ਮੁੱਖ ਮੰਤਰੀ ਸਿਹਤ ਬੀਮਾ ਯੋਜਨਾ” ਆਰਥਿਕ ਮੰਦਹਾਲੀ ਕਾਰਨ ਇਲਾਜ ਤੋਂ ਵਾਂਝੇ ਮਰੀਜ਼ਾਂ ਲਈ ਵਰਦਾਨ- ਐੱਸ.ਐੱਮ.ਓ ਡਾ. ਸੁਰਜੀਤ ਸਿੰਘ

“Mukh mantri Sehat Bima Yojana” a boon for patients deprived of treatment due to economic downturn – SMO Dr. Surjit Singh

Mukh mantri Sehat Bima Yojana a boon for patients deprived of treatment due to economic downturn - SMO Dr. Surjit Singh ਕੀਰਤਪੁਰ ਸਾਹਿਬ 06 ਜਨਵਰੀ:  ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਪਹਿਲੇ ਪੜਾਅ ਦੀ ਕਾਮਯਾਬੀ ਤੋਂ ਬਾਅਦ ਜਿੱਥੇ ਇਸਦਾ ਦੂਜਾ ਪੜਾਅ ਸ਼ੁਰੂ ਹੋਣ ਜਾ ਰਿਹਾ ਹੈ, ਉੱਥੇ ਹੀ ਸੂਬੇ ਦੇ ਹਰ ਨਾਗਰਿਕ ਦੀ ਚੰਗੀ ਸਿਹਤ ਅਤੇ  ਤੰਦਰੁਸਤੀ ਲਈ 15 ਜਨਵਰੀ ਤੋਂ ਸੂਬੇ ਭਰ ਵਿਚ “ਮੁੱਖ ਮੰਤਰੀ ਸਿਹਤ ਬੀਮਾ ਯੋਜਨਾ” ਲਾਗੂ ਕੀਤੀ ਜਾ ਰਹੀ ਹੈ।
     ਪੀ.ਐੱਚ.ਸੀ ਕੀਰਤਪੁਰ ਸਾਹਿਬ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਰਜੀਤ ਸਿੰਘ ਨੇ ਬਲਾਕ ਕੀਰਤਪੁਰ ਸਾਹਿਬ ਦੇ ਲੋਕਾਂ ਨੂੰ “ਮੁੱਖ ਮੰਤਰੀ ਸਿਹਤ ਬੀਮਾ ਯੋਜਨਾ” ਤਹਿਤ ਆਪਣੇ ਪੂਰੇ ਪਰਿਵਾਰ ਦਾ ਕਾਰਡ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ 15 ਜਨਵਰੀ ਨੂੰ ਇਸ ਯੋਜਨਾ ਦੀ ਰਸਮੀ ਸ਼ੁਰੂਆਤ ਹੋਣ ਜਾ ਰਹੀ ਹੈ। ਇਸ ਮੌਕੇ ਸੇਵਾ ਕੇਂਦਰਾਂ ਦੀ ਟੀਮ ਨਾਲ ਮਿਲ ਕੇ ਵੱਖ ਵੱਖ ਥਾਈਂ ਕੈਂਪ ਲਾਏ ਜਾਣਗੇ ਜਿੱਥੇ ਬਲਾਕ ਦੇ ਸਾਰੇ ਲੋਕਾਂ ਦੀ ਇਸ ਯੋਜਨਾ ਤਹਿਤ ਰਜਿਸਟਰੇਸ਼ਨ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ (ਕੈਸ਼ਲੈੱਸ) ਸਿਹਤ ਬੀਮਾ ਵੀ ਮਿਲੇਗਾ। ਉਹਨਾਂ ਦੱਸਿਆ ਕਿ ਇਹ ਸਿਹਤ ਕਾਰਡ ਬਣਵਾਉਣ ਲਈ ਪੰਜਾਬ ਦਾ ਵੋਟਰ ਕਾਰਡ ਅਤੇ ਆਧਾਰ ਕਾਰਡ ਹੋਣਾ ਲਾਜ਼ਮੀ ਹੈ।
    ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਅਤੇ ਪੀ.ਜੀ.ਆਈ ਤੋਂ ਇਲਾਵਾ ਸੂਬੇ ਦੇ 600 ਤੋਂ ਵੱਧ ਪ੍ਰਾਈਵੇਟ ਹਸਪਤਾਲਾਂ ਵਿਚ ਇਸ ਕਾਰਡ ਦੀ ਵਰਤੋਂ ਕਰ 10 ਲੱਖ ਤੱਕ ਦਾ ਮੁਫ਼ਤ ਇਲਾਜ ਕਰਵਾਇਆ ਜਾ ਸਕਦਾ ਹੈ।ਉਹਨਾਂ ਦੱਸਿਆ ਕਿ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਾਰੇ ਨਿਵਾਸੀ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਸੀਨੀਅਰ ਮੈਡੀਕਲ ਅਫ਼ਸਰ ਨੇ ਇਸ ਯੋਜਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕਦਮ ਆਰਥਿਕ ਮੰਦਹਾਲੀ ਕਾਰਨ ਇਲਾਜ ਤੋਂ ਵਾਂਝੇ ਰਹਿ ਜਾਣ ਵਾਲੇ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ।

Stay updated with the latest stories only on Time of Punjab —
  [Punjabi News]

  [English News]

    [Hindi News]

      More News Here »

Share this:
Scroll to Top