350 ਸਾਲਾ ਸ਼ਹੀਦੀ ਸਮਾਗਮ ਨੂੰ ਲੈ ਕੇ ਸਿਹਤ ਵਿਭਾਗ ਦੀਆਂ ਤਿਆਰੀਆਂ ਮੁਕੰਮਲ- ਡਾ. ਸੁਰਜੀਤ ਸਿੰਘBy Muskan / November 19, 2025 24 ਘੰਟੇ ਐਮਰਜੈਂਸੀ ਸੇਵਾਵਾਂ ਰਹਿਣਗੀਆਂ ਜਾਰੀ ਕੀਰਤਪੁਰ ਸਾਹਿਬ 18 ਨਵੰਬਰ : ਡਾਇਰੈਕਟਰ ਈ.ਐੱਸ.ਆਈ ਡਾਕਟਰ ਅਨਿਲ ਗੋਇਲ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਪੀ.ਐੱਚ.ਸੀ ਕੀਰਤਪੁਰ ਸਾਹਿਬ ਵਿਖੇ ਕੀਤੇ ਗਏ ਸਿਹਤ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹਨਾਂ ਨਾਲ ਸਿਵਲ ਸਰਜਨ ਰੂਪਨਗਰ ਡਾਕਟਰ ਸੁਖਵਿੰਦਰਜੀਤ ਸਿੰਘ ਵੀ ਮੌਜੂਦ ਰਹੇ। ਡਾ.ਅਨਿਲ ਗੋਇਲ ਨੇ ਪੀ.ਐੱਚ.ਸੀ ਵਿਖੇ ਕੀਤੇ ਗਏ ਸ਼ਾਨਦਾਰ ਸਿਹਤ ਪ੍ਰਬੰਧਾਂ ਨੂੰ ਲੈ ਕੇ ਤਸੱਲੀ ਪ੍ਰਗਟਾਈ ਉੱਥੇ ਹੀ ਉਹਨਾਂ ਅਗਵਾਈ ਲਈ ਨੋਡਲ ਅਫ਼ਸਰ ਸਿਵਲ ਸਰਜਨ ਐੱਸ.ਬੀ.ਐੱਸ ਨਗਰ ਡਾਕਟਰ ਗੁਰਿੰਦਰਜੀਤ ਸਿੰਘ, ਡੀ.ਐੱਮ.ਸੀ ਡਾਕਟਰ ਹਰਪ੍ਰੀਤ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਕੀਰਤਪੁਰ ਸਾਹਿਬ ਡਾਕਟਰ ਸੁਰਜੀਤ ਸਿੰਘ ਦੀ ਸ਼ਲਾਘਾ ਕੀਤੀ। ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਰਜੀਤ ਸਿੰਘ ਨੇ ਇੰਨੇ ਥੋੜ੍ਹੇ ਸਮੇਂ ਵਿਚ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੀ ਨਵੀਂ ਇਮਾਰਤ ਵਿੱਚ ਸਫ਼ਲਤਾਪੂਰਵਕ ਸ਼ਿਫਟ ਕਰਨ ਅਤੇ ਬਲਾਕ ਮੈਡੀਕਲ ਅਫਸਰ ਡਾ.ਜੰਗਜੀਤ ਸਿੰਘ ਵੱਲੋਂ ਵੀ ਸ਼ਹੀਦੀ ਸਮਾਗਮ ਦੇ ਮੱਦੇਨਜ਼ਰ ਉੱਚ ਪੱਧਰੀ ਤਿਆਰੀਆਂ ‘ਚ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸ਼ਹੀਦੀ ਸਮਾਗਮ ਦੌਰਾਨ 19 ਤੋਂ 29 ਨਵੰਬਰ ਤੱਕ ਵਿਸ਼ੇਸ਼ ਮੈਡੀਕਲ ਟੀਮਾਂ 24 ਘੰਟੇ ਤੈਨਾਤ ਰਹਿਣਗੀਆਂ ਤਾਂ ਜੋ ਐਮਰਜੈਸੀ ਵਿੱਚ ਤੁਰੰਤ ਡਾਕਟਰੀ ਸਹਾਇਤਾ ਮੁਹੱਇਆ ਕਰਵਾਈ ਜਾ ਸਕੇ। ਬਲਾਕ ਐਜੂਕੇਟਰ ਰਤਿਕਾ ਓਬਰਾਏ ਨੇ ਦੱਸਿਆ ਕਿ ਮੱਛਰਾਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਐੱਸ.