ਨਵੇਂ ਸਾਲ 2026  ਦੇ ਆਗਮਨ ਮੌਕੇ ਆਈਟੀਆਈ ਨੰਗਲ ਵਿਖੇ ਕਰਵਾਇਆਂ ਗਿਆ ਧਾਰਮਿਕ ਸਮਾਗਮ

New Year 2026: Religious Function Held at ITI Nangal

New Year 2026 Religious Function Held at ITI Nangal
ਨੰਗਲ 01 ਜਨਵਰੀ : ਅੱਜ ਨਵੇਂ ਸਾਲ 2026  ਦੇ ਆਗਮਨ ਮੌਕੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਂ ਨੰਗਲ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮੂਹ ਸਟਾਫ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਧਾਰਮਿਕ ਸਮਾਗਮ ਮੌਕੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਸ਼੍ਰੀ ਸੁਖਮਨੀ ਸਾਹਿਬ  ਦੇ ਭੋਗ ਪਾਏ ਗਏ, ਉਪਰੰਤ ਭਾਈ ਕਮਲਜੀਤ ਸਿੰਘ ਜੀ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆਂ ਗਿਆ।
ਇਸ ਮੌਕੇ ਵਿਸ਼ੇਸ਼ ਰੂਪ ਚ ਪਹੁੰਚੇ ਕੈਬਨਿਟ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੇ ਪਿਤਾ ਸਰਦਾਰ ਸੋਹਣ ਸਿੰਘ ਬੈਂਸ ਅਤੇ ਸ਼੍ਰੀ ਗੁਰੂ ਰਵੀਦਾਸ ਅਯੁਰਵੈਦਿਕ ਯੂਨੀਵਰਸਿਟੀ ਦੇ ਚੇਅਰਮੈਨ ਡਾ. ਸੰਜੀਵ ਗੌਤਮ ਨੇ ਸੰਸਥਾਂ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸਲਾਘਾਂ ਕਰਦਿਆ ਸਮੂਹ ਸਟਾਫ ਅਤੇ ਸਿੱਖਿਆਰਥੀਆਂ ਨੂੰ ਨਵੇਂ ਸਾਲ 2026 ਦੀ ਵਧਾਈ ਦਿੱਤੀ।ਇਸ ਮੌਕੇ ਆਏ ਪਤਵੰਤੇ ਸੱਜਣਾ ਦਾ ਧੰਨਵਾਦ ਕਰਦਿਆਂ ਆਈਟੀਆਈ ਨੰਗਲ ਦੇ ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਨੇ ਸਿੱਖਿਆਂ ਦੇ ਮਿਆਰ ਨੂੰ ਊਚਾ ਚੁੱਕਣ ਲਈ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸਲਾਘਾਂ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਆਧੁਨਿਕ ਮਸ਼ੀਨਰੀ ਦੀ ਖਰੀਦ ਕੀਤੀ ਗਈ ਹੈ,ਉਥੇ ਸੰਸਥਾਂ ਦੀ ਪੁਰਾਣੀ ਇਮਾਰਤ ਦੇ ਨਵੀਨੀਕਰਨ ਅਤੇ ਨਵੀਂ ਬਿਲਡਿੰਗ ਬਣਾਉਣ ਲਈ ਕਰੋੜਾਂ ਰੁਪਏ ਦੀ ਰਾਸ਼ੀ ਖਰਚ ਕੇ ਸੰਸਥਾਂ ਦੀ ਨੁਹਾਰ ਬਦਲੀ ਜਾ ਰਹੀ ਹੈ।
New Year 2026 Religious Function Held at ITI Nangal
ਇਸ ਮੌਕੇ ਸੰਸਥਾਂ ਵਲੋਂ ਆਏ ਪਤਵੰਤੇ ਸੱਜਣਾ ਦਾ ਵਿਸ਼ੇਸ਼ ਰੂਪ ‘ਚ ਸਨਮਾਨ ਕੀਤਾ ਗਿਆ।ਇਸ ਮੌਕੇ ਸੰਗਤਾਂ ਲਈ ਗੁਰੂ ਦਾ ਲੰਗਰ ਵੀ ਅਟੁੱਟ ਵਰਤਾਇਆ ਗਿਆ।ਇਸ ਮੌਕੇ ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਠੇਕੇਦਾਰ ਰਜਿੰਦਰ ਸਿੰਘ,ਆਈਐੱਮਸੀ ਕਮੇਟੀ ਦੇ ਚੇਅਰਮੈਨ ਸਿਮਰਇੰਦਰ ਸਿੰਘ,ਤਰਕਸ਼ੀਲ ਆਗੂ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੁਰਜਿੰਦਰ ਸਿੰਘ ਸ਼ੌਕਰ,ਪੰਜਾਬ ਬ੍ਰਹਾਮਣ ਵੈੱਲਫੇਅਰ ਬੋਰਡ ਦੇ ਮੈਂਬਰ ਸੁਮਿਤ ਅੰਗਨੀ ਸੰਦਲ ਤਲਵਾੜਾ,ਸਮਾਜ ਸੇਵੀ ਐਡਵੋਕੇਟ ਸੁਧੀਰ ਸਿੰਘ ਪ੍ਰਿੰਸ਼,ਮੋਹਿਤ ਦੀਵਾਨ, ਅੰਕੁਸ਼ ਪਾਠਕ ਤੋਂ ਇਲਾਵਾ ਰਾਕੇਸ਼ ਕੁਮਾਰ,ਅਜੈ ਕੌਂਸਲ,ਗੁਰਮੇਲ ਸਿੰਘ,ਅਸ਼ਵਨੀ ਕੁਮਾਰ,ਦਫਤਰੀ ਸੁਪਰਡੰਟ ਮਹਿੰਦਰ ਕੌਰ,ਰਾਜਵਿੰਦਰ ਸਿੰਘ ਆਈਟੀਆਈ  ਸ਼੍ਰੀ ਅਨੰਦਪੁਰ ਸਾਹਿਬ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Stay updated with the latest stories only on Time of Punjab —
       👉 [Punjabi News] | [English News] | [Hindi News] | More News Here »
Share this:
Scroll to Top