ਜ਼ਿਲਾ ਸਿੱਖਿਆ ਅਫਸਰ ਵੱਲੋਂ ਪ੍ਰਾਈਮਰੀ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ

District Education Officer Conducts Inspiring Visit to Primary Schools, Shamsher Singh District Education Officer Primary
District Education Officer Conducts Inspiring Visit to Primary Schools

ਸ੍ਰੀ ਅਨੰਦਪੁਰ ਸਾਹਿਬ 02 ਫਰਵਰੀ : ਸ਼ਮਸ਼ੇਰ ਸਿੰਘ ਜਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਵੱਲੋਂ ਅੱਜ ਬਲਾਕ ਸ਼੍ਰੀ ਅਨੰਦਪੁਰ ਸਾਹਿਬ ਦੇ ਪ੍ਰਾਇਮਰੀ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ ਕੀਤਾ ਗਿਆ। ਅੱਜ ਉਹਨਾਂ ਨੇ ਬਲਾਕ ਸ਼੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਗੂਵਾਲ ਅਤੇ ਬਣੀ ਸਕੂਲ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਨੇ ਅਧਿਆਪਕਾਂ ਨੂੰ ਸਕੂਲਾਂ ਦੇ ਵਿੱਚ ਵੱਧ ਤੋਂ ਵੱਧ ਦਾਖਲਾ ਕਰਨ ਦੇ ਲਈ ਪ੍ਰੇਰਿਤ ਕੀਤਾ।
ਸ਼ਮਸ਼ੇਰ ਸਿੰਘ ਜਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸਕੂਲਾਂ ਦੇ ਵਿੱਚ ਬੱਚਿਆਂ ਨੂੰ ਆਧੁਨਿਕ ਸਹੂਲਤਾਂ ਦੇ ਨਾਲ ਨਾਲ ਗੁਣਵੱਤਾ ਭਰਪੂਰ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ। ਉਹਨਾਂ ਨੇ ਦੱਸਿਆ ਕਿ ਸਰਕਾਰੀ ਸਕੂਲ ਵਿੱਚ ਪੜ੍ਹਦੇ ਬੱਚਿਆਂ ਨੂੰ ਕਈ ਰਿਆਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ ਤਾਂ ਕਿ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੂਲਾਂ ਦੇ ਨਾਲ ਜੋੜਿਆ ਜਾ ਸਕੇ, ਸੈਸ਼ਨ 2026-27 ਲਈ ਸਰਕਾਰੀ ਸਕੂਲਾਂ ਦੇ ਵਿੱਚ ਨਰਸਰੀ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ  ਨਵੇਂ ਦਾਖਲਿਆ ਸਬੰਧੀ ਦਾਖਲਾ ਜਾਗਰੁਕਤਾ ਵੈਨ ਰਾਹੀਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਨਾਂ ਨੇ ਸਕੂਲ ਵਿੱਚ ਚੱਲ ਰਹੇ ਵਿਭਾਗ ਦੇ ਵੱਖ ਵੱਖ ਵਿਕਾਸ ਕਾਰਜਾਂ ਦੀ ਸਬੰਧੀ ਵੀ ਜਾਇਜ਼ਾ ਲਿਆ।
     ਇਸ ਮੌਕੇ ਉਹਨਾਂ ਦੇ ਨਾਲ ਮੀਹਮਲ ਸਿੰਘ, ਜੋਗਾ ਸਿੰਘ, ਪਰਮਜੀਤ ਕੁਮਾਰ ਆਦਿ ਹਾਜ਼ਰ ਸਨ।

Stay updated with the latest stories & News only on Time of Punjab News —
       👉 [Punjabi News] | [English News] | [Hindi News] | More News Here »

Share this:
Scroll to Top