Mehta D
AAP ਦੇ 7 ਸਾਂਸਦਾਂ ਦੀ ਸਾਂਸਦੀ ’ਤੇ ਖ਼ਤਰਾ ! ਸੰਜੇ ਸਿੰਘ ਦੇ ਦਾਅਵੇ ਨੇ ਵਧਾਈ ਸਿਆਸੀ ਹਲਚਲ, ਜਾਣੋ ਪੂਰਾ ਮਾਮਲਾ | ਮੁੱਖ ਖਬਰਾਂ Punjabi News / By Mehta D
Raghav Chadha ਨੇ ਮੁੜ AAP ’ਤੇ ਸਾਧਿਆ ਨਿਸ਼ਾਨਾ, ਕਿਹਾ- ‘ਆਪ’ ’ਚ Toxic ਮਾਹੌਲ, ਨਿੱਜੀ ਫਾਇਦੇ ਲਈ ਕਰ ਰਹੇ ਭ੍ਰਿਸ਼ਟਾਚਾਰ | ਮੁੱਖ ਖਬਰਾਂ Punjabi News / By Mehta D
Punjab Government ਖਿਲਾਫ ਹਾਈਕੋਰਟ ਪਹੁੰਚੇ MP ਹਰਭਜਨ ਸਿੰਘ, ਪਟੀਸ਼ਨ ਦਾਇਰ ਕਰ ਕੀਤੀ ਇਹ ਮੰਗ | ਮੁੱਖ ਖਬਰਾਂ Punjabi News / By Mehta D
Tamilnadu Assembly Results 2026 : ਤਮਿਲਨਾਡੂ ’ਚ ਵੱਡੀ ਜਿੱਤ ਵੱਲ ਅਦਾਕਾਰ ਵਿਜੇ, ਜਾਣੋ TVK ਦੇ 7 ਸਿਆਸੀ ਵਾਅਦੇ | ਮੁੱਖ ਖਬਰਾਂ Punjabi News / By Mehta D
‘AAP ਨੂੰ ਛੱਡਦਿਆਂ ਹੀ ਅਸੀਂ ਭ੍ਰਿਸ਼ਟਾਚਾਰ ਹੋ ਗਏ…’, ਰਾਘਵ ਚੱਢਾ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਮਗਰੋਂ ਘੇਰੀ ਪੰਜਾਬ ਸਰਕਾਰ | ਮੁੱਖ ਖਬਰਾਂ Punjabi News / By Mehta D
New West Bengal CM : 9 ਮਈ ਨੂੰ ਬੰਗਾਲ ਦੇ ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ; ਦੌੜ ’ਚ ਸ਼ੁਭੇਂਦੂ ਸਮੇਤ ਇਹ ਪੰਜ ਨਾਮ ਸਭ ਤੋਂ ਅੱਗੇ | ਮੁੱਖ ਖਬਰਾਂ Punjabi News / By Mehta D
Municipal Council Elections : EVM ਰਾਹੀਂ ਹੋਣਗੀਆਂ 4 ਨਗਰ ਕੌਂਸਲਾਂ ਦੀਆਂ ਚੋਣਾਂ, ਹਾਈਕੋਰਟ ਦਾ ਵੱਡਾ ਫੈਸਲਾ | ਮੁੱਖ ਖਬਰਾਂ Punjabi News / By Mehta D
Punjab MC Elections 2026 Result Highlights : ‘ਆਪ’ ਦਾ ਕਬਜ਼ਾ ਬਰਕਰਾਰ, ਆਜ਼ਾਦ ਉਮੀਦਵਾਰਾਂ ਨੇ ਵਿਖਾਇਆ ਦਮ, ਕਾਂਗਰਸ ਦੂਜੇ ਸਥਾਨ ‘ਤੇ | ਮੁੱਖ ਖਬਰਾਂ Punjabi News / By Mehta D