ਸ੍ਰੀ ਅਨੰਦਪੁਰ ਸਾਹਿਬ ਦੀ ਸੁੰਦਰਤਾ ਹੋਰ ਵਧਾਉਣ ਲਈ ਵਿਆਪਕ ਮੁਹਿੰਮ ਤੇਜ਼-ਕੈਬਨਿਟ ਮੰਤਰੀBy Muskan / November 17, 2025 ਸ਼ਹੀਦੀ ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਸ਼ਹਿਰ ਵਿੱਚ ਸਫੇਦ ਰੋਗਨ ਦਾ ਕੰਮ ਜੰਗੀ ਪੱਧਰ ਤੇ ਜਾਰੀ ਸ੍ਰੀ ਅਨੰਦਪੁਰ ਸਾਹਿਬ 16 ਨਵੰਬਰ : ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਕੁਝ ਦਿਨ ਪਹਿਲਾਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਸਫੇਦ ਰੰਗ ਵਿੱਚ ਰੰਗਣ ਦੀ ਮੁਹਿੰਮ ਦੀ ਸੁਰੂਆਤ ਕੀਤੀ ਗਈ ਸੀ। ਇਹ ਮੁਹਿੰਮ ਗੁਰੂ ਨਗਰੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ ਸ਼ਾਤਮਈ ਵਾਤਾਵਰਣ ਅਤੇ ਪਵਿੱਤਰ ਨਗਰੀ ਨੂੰ ਇਕਸਾਰ, ਸੁੱਚੇ ਅਤੇ ਸਾਫ ਸੁਥਰੇ ਦ੍ਰਿਸ਼ ਵਿੱਚ ਪ੍ਰਸਤੁਤ ਕਰਨਾ ਹੈ। ਸ.ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਵੱਖ-ਵੱਖ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਇਤਿਹਾਸਕ ਮੌਕੇ ‘ਤੇ ਲੱਖਾਂ ਦੀ ਗਿਣਤੀ ਵਿੱਚ ਪੰਜਾਬ ਦੇ ਹਰੇਕ ਕੋਨੇ ਤੋਂ ਅਤੇ ਬਾਹਰਲੇ ਰਾਜਾਂ ਤੋਂ ਵੀ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। ਸ਼ਹਿਰ ਨੂੰ ਸਫੇਦ ਰੰਗ ਦੇ ਇਕਰੂਪ ਵਿੱਚ ਤਿਆਰ ਕਰਨ ਨਾਲ ਸ਼ਰਧਾਲੂਆਂ ਨੂੰ ਆਤਮਕ ਸ਼ਾਂਤੀ ਅਤੇ ਸਾਫ-ਸੁਥਰੇ ਦਰਸ਼ਨ ਪ੍ਰਦਾਨ ਕਰਨ ਲਈ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਮੁਹਿੰਮ ਨਾਲ ਨਵੀ ਅਬਾਦੀ, ਬੱਸ ਅੱਡੇ, ਗੁਰਦੁਆਰਾ ਸਾਹਿਬਾਂ ਦੇ ਆਲੇ ਦੁਆਲੇ ਦੀਆਂ ਇਮਾਰਤਾਂ, ਅਤੇ ਵੱਖ-ਵੱਖ ਸਰਕਾਰੀ ਦਫ਼ਤਰਾਂ ਤੇ ਇਮਾਰਤਾਂ ਨੂੰ ਸਫੇਦ ਰੰਗ ਨਾਲ ਨਵੀਂ ਚਮਕ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਜੰਗੀ ਪੱਧਰ ‘ਤੇ ਜਾਰੀ ਹੈ ਅਤੇ ਸਮਾਜ ਸੇਵਾ ਵਿਚ ਲੱਗੇ ਸਹਿਯੋਗੀਆਂ ਦੀਆਂ ਕਈ ਟੀਮਾਂ ਦਿਨ-ਰਾਤ ਮਿਹਨਤ ਕਰ ਰਹੀਆਂ ਹਨ ਤਾਂ ਜੋ ਤਿਆਰੀਆਂ ਸਮੇਂ ਸਿਰ ਪੂਰੀਆਂ ਹੋ ਸਕਣ। ਸ. ਬੈਂਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਰੰਗਰੋਗਨ ਦੀ ਇਹ ਮੁਹਿੰਮ ਕੇਵਲ ਸੁੰਦਰਤਾ ਤਕ ਹੀ ਸੀਮਿਤ ਨਹੀਂ ਹੈ, ਸਗੋਂ ਇਸ ਦਾ ਉਦੇਸ਼ ਸ੍ਰੀ ਅਨੰਦਪੁਰ ਸਾਹਿਬ ਦੇ ਪਵਿੱਤਰ ਮਾਹੌਲ ਨੂੰ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਉਭਾਰਨਾ ਵੀ ਹੈ। ਸ਼ਹਿਰ ਵਿੱਚ ਹੋ ਰਹੇ ਵਿਕਾਸ ਕਾਰਜ ਜਿਵੇਂ ਸੜਕਾਂ ਦੀ ਮੁਰੰਮਤ, ਲਾਈਟਾਂ ਦੀ ਸਥਾਪਨਾ, ਸਫਾਈ ਪ੍ਰਬੰਧ ਮਜ਼ਬੂਤੀ, ਅਤੇ ਆਮ ਸੁਵਿਧਾਵਾਂ ਵਿੱਚ ਸੁਧਾਰ ਵੀ ਇਸੇ ਵੱਡੇ ਤਿਆਰੀ ਪ੍ਰਕਿਰਿਆ ਦਾ ਹਿੱਸਾ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਇਤਿਹਾਸਕ ਬਣਾਉਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ। ਸ਼ਰਧਾਲੂਆਂ ਨੂੰ ਸੁਵਿਧਾਜਨਕ, ਸਾਫ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ। ਇਸ ਲਈ ਸ਼ਹਿਰ ਨੂੰ ਵਿਸ਼ੇਸ਼ ਤੌਰ ‘ਤੇ ਸੰਵਾਰਿਆ ਜਾ ਰਿਹਾ ਹੈ, ਤਾਂ ਜੋ ਸਮਾਗਮਾਂ ਦੇ ਦੌਰਾਨ ਆਉਣ ਵਾਲੇ ਹਰ ਵਿਅਕਤੀ ਨੂੰ ਇੱਕ ਸ੍ਰੇਸ਼ਠ ਅਤੇ ਆਦਰਯੋਗ ਤਜ਼ਰਬਾ ਪ੍ਰਾਪਤ ਹੋਵੇ। ਸ.ਬੈਂਸ ਨੇ ਇਹ ਵੀ ਕਿਹਾ ਕਿ ਸਥਾਨਕ ਨਿਵਾਸੀ, ਸਮਾਜ ਸੇਵੀ ਸੰਸਥਾਵਾਂ ਅਤੇ ਵੱਖ-ਵੱਖ ਵਿਭਾਗ ਵੀ ਇਸ ਮੁਹਿੰਮ ਵਿੱਚ ਸਹਿਯੋਗ ਦੇ ਰਹੇ ਹਨ। ਉਨ੍ਹਾਂ ਦੇ ਸਾਂਝੇ ਯਤਨਾਂ ਕਾਰਨ ਸ੍ਰੀ ਅਨੰਦਪੁਰ ਸਾਹਿਬ ਨੂੰ ਇਕ ਨਵੀਂ ਦਿੱਖ ਮਿਲ ਰਹੀ ਹੈ ਜੋ ਗੁਰੂ ਸਾਹਿਬ ਦੇ ਲਾਸ਼ਾਨੀ ਬਲਿਦਾਨ ਦੀ ਯਾਦ ਨੂੰ ਹੋਰ ਮਹਾਨ ਬਣਾਉਂਦੀ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਜਦੋਂ ਸ਼ਹੀਦੀ ਸ਼ਤਾਬਦੀ ਸਮਾਗਮ ਸ਼ੁਰੂ ਹੋਣਗੇ, ਤਦ ਸ੍ਰੀ ਅਨੰਦਪੁਰ ਸਾਹਿਬ ਰੂਹਾਨੀਅਤ, ਸੱਚਾਈ ਅਤੇ ਸ਼ਾਂਤੀ ਦਾ ਪ੍ਰਤੀਕ ਬਣ ਕੇ ਪ੍ਰਗਟ ਹੋਵੇਗਾ। Stay updated with the latest stories only on Time of Punjab — 👉 [Punjabi News] | [English News] | [Hindi News] | More News Here » Share this:
ਹੋਲਾ ਮਹੱਲਾ ਤਿਉਹਾਰ ਤੋਂ ਪਹਿਲਾ ਸਾਰੇ ਪ੍ਰਬੰਧ ਹੋਣ ਮੁਕੰਮਲ, ਸ਼ਰਧਾਲੂਆਂ ਨੂੰ ਮਿਲੇਗੀ ਵਿਸੇਸ਼ ਸਹੂਲਤ- ਡਿਪਟੀ ਕਮਿਸ਼ਨਰ Punjabi News / By Mehta D
ਡਿਪਟੀ ਕਮਿਸ਼ਨਰ ਨੇ ਸਰਕਾਰੀ ਪੋਲਟੈਕਨਿਕ ਕਾਲਜ ਵਿੱਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ ਕੀਤਾ Punjabi News / By Mehta D
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਵਰਕਸ਼ਾਪ ਆਯੋਜਿਤ Punjabi News / By Mehta D
ਸ੍ਰੀ ਅਨੰਦਪੁਰ ਸਾਹਿਬ ਵਿੱਚ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਸਿਹਤ ਅਤੇ ਮਹਾਵਾਰੀ ਸਬੰਧੀ ਕਰਵਾਈ ਗਈ ਇੱਕ ਦਿਨਾਂ ਟ੍ਰੇਨਿੰਗ Punjabi News / By Mehta D
ਰਾਸ਼ਟਰੀ ਤਪਦਿਕ ਇਲੈਮੀਨੇਸ਼ਨ ਪ੍ਰੋਗਰਾਮ ਅਧੀਨ ਜ਼ਿਲ੍ਹੇ ਦੇ ਸਮੂਹ ਕਮਿਊਨਿਟੀ ਹੈਲਥ ਅਫਸਰਾਂ ਦੀ ਟ੍ਰੇਨਿੰਗ ਕਰਵਾਈ ਗਈ Punjabi News / By Mehta D