ਜ਼ਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਵੱਖ-ਵੱਖ ਮੁਕੱਦਮਿਆਂ ‘ਚ 07 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ By Muskan / November 12, 2025 ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਕਾਰਵਾਈ ਕਰਦੇ ਹੋਏ ਕੁੱਲ 82 ਚਲਾਨ ਕੀਤੇ ਰੂਪਨਗਰ, 12 ਨਵੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਮੁਕੱਦਮਿਆਂ ਵਿੱਚ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 76 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ। ਐੱਸਐੱਸਪੀ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਨਸ਼ਾ ਕਰਨ ਦੇ ਆਦੀ 2 ਵਿਅਕਤੀਆਂ ਨੂੰ ਵੀ ਐਨ.ਡੀ.ਪੀ.ਐਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਕੀਰਤਪੁਰ ਸਾਹਿਬ ਵੱਲੋਂ ਨਸ਼ਾ ਕਰਨ ਦੇ ਆਦੀ ਗੁਰਪ੍ਰੀਤ ਸਿੰਘ ਵਾਸੀ ਨਿਊ ਗੁਰਨਾਮ ਨਗਰ ਸੁਲਤਾਨ ਵਿੰਡ ਰੋਡ ਅੰਮ੍ਰਿਤਸਰ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਥਾਣਾ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਨਸ਼ਾ ਕਰਨ ਦੇ ਆਦੀ ਰੀਸ਼ਭ ਉਰਫ ਰਿਤਕ ਵਾਸੀ ਪਿੰਡ ਗੰਗੂਵਾਲ ਨੂੰ ਗ੍ਰਿਫਤਾਰ ਕੀਤਾ ਗਿਆ। ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਥਾਣਾ ਸਿਟੀ ਮੋਰਿੰਡਾ ਵੱਲੋਂ ਜਸਪ੍ਰੀਤ ਸਿੰਘ ਉਰਫ ਜੱਸ ਹਾਲ ਵਾਸੀ ਪੀ.ਜੀ. ਨੇੜੇ ਸਿਵਲ ਹਸਪਤਾਲ ਖਰੜ ਥਾਣਾ ਸਿਟੀ ਖਰੜ ਜ਼ਿਲ੍ਹਾ ਮੋਹਾਲੀ, ਭੁਪਿੰਦਰ ਸਿੰਘ ਵਾਸੀ ਪਿੰਡ ਚੱਪੜਚਿੜੀ ਖੁਰਦ ਜ਼ਿਲ੍ਹਾ ਮੋਹਾਲੀ, ਕੁਲਵੀਰ ਸਿੰਘ ਉਰਫ ਚੀਨੂੰ ਵਾਸੀ ਪਿੰਡ ਨਿਆਂ ਸ਼ਹਿਰ ਬਡਾਲਾ ਥਾਣਾ ਸਦਰ ਖਰੜ ਜ਼ਿਲ੍ਹਾ ਮੋਹਾਲੀ ਅਤੇ ਸੁਮਿਤ ਕੁਮਾਰ ਵਾਸੀ ਪਿੰਡ ਗੋਪਾਲਪੁਰ ਥਾਣਾ ਖਰਕੌਂਦਾ ਜ਼ਿਲ੍ਹਾ ਸੋਨੀਪਤ (ਹਰਿਆਣਾ) ਨੂੰ ਗ੍ਰਿਫਤਾਰ ਕਰਕੇ ਉਨ੍ਹਾ ਪਾਸੋਂ 71 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ/ਪਦਾਰਥ ਬਰਾਮਦ ਕੀਤਾ ਗਿਆ ਅਤੇ ਥਾਣਾ ਸਿੰਘ ਭਗਵੰਤਪੁਰ ਵੱਲੋ ਲਖਵਿੰਦਰ ਸਿੰਘ ਉਰਫ ਬਿੰਦਰ ਵਾਸੀ ਪਿੰਡ ਰਾਜੇਮਾਜਰਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 5 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ, ਜਿਨ੍ਹਾਂ ਵਿੱਚ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਸੀਨੀਅਰ ਪੁਲਿਸ ਕਪਤਾਨ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਅਤੇ ਮਾੜੇ ਅਨਸਰਾ ਤੇ ਨਕੇਲ ਕੱਸਣ ਲਈ ਰੇਲਵੇ ਸਟੇਸ਼ਨਾ ਮਹੱਤਵਪੂਰਨ ਪਬਲਿਕ ਸਥਾਨਾਂ ਅਤੇ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਹੀਕਲਾ ਦੀ ਚੈਕਿੰਗ ਕੀਤੀ ਗਈ ਅਤੇ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਕਾਰਵਾਈ ਕਰਦੇ ਹੋਏ ਕੁੱਲ 82 ਚਲਾਨ ਕੀਤੇ ਗਏ। ਐਸ.ਐਸ.ਪੀ. ਰੂਪਨਗਰ ਵਲੋ ਪਬਲਿਕ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। Punjabi News English News Hindi News For More News Click here Share this:
ਸੀ-ਪਾਈਟ ਕੈਂਪ ਵਿਖੇ ਨੰਗਲ ਵਿਖੇ ਸਕਿਉਰਟੀ ਗਾਰਡ ਅਤੇ ਸਕਿਉਰਟੀ ਸੁਪਰਵਾਈਜ਼ਰ ਕੋਰਸ ਦੇ ਲਈ ਰਜਿਸਟ੍ਰੇਸ਼ਨ ਸ਼ੁਰੂ Punjabi News / By Neelam
“ਜੈ ਸੰਵਿਧਾਨ, ਜੈ ਭੀਮ, ਜੈ ਭਾਰਤ” ਦੇ ਨਾਅਰੇ ਨਾਲ ਪਿੰਡ ਪੁਰਖਾਲੀ ਵਿੱਚ 77ਵਾਂ ਗਣਤੰਤਰ ਦਿਵਸ ਅਤੇ ਸੰਵਿਧਾਨ ਦਿਵਸ ਮਨਾਇਆ ਗਿਆ Punjabi News / By Neelam
ਹੜ੍ਹਾਂ ਦੌਰਾਨ ਘਰ-ਘਰ ਦਵਾਈਆਂ ਅਤੇ ਡਾਕਟਰੀ ਸਹਾਇਤਾ ਪਹੁੰਚਾਉਣ ਲਈ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੀ ਟੀਮ ਦਾ ਵਿਸ਼ੇਸ਼ ਸਨਮਾਨ Punjabi News / By Neelam
ਮਹਿਲਾਵਾਂ ਦੀ ਸਿਹਤ ਵੱਲ ਵੱਡਾ ਕਦਮ: ਡੀਸੀ ਕੰਪਲੈਕਸ ਵਿੱਚ ਏ-ਆਈ ਆਧਾਰਿਤ ਬ੍ਰੈਸਟ ਕੈਂਸਰ ਜਾਂਚ ਕੈਂਪ Punjabi News / By Neelam
ਯੂਕੋ ਬੈਂਕ ਨੂੰਹੋਂ ਸ਼ਾਖਾ ਵੱਲੋਂ 84ਵੇਂ ਫਾਊਂਡੇਸ਼ਨ ਦਿਵਸ ਮੌਕੇ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ Punjabi News / By Neelam
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਕੱਢੀ ਗਈ ਪੈਦਲ ਰੈਲੀ Punjabi News / By Neelam