ਸਹਸ ਅਗੰਮਪੁਰ ਵਿਖੇ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ਮੌਕੇ ਕਵਿਤਾ ਉਚਾਰਨ ਮੁਕਾਬਲੇBy Muskan / August 22, 2025 Poetry recitation competition on the occasion of Shiv Kumar Batalvi’s birthday at GHS Agampur ਅਗੰਮਪੁਰ, 22 ਅਗਸਤ – ਪੰਜਾਬ ਦੇ ਪ੍ਰਸਿੱਧ ਸ਼ਾਇਰ ਅਤੇ “ਬਿਰਹਾ ਦੇ ਸੁਲਤਾਨ” ਕਹੇ ਜਾਣ ਵਾਲੇ ਸ਼ਿਵ ਕੁਮਾਰ ਬਟਾਲਵੀ ਦੇ 89ਵੇਂ ਜਨਮ ਦਿਨ ਨੂੰ ਸਮਰਪਿਤ ਇੱਕ ਵਿਸ਼ੇਸ਼ ਕਵਿਤਾ ਉਚਾਰਨ ਮੁਕਾਬਲਾ ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਹਸ ਅਗੰਮਪੁਰ ਵਿੱਚ ਆਯੋਜਿਤ ਕੀਤਾ ਗਿਆ। ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਬਟਾਲਵੀ ਜੀ ਦੀਆਂ ਪ੍ਰਸਿੱਧ ਕਵਿਤਾਵਾਂ ਦਾ ਉਚਾਰਨ ਕਰਦੇ ਹੋਏ ਉਨ੍ਹਾਂ ਦੇ ਰਚਨਾ-ਸੰਸਾਰ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੇ ਸਾਹਿਤਕ ਯੋਗਦਾਨ ਨੂੰ ਸ਼ਰਧਾਂਜਲੀ ਭੇਟ ਕੀਤੀ। ਖ਼ਾਸ ਤੌਰ ‘ਤੇ ਦਸਵੀਂ ਜਮਾਤ ