ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਵਰਕਸ਼ਾਪ ਆਯੋਜਿਤ

Environmental Education Workshop Organized at Government Girls Senior Secondary School Sri Anandpur Sahib

Environmental Education Workshop Organized at Government Girls Senior Secondary School Sri Anandpur Sahib

ਸ੍ਰੀ ਅਨੰਦਪੁਰ ਸਾਹਿਬ, 17 ਫਰਵਰੀ: ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਸੰਬੰਧੀ ਦੋ ਰੋਜ਼ਾ ਵਰਕਸ਼ਾਪ ਕਰਵਾਈ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਨੀਰਜ਼ ਕੁਮਾਰ ਵਰਮਾ ਨੇ ਦੱਸਿਆ ਕਿ ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਅਤੇ ਪਲਾਸਟਿਕ ਪ੍ਰਦੂਸ਼ਣ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨਾ ਸੀ।

Environmental Education Workshop Organized at Government Girls Senior Secondary School Sri Anandpur Sahib
ਉਨ੍ਹਾਂ ਦੱਸਿਆ ਕਿ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਵੱਲੋਂ ਬੇਕਾਰ ਪਏ ਸਮਾਨ ਦੀ ਵਰਤੋਂ ਕਰਕੇ ਵੱਖ-ਵੱਖ ਲਾਭਦਾਇਕ ਵਸਤੂਆਂ ਤਿਆਰ ਕੀਤੀਆਂ ਗਈਆਂ। ਖਾਸ ਤੌਰ ’ਤੇ ਕੱਪੜੇ ਦੀ ਰਹਿੰਦ-ਖੂੰਦ ਤੋਂ ਸੋਹਣੇ ਕੱਪੜੇ ਦੇ ਬੈਗ ਬਣਾਏ ਗਏ, ਜਿਸ ਨਾਲ ਪਲਾਸਟਿਕ ਦੇ ਥੈਲਿਆਂ ਦੀ ਵਰਤੋਂ ਘਟਾਈ ਜਾ ਸਕਦੀ ਹੈ। ਪ੍ਰਿੰਸੀਪਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਲਾਸਟਿਕ ਪ੍ਰਦੂਸ਼ਣ ਧਰਤੀ ਅਤੇ ਮਨੁੱਖੀ ਸਿਹਤ ਲਈ ਗੰਭੀਰ ਖਤਰਾ ਹੈ ਅਤੇ ਇਸ ਤੋਂ ਬਚਾਅ ਲਈ ਹਰ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਘੱਟ ਤੋਂ ਘੱਟ ਪਲਾਸਟਿਕ ਦੀ ਵਰਤੋਂ ਕਰਨ ਅਤੇ ਵਾਤਾਵਰਨ-ਮਿੱਤਰ ਵਿਕਲਪ ਅਪਣਾਉਣ ਲਈ ਪ੍ਰੇਰਿਤ ਕੀਤਾ।
ਇਸ ਵਰਕਸ਼ਾਪ ਵਿੱਚ ਜਸਵਿੰਦਰ ਕੌਰ, ਆਰਟ ਐਂਡ ਕਰਾਫਟ ਅਧਿਆਪਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੇਰ ਨੇ ਰਿਸੋਰਸ ਪਰਸਨ ਵਜੋਂ ਭਾਗ ਲਿਆ। ਉਨ੍ਹਾਂ ਵਿਦਿਆਰਥੀਆਂ ਨੂੰ ਬੇਕਾਰ ਕੱਪੜਿਆਂ ਤੋਂ ਕੱਪੜੇ ਦੇ ਬੈਗ ਤਿਆਰ ਕਰਨ ਦੀ ਪ੍ਰਯੋਗਿਕ ਸਿਖਲਾਈ ਦਿੱਤੀ ਅਤੇ ਦੱਸਿਆ ਕਿ ਇਸ ਤਰੀਕੇ ਨਾਲ ਪਾਲੀਥਿਨ ਬੈਗ ਦੀ ਵਰਤੋਂ ਨੂੰ ਘਟਾ ਕੇ ਵਾਤਾਵਰਨ ਦੀ ਰੱਖਿਆ ਕੀਤੀ ਜਾ ਸਕਦੀ ਹੈ।
ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ ਅਤੇ ਰਹਿੰਦ-ਖੂੰਦ ਸਮੱਗਰੀ ਦੀ ਦੁਬਾਰਾ ਵਰਤੋਂ ਦੇ ਤਰੀਕਿਆਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ। ਸਕੂਲ ਪ੍ਰਬੰਧਕਾਂ ਵੱਲੋਂ ਆਸ ਜਤਾਈ ਗਈ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਵਿੱਚ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ।

Share this:
Scroll to Top