Time of Punjab News

ਸਿਹਤ ਵਿਭਾਗ ਨੇ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ 1,524 ਘਰਾਂ ਦਾ ਸਰਵੇ ਕਰਕੇ 3,145 ਕੰਟੇਨਰਾਂ ਦੀ ਕੀਤੀ ਜਾਂਚ

Health Department Surveys 1,524 Houses, Inspects 3,145 Containers Under ‘Har Shukkarvaar Dengue Te Vaar’ Campaign
Health Department Surveys 1,524 Houses, Inspects 3,145 Containers Under ‘Har Shukkarvaar Dengue Te Vaar’ Campaign
ਰੂਪਨਗਰ, 30 ਜੁਲਾਈ: ਸਹਾਇਕ ਸਿਵਲ ਸਰਜਨ ਰੂਪਨਗਰ ਡਾ. ਬੌਬੀ ਗੁਲਾਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਸ਼ਰਨ ਕੌਰ ਦੀ ਅਗਵਾਈ ਹੇਠ ਡੇਂਗੂ ਰੋਕਥਾਮ ਸਬੰਧੀ ਵਿਸ਼ੇਸ਼ ਦਸਤਕ ਅਭਿਆਨ ਚਲਾਇਆ ਗਿਆ।
ਇਸ ਮੁਹਿੰਮ ਦੌਰਾਨ ਡਾ. ਹਰਸ਼ਰਨ ਕੌਰ ਕਾਲੀਆਂ ਅਤੇ ਹੈਲਥ ਇੰਸਪੈਕਟਰ ਸ. ਰਣਜੀਤ ਸਿੰਘ ਦੀ ਨਿਗਰਾਨੀ ਹੇਠ ਸਿਹਤ ਵਿਭਾਗ ਦੀਆਂ ਕੁੱਲ 6 ਟੀਮਾਂ ਵੱਲੋਂ ਘਰ-ਘਰ ਜਾ ਕੇ ਸਰਵੇ ਅਤੇ ਲਾਰਵਾ ਜਾਂਚ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਅੱਜ ਦੀ ਮੁਹਿੰਮ ਦੌਰਾਨ 1,524 ਘਰਾਂ ਦਾ ਸਰਵੇ ਕੀਤਾ ਗਿਆ ਅਤੇ 3,145 ਪਾਣੀ ਵਾਲੇ ਕੰਟੇਨਰਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਜਿਨ੍ਹਾਂ ਕੰਟੇਨਰਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ, ਉਨ੍ਹਾਂ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ।
ਮੁਹਿੰਮ ਤਹਿਤ ਵੱਖ-ਵੱਖ ਕੰਸਟਰਕਸ਼ਨ ਫੈਕਟਰੀਆਂ , ਬੂਟਿਆਂ ਦੀਆਂ ਨਰਸਰੀਆਂ ਅਤੇ ਜਨਤਕ ਸਥਾਨਾਂ ‘ਤੇ ਵੀ ਡੇਂਗੂ ਰੋਕਥਾਮ ਸਬੰਧੀ ਸਰਵੇ, ਲਾਰਵਾ ਜਾਂਚ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ।
ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਸ਼ਰਨ ਕੌਰ ਨੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਡੇਂਗੂ ਤੋਂ ਬਚਾਅ ਲਈ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਕੂਲਰ, ਫਰਿੱਜ ਦੀਆਂ ਟਰੇਆਂ, ਗਮਲੇ, ਟਾਇਰ ਅਤੇ ਹੋਰ ਪਾਣੀ ਵਾਲੇ ਬਰਤਨਾਂ ਨੂੰ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਖਾਲੀ ਕਰਕੇ ਸਾਫ਼ ਕੀਤਾ ਜਾਵੇ। ਬੁਖ਼ਾਰ, ਸਿਰ ਦਰਦ ਜਾਂ ਸਰੀਰ ਦਰਦ ਵਰਗੇ ਲੱਛਣ ਹੋਣ ‘ਤੇ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ।
Share this:
Exit mobile version