ਸਿੰਘ ਸਾਹਿਬ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਨੂੰ ਸਰਬ ਧਰਮ ਸੰਮੇਲਨ ਤੇ ਹੋਰ ਸਮਾਗਮਾਂ ਵਿੱਚ ਸ਼ਿਰਕਤ ਕਰਨ ਦਾ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਦਿੱਤਾ ਸੱਦਾBy Muskan / November 11, 2025 ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਵੀ ਰਹੇ ਮੋਜੂਦ ਸ੍ਰੀ ਅਨੰਦਪੁਰ ਸਾਹਿਬ 10 ਨਵੰਬਰ : ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਅਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਨਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਸਿੰਘ ਸਾਹਿਬ ਜੀ ਨੂੰ ਪੰਜਾਬ ਸਰਕਾਰ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਅਤੇ ਨੇੜਲੇ ਇਲਾਕਿਆਂ ਵਿੱਚ ਕਰਵਾਏ ਜਾ ਰਹੇ ਕਾਰਜਾਂ ਅਤੇ ਚੱਲ ਰਹੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੇ ਨਾਲ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਵੀ ਮੋਜੂਦ ਸਨ। ਇਸ ਬਾਰੇ ਹੋਰ ਵੇਰਵੇ ਦਿੰਦੇ ਹੋਏ ਸ੍ਰ.ਬੈਂਸ ਨੇ ਦੱਸਿਆ ਕਿ ਸਿੰਘ ਸਾਹਿਬ ਜੀ ਨੂੰ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਤੇ ਖ਼ਾਸ ਕਰਕੇ 23 ਨਵੰਬਰ ਨੂੰ ਹੋਣ ਵਾਲੇ ਸਰਬ ਧਰਮ ਸੰਮੇਲਨ ਵਿੱਚ ਸ਼ਿਰਕਤ ਕਰਨ ਲਈ ਨਿਮਰਤਾ ਸਹਿਤ ਬੇਨਤੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ਹੀਦੀ ਸਮਾਗਮਾਂ ਤੋ ਪਹਿਲਾ ਸ੍ਰੀ ਅਨੰਦਪੁਰ ਸਾਹਿਬ ਦੇ ਆਲੇ ਦੁਆਲੇ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ, ਸੜਕਾਂ ਉਤੇ ਲਾਈਟਾਂ ਅਤੇ ਬਲਿੰਕਰ ਲਾਈਟਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਸ਼ਰਧਾਲੂਆਂ ਦੀ ਸਹੂਲਤ ਲਈ ਟੈਂਟ ਸਿਟੀ ਦਾ ਕੰਮ ਚੱਲ ਰਿਹਾ ਹੈ, ਇਸ ਤੋ ਇਲਾਵਾ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਮੁੱਖ ਰੱਖਦੇ ਹੋਏ ਸਾਰੀਆਂ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। Punjabi News English News Hindi News For More News Click here Share this:
ਹੋਲਾ ਮਹੱਲਾ ਤਿਉਹਾਰ ਤੋਂ ਪਹਿਲਾ ਸਾਰੇ ਪ੍ਰਬੰਧ ਹੋਣ ਮੁਕੰਮਲ, ਸ਼ਰਧਾਲੂਆਂ ਨੂੰ ਮਿਲੇਗੀ ਵਿਸੇਸ਼ ਸਹੂਲਤ- ਡਿਪਟੀ ਕਮਿਸ਼ਨਰ Punjabi News / By Mehta D
ਡਿਪਟੀ ਕਮਿਸ਼ਨਰ ਨੇ ਸਰਕਾਰੀ ਪੋਲਟੈਕਨਿਕ ਕਾਲਜ ਵਿੱਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ ਕੀਤਾ Punjabi News / By Mehta D
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਵਰਕਸ਼ਾਪ ਆਯੋਜਿਤ Punjabi News / By Mehta D
ਸ੍ਰੀ ਅਨੰਦਪੁਰ ਸਾਹਿਬ ਵਿੱਚ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਸਿਹਤ ਅਤੇ ਮਹਾਵਾਰੀ ਸਬੰਧੀ ਕਰਵਾਈ ਗਈ ਇੱਕ ਦਿਨਾਂ ਟ੍ਰੇਨਿੰਗ Punjabi News / By Mehta D
ਰਾਸ਼ਟਰੀ ਤਪਦਿਕ ਇਲੈਮੀਨੇਸ਼ਨ ਪ੍ਰੋਗਰਾਮ ਅਧੀਨ ਜ਼ਿਲ੍ਹੇ ਦੇ ਸਮੂਹ ਕਮਿਊਨਿਟੀ ਹੈਲਥ ਅਫਸਰਾਂ ਦੀ ਟ੍ਰੇਨਿੰਗ ਕਰਵਾਈ ਗਈ Punjabi News / By Mehta D