ਗਣਤੰਤਰ ਦਿਵਸ ਮੌਕੇ ਮੈਡੀਕਲ ਅਫ਼ਸਰ ਡਾ. ਸੁਖਮਨੀਤ ਕੌਰ ਵਧੀਆ ਕਾਰਗੁਜ਼ਾਰੀ ਲਈ ਕੀਤਾ ਗਿਆ ਸਨਮਾਨਿਤ

Medical Officer Dr Sukhmanit Kaur Honoured for Outstanding Performance on Republic Day

Medical Officer Dr Sukhmanit Kaur Honoured for Outstanding Performance on Republic Day

ਰੂਪਨਗਰ, 28 ਜਨਵਰੀ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਸਥਿਤ ਆਮ ਆਦਮੀ ਕਲੀਨਿਕ ਵਿਖੇ ਮੈਡੀਕਲ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ ਡਾ. ਸੁਖਮਨੀਤ ਕੌਰ ਨੂੰ 77ਵੇਂ ਗਣਤੰਤਰ ਦਿਵਸ ਦੇ ਸ਼ੁੱਭ ਮੌਕੇ ‘ਤੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਆਏ ਮੁੱਖ ਮਹਿਮਾਨ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ।
ਸਿਹਤ ਸੇਵਾਵਾਂ ਦੇ ਖੇਤਰ ਵਿੱਚ ਡਾ. ਸੁਖਮਨੀਤ ਕੌਰ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ, ਮਰੀਜ਼-ਕੇਂਦਰਿਤ ਸੇਵਾ, ਸਮਰਪਣ ਭਾਵਨਾ ਅਤੇ ਜਨਤਾ ਦੀ ਸਿਹਤ ਪ੍ਰਤੀ ਲਗਨ ਦੀ ਸ਼ਲਾਘਾ ਲਈ ਸਨਮਾਨਿਤ ਕੀਤਾ ਗਿਆ।
ਡਾ. ਸੁਖਮਨੀਤ ਕੌਰ ਨੇ ਇਸ ਸਨਮਾਨ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਵਲੋਂ ਭਵਿੱਖ ਵਿੱਚ ਹੋਰ ਵੀ ਜੋਸ਼ ਅਤੇ ਸਮਰਪਣ ਨਾਲ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ।
Share this:
Exit mobile version