ਪ੍ਰੋਜੇਕਟ ‘ਸੰਪਰਕ’ ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗਰੂਕ ਕਰਨ ਪਿੰਡਾਂ ਵਿੱਚ ਮੀਟਿੰਗਾ ਕੀਤੀਆਂ 

Awareness is being created in villages about the ill effects of drugs.

Awareness is being created in villages about the ill effects of drugs., ਯੁੱਧ ਨਸ਼ਿਆਂ ਵਿਰੁੱਧ

ਰੂਪਨਗਰ, 24 ਅਗਸਤ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 16 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਪ੍ਰੋਜੈਕਟ ‘ਸੰਪਰਕ’ ਤਹਿਤ ਨਸ਼ਿਆ ਦੇ ਮਾੜੇ ਪ੍ਰਭਾਵਾ ਅਤੇ ਪੁਲਿਸ ਅਤੇ ਪਬਲਿਕ ਤਾਲਮੇਲ ਵਧਾਉਣ ਲਈ ਵੱਖ-ਵੱਖ ਪਿੰਡਾ ਵਿੱਚ ਮੀਟਿੰਗਾ ਕੀਤੀਆਂ ਗਈਆਂ।
ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿਟੀ ਮੋਰਿੰਡਾ ਵੱਲੋਂ ਸੁਖਵੀਰ ਸਿੰਘ ਉਰਫ ਜੁਗਨੂੰ ਵਾਸੀ ਵਾਰਡ ਨੰਬਰ 08, ਨੇੜੇ ਪੋਸਟ ਆਫਿਸ ਮੋਰਿੰਡਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 16 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਸ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।
ਸ. ਗੁਲਨੀਤ ਸਿੰਘ ਖੁਰਾਣਾ ਨੇ ਅੱਗੇ ਦੱਸਿਆਂ ਕਿ ਪ੍ਰੋਜੇਕਟ ‘ਸੰਪਰਕ’ ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾ ਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸੁਝਾਅ ਵੀ ਲਏ ਗਏ।
ਐੱਸਐੱਸਪੀ ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿਚ ਕਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

Punjabi News

English News

Hindi News

For More News Click here

Share this:
Scroll to Top