ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਰਗਾਹ ਸਾਈ ਪੀਰ ਬਾਬਾ ਬੁੱਢਣ ਸ਼ਾਹ ਵਿਖੇ ਸਲਾਨਾ ਉਰਸ ਵਿਚ ਕੀਤੀ ਸ਼ਿਰਕਤ

ਕੀਰਤਪੁਰ ਸਾਹਿਬ 13 ਨਵੰਬਰ : ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਅਤੇ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦਰਗਾਹ ਸਾਈ ਪੀਰ ਬਾਬਾ ਬੁੱਢਣ ਸ਼ਾਹ ਕੀਰਤਪੁਰ ਸਾਹਿਬ ਵਿਖੇ ਸਲਾਨਾ ਉਰਸ ਵਿੱਚ ਸ਼ਿਰਕਤ ਕੀਤੀ ਅਤੇ ਸਮੁੱਚੀ ਲੋਕਾਈ ਦੀ ਭਲਾਈ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਬਹੁਤ ਹੀ ਸ਼ਰਧਾ ਨਾਲ ਮੱਥਾ ਟੇਕਿਆ ਅਤੇ ਮਾਨਵਤਾ ਦੀ ਭਲਾਈ ਲਈ ਅੱਗੇ ਤੋ ਹੋਰ ਵਧੇਰੇ ਉਤਸ਼ਾਹ ਨਾਲ ਕੰਮ ਕਰਨ ਲਈ ਆਸ਼ੀਰਵਾਦ ਲਿਆ।
