69ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਰੱਸਾਕਸੀ ਅੰਡਰ -17 ਸਾਲ ਲੜਕੇ ਵਿੱਚ ਮਾਨਸਾ ਜ਼ਿਲ੍ਹੇ ਨੂੰ ਹਰਾ ਕੇ ਲੁਧਿਆਣਾ ਜ਼ਿਲ੍ਹਾ ਬਣਿਆ ਚੈਂਪੀਅਨ।By Muskan / November 20, 2025 ਮਾਨਸਾ ਜ਼ਿਲ੍ਹੇ ਨੂੰ ਦੂਜੇ ਸਥਾਨ ਤੇ ਕਰਨਾ ਪਿਆ ਸਬਰ। 69ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਰੱਸਾਕਸੀ ਅੰਡਰ -17 ਸਾਲ ਲੜਕੇ ਅੱਜ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈਆਂ ਹਨ। ਅੱਜ ਦੇ ਦਿਨ ਸੈਮੀਫ਼ਾਈਨਲ ਅਤੇ ਫਾਈਨਲ ਦੀ ਸ਼ੁਰੂਆਤ ਸ਼੍ਰੀਮਤੀ ਸ਼ਰਨਜੀਤ ਕੌਰ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜੀ ਨੇ ਕੀਤਾ। ਇਨਾਮਾਂ ਦੀ ਵੰਡ ਪ੍ਰਿੰਸੀਪਲ ਸੰਗੀਤਾ ਸ਼ਰਮਾ ਅਤੇ ਸ ਜਗਤਾਰ ਸਿੰਘ ਜੀ ਨੇ ਸਾਂਝੇ ਤੌਰ ਤੇ ਕੀਤੀ। ਇਹ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਜੀ ਦੀ ਯੋਗ ਰਹਿਨੁਮਾਈ ਅਤੇ ਸ਼੍ਰੀਮਤੀ ਸ਼ਰਨਜੀਤ ਕੌਰ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦੀ ਨਿਗਰਾਨੀ ਹੇਠ ਅਤੇ ਓਵਰ ਆਲ ਇੰਚਾਰਜ ਪ੍ਰਿੰਸੀਪਲ ਸ ਜਗਤਾਰ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਟੂਰਨਾਂਮੈਂਟ ਕਮੇਟੀ ਰੂਪਨਗਰ ਦੀ ਦੇਖਰੇਖ ਹੇਠ ਕਾਰਵਾਈਆਂ ਜਾ ਰਹੀਆਂ ਸਨ। ਇਹਨਾਂ ਖੇਡਾਂ ਨੂੰ ਵਧੀਆ ਤਰੀਕੇ ਨਾਲ ਆਯੋਜਿਤ ਕਰਵਾਉਣ ਲਈ ਸ ਗੁਰਜੀਤ ਸਿੰਘ ਜੀ ਨੂੰ ਖੇਡ ਕੰਡਕਟ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸਟੇਜ ਸਕੱਤਰ ਦੀ ਭੂਮਿਕਾ ਸ. ਸਰਬਜੀਤ ਸਿੰਘ ਜੀ ਨੇ ਬਾਖ਼ੂਬੀ ਨਿਭਾਈ। ਇਹਨਾਂ ਖੇਡਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਸ ਹਰਮਨਦੀਪ ਸਿੰਘ ਇੰਚਾਰਜ ਹੈਡਮਾਸਟਰ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਨੇ ਮਾਨਸਾ ਜ਼ਿਲ੍ਹੇ ਨੂੰ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਅਤੇ ਮਾਨਸਾ ਜ਼ਿਲ੍ਹੇ ਨੇ ਉਪ ਜੇਤੂ ਬਣਨ ਦਾ ਮਾਣ ਹਾਸਲ ਕੀਤਾ। ਤੀਜੇ ਸਥਾਨ ਤੇ ਪਟਿਆਲਾ ਜ਼ਿਲ੍ਹਾ ਰਿਹਾ। ਇਹਨਾਂ ਖੇਡਾਂ ਵਿੱਚ ਨਾਇਬ ਖਾਂ ਸਟੇਟ ਆਬਜ਼ਰਵਰ ਉਚੇਚੇ ਤੌਰ ਤੇ ਆਪਣੀ ਟੀਮ ਨਾਲ ਹਾਜ਼ਰ ਸਨ। ਇਹਨਾਂ ਖੇਡਾਂ ਦੌਰਾਨ ਸ ਜਸਵੰਤ ਸਿੰਘ ਅਤੇ ਸ੍ਰੀ ਜੀਵਨ ਕੁਮਾਰ ਵਿਸ਼ੇਸ਼ ਰੂਪ ਵਿੱਚ ਹਾਜ਼ਰ ਹੋਏ। ਇਹਨਾਂ ਖੇਡਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸ ਹਰਪ੍ਰੀਤ ਸਿੰਘ ਲੌਂਗੀਆ, ਜਸ਼ਨਪ੍ਰੀਤ ਸਿੰਘ, ਸ੍ਰੀ ਪੰਕਜ ਵਿਸ਼ਿਸ਼ਟ, ਸ ਪਰਮਜੀਤ ਸਿੰਘ, ਸ ਰਵਿੰਦਰ ਸਿੰਘ, ਸ ਰਵੀਇੰਦਰ ਸਿੰਘ, ਵੱਖ ਵੱਖ ਕਮੇਟੀਆਂ ਨੇ ਆਪਣਾ ਯੋਗਦਾਨ ਪਾਇਆ। Stay updated with the latest stories only on Time of Punjab — 👉 [Punjabi News] | [English News] | [Hindi News] | More News Here » Share this:
ਹੋਲਾ ਮਹੱਲਾ ਤਿਉਹਾਰ ਤੋਂ ਪਹਿਲਾ ਸਾਰੇ ਪ੍ਰਬੰਧ ਹੋਣ ਮੁਕੰਮਲ, ਸ਼ਰਧਾਲੂਆਂ ਨੂੰ ਮਿਲੇਗੀ ਵਿਸੇਸ਼ ਸਹੂਲਤ- ਡਿਪਟੀ ਕਮਿਸ਼ਨਰ Punjabi News / By Mehta D
ਡਿਪਟੀ ਕਮਿਸ਼ਨਰ ਨੇ ਸਰਕਾਰੀ ਪੋਲਟੈਕਨਿਕ ਕਾਲਜ ਵਿੱਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ ਕੀਤਾ Punjabi News / By Mehta D
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਵਰਕਸ਼ਾਪ ਆਯੋਜਿਤ Punjabi News / By Mehta D
ਸ੍ਰੀ ਅਨੰਦਪੁਰ ਸਾਹਿਬ ਵਿੱਚ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਸਿਹਤ ਅਤੇ ਮਹਾਵਾਰੀ ਸਬੰਧੀ ਕਰਵਾਈ ਗਈ ਇੱਕ ਦਿਨਾਂ ਟ੍ਰੇਨਿੰਗ Punjabi News / By Mehta D
ਰਾਸ਼ਟਰੀ ਤਪਦਿਕ ਇਲੈਮੀਨੇਸ਼ਨ ਪ੍ਰੋਗਰਾਮ ਅਧੀਨ ਜ਼ਿਲ੍ਹੇ ਦੇ ਸਮੂਹ ਕਮਿਊਨਿਟੀ ਹੈਲਥ ਅਫਸਰਾਂ ਦੀ ਟ੍ਰੇਨਿੰਗ ਕਰਵਾਈ ਗਈ Punjabi News / By Mehta D