ਗੁਰੂ ਨਗਰੀ ਵਿੱਚ ਕੀਤੀਆ ਜਾ ਰਹੀਆ ਵਿਆਪਕ ਤਿਆਰੀਆਂ, ਸ਼ਰਧਾਲੂਆਂ ਦੀ ਸਹੂਲਤ ਲਈ ਹੋਣਗੇ ਵਿਸੇਸ਼ ਪ੍ਰਬੰਧ- ਕੈਬਨਿਟ ਮੰਤਰੀBy Muskan / November 11, 2025 ਸ੍ਰੀ ਅਨੰਦਪੁਰ ਸਾਹਿਬ 11 ਨਵੰਬਰ : ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਚਾਰ ਅਲੋਕਿਕ ਨਗਰ ਕੀਰਤਨ ਵੱਖ ਵੱਖ ਕੋਨਿਆਂ ਤੋਂ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। ਸ੍ਰੀਨਗਰ, ਗੁਰਦਾਸਪੁਰ, ਫਰੀਦਕੋਟ ਤੇ ਤਲਵੰਡੀ ਸਾਬੋਂ ਤੋਂ ਇਹ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। ਇਹ ਜਾਣਕਾਰੀ ਸ੍ਰ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਅਤੇ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਸ੍ਰੀਨਗਰ ਤੋ ਨਗਰ ਕੀਰਤਨ 19 ਨਵੰਬਰ ਨੂੰ ਅਰੰਭ ਹੋਵੇਗਾ ਜੋ ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਲਪੁਰ, ਗੜ੍ਹਸ਼ੰਕਰ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਇਸੇ ਤਰਾਂ ਗੁਰਦਾਸਪੁਰ ਤੋਂ ਅਰੰਭ ਹੋਣ ਵਾਲਾ ਨਗਰ ਕੀਰਤਨ ਬਟਾਲਾ, ਬਾਬਾ ਬਕਾਲਾ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਤਰਨਤਾਰਨ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ, ਕਪੂਰਥਲਾ, ਕਰਤਾਰਪੁਰ ਸਾਹਿਬ, ਜਲੰਧਰ, ਬੰਗਾ, ਬਲਾਚੋਰ ਤੋ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਫਰੀਦਕੋਟ ਤੋ ਅਰੰਭ ਹੋਣ ਵਾਲਾ ਨਗਰ ਕੀਰਤਨ ਫਿਰੋਜ਼ਪੁਰ, ਮੋਗਾ, ਜਗਰਾਓ, ਲੁਧਿਆਣਾ, ਖੰਨਾ, ਸਰਹਿੰਦ, ਸ੍ਰੀ ਫਤਿਹਗੜ੍ਹ ਸਾਹਿਬ, ਮੋਰਿੰਡਾ, ਸ੍ਰੀ ਚਮਕੌਰ ਸਾਹਿਬ, ਰੂਪਨਗਰ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਇਸੇ ਤਰਾਂ ਤਲਵੰਡੀ ਸਾਬੋ ਤੋ ਅਰੰਭ ਹੋਣ ਵਾਲਾ ਨਗਰ ਕੀਰਤਨ ਬਠਿੰਡਾ, ਬਰਨਾਲਾ, ਸੰਗਰੂਰ, ਪਟਿਆਲਾ, ਰਾਜਪੁਰਾ, ਬਨੂੜ, ਐਸਏਐਸ ਨਗਰ ਮੁਹਾਲੀ, ਕੁਰਾਲੀ, ਰੂਪਨਗਰ ਤੋ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਇਹ ਚਾਰੋਂ ਨਗਰ ਕੀਰਤਨ 22 ਨਵੰਬਰ ਨੂੰ ਸੰਪੂਰਨ ਹੋਣਗੇ। ਸ.ਬੈਂਸ ਨੇ ਦੱਸਿਆ ਕਿ ਸ੍ਰੀਨਗਰ ਤੋਂ ਮੇਨ ਰੂਟ ਅਤੇ ਗੁਰਦਾਸਪੁਰ, ਫਰੀਦਕੋਟ, ਤਲਵੰਡੀ ਸਾਬੋ ਤੋਂ ਇਹ ਅਲੋਕਿਕ ਨਗਰ ਕੀਰਤਨ ਪੰਜਾਬ ਦੇ ਵੱਖ ਵੱਖ ਨਗਰਾਂ ਤੋ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। ਸੰਗਤਾਂ ਵੱਲੋਂ ਇਨ੍ਹਾਂ ਨਗਰ ਕੀਰਤਨਾਂ ਵਿੱਚ ਵੱਧ ਚੜ੍ਹ ਕੇ ਸਮੂਲੀਅਤ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਵਿਆਪਕ ਪੱਧਰ ਤੇ ਤਿਆਰੀਆਂ ਕੀਤੀਆ ਜਾ ਰਹੀਆਂ ਹਨ। Punjabi News English News Hindi News For More News Click here Share this:
ਸੀ-ਪਾਈਟ ਕੈਂਪ ਵਿਖੇ ਨੰਗਲ ਵਿਖੇ ਸਕਿਉਰਟੀ ਗਾਰਡ ਅਤੇ ਸਕਿਉਰਟੀ ਸੁਪਰਵਾਈਜ਼ਰ ਕੋਰਸ ਦੇ ਲਈ ਰਜਿਸਟ੍ਰੇਸ਼ਨ ਸ਼ੁਰੂ Punjabi News / By Neelam
“ਜੈ ਸੰਵਿਧਾਨ, ਜੈ ਭੀਮ, ਜੈ ਭਾਰਤ” ਦੇ ਨਾਅਰੇ ਨਾਲ ਪਿੰਡ ਪੁਰਖਾਲੀ ਵਿੱਚ 77ਵਾਂ ਗਣਤੰਤਰ ਦਿਵਸ ਅਤੇ ਸੰਵਿਧਾਨ ਦਿਵਸ ਮਨਾਇਆ ਗਿਆ Punjabi News / By Neelam
ਹੜ੍ਹਾਂ ਦੌਰਾਨ ਘਰ-ਘਰ ਦਵਾਈਆਂ ਅਤੇ ਡਾਕਟਰੀ ਸਹਾਇਤਾ ਪਹੁੰਚਾਉਣ ਲਈ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੀ ਟੀਮ ਦਾ ਵਿਸ਼ੇਸ਼ ਸਨਮਾਨ Punjabi News / By Neelam
ਮਹਿਲਾਵਾਂ ਦੀ ਸਿਹਤ ਵੱਲ ਵੱਡਾ ਕਦਮ: ਡੀਸੀ ਕੰਪਲੈਕਸ ਵਿੱਚ ਏ-ਆਈ ਆਧਾਰਿਤ ਬ੍ਰੈਸਟ ਕੈਂਸਰ ਜਾਂਚ ਕੈਂਪ Punjabi News / By Neelam
ਯੂਕੋ ਬੈਂਕ ਨੂੰਹੋਂ ਸ਼ਾਖਾ ਵੱਲੋਂ 84ਵੇਂ ਫਾਊਂਡੇਸ਼ਨ ਦਿਵਸ ਮੌਕੇ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ Punjabi News / By Neelam
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਕੱਢੀ ਗਈ ਪੈਦਲ ਰੈਲੀ Punjabi News / By Neelam