ਵਿਧਾਨ ਸਭਾ ਕਮੇਟੀ ਦੇ ਰੁਪਿੰਦਰ ਸਿੰਘ ਏਡੀਏ ਤੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਨੇ ਭਾਈ ਜੈਤਾ ਜੀ ਮੈਮੋਰੀਅਲ ਵਿਖੇ ਪ੍ਰਬੰਧਾਂ ਦਾ ਲਿਆ ਜਾਇਜਾBy Muskan / November 15, 2025 ਸ੍ਰੀ ਅਨੰਦਪੁਰ ਸਾਹਿਬ 14 ਨਵੰਬਰ : ਪੰਜਾਬ ਸਰਕਾਰ ਵੱਲੋਂ ਨੋਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿੱਚ ਬਹੁਤ ਹੀ ਸ਼ਰਧਾ ਨਾਲ ਵੱਡੇ ਪੱਧਰ ਤੇ ਮਨਾਏ ਜਾ ਰਹੇ ਹਨ। ਇਸ ਸਬੰਧ ਵਿੱਚ ਅੱਜ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਜਾ ਸਿਆਲ ਅਤੇ ਵਿਧਾਨ ਸਭਾ ਕਮੇਟੀ ਦੇ ਪ੍ਰਤਿਨਿਧੀ ਰੁਪਿੰਦਰ ਸਿੰਘ ਏਡੀਏ ਨੇ ਭਾਈ ਜੈਤਾ ਜੀ ਮੈਮੋਰੀਅਲ, ਸ੍ਰੀ ਅਨੰਦਪੁਰ ਸਾਹਿਬ ਦਾ ਦੌਰਾ ਕਰਦਿਆਂ 24 ਨਵੰਬਰ ਨੂੰ ਇੱਥੇ ਹੋਣ ਵਾਲੇ ਸਪੈਸ਼ਲ ਵਿਧਾਨ ਸਭਾ ਸੈਸ਼ਨ ਦੇ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਦੌਰੇ ਦੌਰਾਨ ਦੋਵਾਂ ਅਧਿਕਾਰੀਆਂ ਨੇ ਬੈਠਕ ਦੇ ਇੰਤਜ਼ਾਮ, ਆਉਣ ਵਾਲੇ ਵਿਧਾਇਕਾਂ ਅਤੇ ਮਾਨਯੋਗ ਸ਼ਖ਼ਸੀਆਂ ਲਈ ਪ੍ਰੋਟੋਕੋਲ ਪ੍ਰਬੰਧਾਂ, ਸੁਰੱਖਿਆ ਬੰਦੋਬਸਤ ਅਤੇ ਪਾਰਕਿੰਗ ਦੀ ਯੋਜਨਾ ਬਾਰੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਪ੍ਰਸ਼ਾਸਨਿਕ ਟੀਮ ਨੇ ਪਿਛਲੇ ਦਿਨਾਂ ਵਿੱਚ ਕੀਤੇ ਕੰਮ ਦੀ ਸਮੀਖਿਆ ਕਰਦਿਆਂ ਸਮੇਂ ਸਿਰ ਸਾਰੇ ਇੰਤਜ਼ਾਮ ਮੁਕੰਮਲ ਕਰਨ ਦੇ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਨੇ ਕਿਹਾ ਕਿ ਇਹ ਸਪੈਸ਼ਲ ਸੈਸ਼ਨ ਇਤਿਹਾਸਕ ਮਹੱਤਤਾ ਰੱਖਦਾ ਹੈ ਅਤੇ ਸਾਰੇ ਪ੍ਰਬੰਧ ਇਸ ਤਰ੍ਹਾਂ ਕੀਤੇ ਜਾ ਰਹੇ ਹਨ ਕਿ ਸੈਸ਼ਨ ਸ਼ਾਨਦਾਰ ਢੰਗ ਨਾਲ ਅਤੇ ਬਿਨਾ ਕਿਸੇ ਰੁਕਾਵਟ ਦੇ ਸੰਪੰਨ ਹੋ ਸਕੇ। ਰੁਪਿੰਦਰ ਸਿੰਘ ਏਡੀਏ ਨੇ ਵੀ ਵਿਧਾਨ ਸਭਾ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਸਾਰੀ ਤਿਆਰੀਆਂ ਨੂੰ ਪੂਰੀ ਬਾਰੀਕੀ ਨਾਲ ਪੂਰਾ ਕਰਨ ‘ਤੇ ਜ਼ੋਰ ਦਿੱਤਾ। ਉਹਨਾਂ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਸਫਲ ਬਣਾਉਣ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਵਿਭਾਗ ਮਿਲਜੁਲ ਕੇ ਕੰਮ ਕਰ ਰਹੇ ਹਨ। ਇਸ ਮੋਕੇ ਵਿਵੇਕ ਦੁਰੇਜਾ ਐਕਸੀਅਨ ਲੋਕ ਨਿਰਮਾਣ ਵਿਭਾਗ, ਨੇ ਵਿਧਾਨ ਸਭਾਂ ਸੈਸ਼ਨ ਲਈ ਤਿਆਰ ਹੋ ਰਹੇ ਬੁਨਿਆਦੀ ਢਾਂਚੇ ਬਾਰੇ ਦੱਸਿਆ। Stay updated with the latest stories only on Time of Punjab — 👉 [Punjabi News] | [English News] | [Hindi News] | More News Here » Share this:
ਹੋਲਾ ਮਹੱਲਾ ਤਿਉਹਾਰ ਤੋਂ ਪਹਿਲਾ ਸਾਰੇ ਪ੍ਰਬੰਧ ਹੋਣ ਮੁਕੰਮਲ, ਸ਼ਰਧਾਲੂਆਂ ਨੂੰ ਮਿਲੇਗੀ ਵਿਸੇਸ਼ ਸਹੂਲਤ- ਡਿਪਟੀ ਕਮਿਸ਼ਨਰ Punjabi News / By Mehta D
ਡਿਪਟੀ ਕਮਿਸ਼ਨਰ ਨੇ ਸਰਕਾਰੀ ਪੋਲਟੈਕਨਿਕ ਕਾਲਜ ਵਿੱਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ ਕੀਤਾ Punjabi News / By Mehta D
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਵਰਕਸ਼ਾਪ ਆਯੋਜਿਤ Punjabi News / By Mehta D
ਸ੍ਰੀ ਅਨੰਦਪੁਰ ਸਾਹਿਬ ਵਿੱਚ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਸਿਹਤ ਅਤੇ ਮਹਾਵਾਰੀ ਸਬੰਧੀ ਕਰਵਾਈ ਗਈ ਇੱਕ ਦਿਨਾਂ ਟ੍ਰੇਨਿੰਗ Punjabi News / By Mehta D
ਰਾਸ਼ਟਰੀ ਤਪਦਿਕ ਇਲੈਮੀਨੇਸ਼ਨ ਪ੍ਰੋਗਰਾਮ ਅਧੀਨ ਜ਼ਿਲ੍ਹੇ ਦੇ ਸਮੂਹ ਕਮਿਊਨਿਟੀ ਹੈਲਥ ਅਫਸਰਾਂ ਦੀ ਟ੍ਰੇਨਿੰਗ ਕਰਵਾਈ ਗਈ Punjabi News / By Mehta D