ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਰੂਪਨਗਰ ਵੱਲੋਂ ਪੁਲਿਸ ਸਟੇਸ਼ਨ ਨੂਰਪੁਰ ਬੇਦੀ ਵਿਖੇ ਲਗਾਇਆ ਗਿਆ ਵਿਸ਼ੇਸ਼ ਜਾਗਰੂਕਤਾ ਸੈਮੀਨਾਰ

ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਰੂਪਨਗਰ ਵੱਲੋਂ ਪੁਲਿਸ ਸਟੇਸ਼ਨ ਨੂਰਪੁਰ ਬੇਦੀ ਵਿਖੇ ਲਗਾਇਆ ਗਿਆ ਵਿਸ਼ੇਸ਼ ਜਾਗਰੂਕਤਾ ਸੈਮੀਨਾਰ
ਸ਼੍ਰੀ ਅਨੰਦਪੁਰ ਸਾਹਿਬ, 20 ਨਵੰਬਰ: ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਰੂਪਨਗਰ ਵੱਲੋਂ ਪੁਲਿਸ ਸਟੇਸ਼ਨ ਨੂਰਪੁਰ ਬੇਦੀ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।
ਇਸ ਮੌਕੇ ਕੌਂਸਲਰ ਪ੍ਰਭਜੋਤ ਕੌਰ ਵੱਲੋਂ ਦੱਸਿਆ ਗਿਆ ਕਿ ਨਸ਼ਾ ਕੀ ਹੈ, ਇਸਦੇ ਪ੍ਰਭਾਵ ਅਤੇ ਇਸ ਦੇ ਇਲਾਜ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ ਗਈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਦਾ ਵੇਰਵਾ ਵੀ ਵਿਸਥਾਰ ਸਹਿਤ ਦੱਸਿਆ ਗਿਆ।
ਇਸ ਸੈਮੀਨਾਰ ਵਿੱਚ ਨਸ਼ਾ ਕਿਵੇਂ ਸਮਾਜ ਅਤੇ ਪਰਿਵਾਰ ਨੂੰ ਪ੍ਰਭਾਵਿਤ ਕਰ ਰਿਹਾ ਹੈ, ਇਸ ਬਾਰੇ ਵੀ ਵਿਸ਼ੇਸ਼ ਤੌਰ ਤੇ ਚਾਨਣ ਪਾਇਆ ਗਿਆ, ਨਸ਼ਾ ਛੁਡਾਊ ਕੇਂਦਰ ਸਿਵਲ ਹਸਪਤਾਲ ਰੂਪਨਗਰ ਦੇ ਵਿੱਚ ਮਨਰੋਗ ਓਪੀਡੀ ਬਾਰੇ ਵੀ ਦੱਸਿਆ ਗਿਆ ਤਾਂ ਕਿ ਸਾਡੇ ਸਮਾਜ ਵਿੱਚ ਫੈਲ ਰਹੀ ਮਾਨਸਿਕ ਪਰੇਸ਼ਾਨੀਆਂ ਦਾ ਵੀ ਜੋ ਇਲਾਜ ਸਰਕਾਰ ਵੱਲੋਂ ਮੁਫਤ ਕੀਤਾ ਜਾ ਰਿਹਾ ਹੈ ਉਹਦੇ ਬਾਰੇ ਵੀ ਆਮ ਲੋਕਾਂ ਨੂੰ ਦੱਸਿਆ ਗਿਆ।
ਇਸ ਮੌਕੇ ਮੁੱਖ ਅਫਸਰ ਇੰਸਪੈਕਟਰ ਰੋਹਿਤ ਸ਼ਰਮਾ, ਥਾਣਾ ਇੰਸਪੈਕਟਰ ਬਲਵੀਰ ਚੰਦ, ਵਧੀਕ ਮੁੱਖ ਅਫਸਰ ਐਮਐਚਸੀ ਹਰਜਾਪ ਸਿੰਘ, ਮੁੱਖ ਮੁਨਸ਼ੀ ਏਐਸਆਈ ਪ੍ਰੀਤਮ ਸਿੰਘ, ਏਐਸਆਈ ਪ੍ਰਦੀਪ ਸ਼ਰਮਾ, ਏਐਸਆਈ ਮਲਕੀਤ ਸਿੰਘ, ਲੇਡੀ ਕਾਂਸਟੇਬਲ ਸਰਬਜੀਤ ਕੌਰ ਅਤੇ ਪੀਐੱਚਸੀ ਲਛਮਣ ਦਾਸ ਵੀ ਮੌਜੂਦ ਸਨ।
Stay updated with the latest stories only on Time of Punjab —
       👉 [Punjabi News] | [English News] | [Hindi News] | More News Here »
Share this:
Scroll to Top