ਐੱਮ.ਆਈ ਸਿਕੰਦਰ ਸਿੰਘ, ਹੈਲਥ ਇੰਸਪੈਕਟਰ ਸੁਖਦੀਪ ਸਿੰਘ ਅਤੇ ਐੱਸ.ਆਈ ਬਲਵੰਤ ਰਾਏ ਦੀ ਅਗਵਾਈ ਵਾਲੀਆਂ ਟੀਮਾਂ ਵੱਲੋਂ ਕੀਰਤਪੁਰ ਸਾਹਿਬ ਅਤੇ ਅਨੰਦਪੁਰ ਸਾਹਿਬ ਦੇ ਵੱਖ ਵੱਖ ਖੇਤਰਾਂ ਵਿਚ ਫਾਗਿੰਗ ਅਤੇ ਗੰਦਲੇ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਪਾਣੀ ਦੀ ਕਲੋਰੀਨੇਸ਼ਨ ਦਾ ਕੰਮ ਵੀ ਮੁਕੰਮਲ ਹੋ ਗਿਆ ਹੈ। Stay updated with the latest stories only on Time of Punjab — 👉 [Punjabi News] | [English News] | [Hindi News] | More News Here » Share this:
ਸੀ-ਪਾਈਟ ਕੈਂਪ ਵਿਖੇ ਨੰਗਲ ਵਿਖੇ ਸਕਿਉਰਟੀ ਗਾਰਡ ਅਤੇ ਸਕਿਉਰਟੀ ਸੁਪਰਵਾਈਜ਼ਰ ਕੋਰਸ ਦੇ ਲਈ ਰਜਿਸਟ੍ਰੇਸ਼ਨ ਸ਼ੁਰੂ Punjabi News / By Neelam
“ਜੈ ਸੰਵਿਧਾਨ, ਜੈ ਭੀਮ, ਜੈ ਭਾਰਤ” ਦੇ ਨਾਅਰੇ ਨਾਲ ਪਿੰਡ ਪੁਰਖਾਲੀ ਵਿੱਚ 77ਵਾਂ ਗਣਤੰਤਰ ਦਿਵਸ ਅਤੇ ਸੰਵਿਧਾਨ ਦਿਵਸ ਮਨਾਇਆ ਗਿਆ Punjabi News / By Neelam
ਹੜ੍ਹਾਂ ਦੌਰਾਨ ਘਰ-ਘਰ ਦਵਾਈਆਂ ਅਤੇ ਡਾਕਟਰੀ ਸਹਾਇਤਾ ਪਹੁੰਚਾਉਣ ਲਈ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੀ ਟੀਮ ਦਾ ਵਿਸ਼ੇਸ਼ ਸਨਮਾਨ Punjabi News / By Neelam
ਮਹਿਲਾਵਾਂ ਦੀ ਸਿਹਤ ਵੱਲ ਵੱਡਾ ਕਦਮ: ਡੀਸੀ ਕੰਪਲੈਕਸ ਵਿੱਚ ਏ-ਆਈ ਆਧਾਰਿਤ ਬ੍ਰੈਸਟ ਕੈਂਸਰ ਜਾਂਚ ਕੈਂਪ Punjabi News / By Neelam
ਯੂਕੋ ਬੈਂਕ ਨੂੰਹੋਂ ਸ਼ਾਖਾ ਵੱਲੋਂ 84ਵੇਂ ਫਾਊਂਡੇਸ਼ਨ ਦਿਵਸ ਮੌਕੇ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ Punjabi News / By Neelam
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਕੱਢੀ ਗਈ ਪੈਦਲ ਰੈਲੀ Punjabi News / By Neelam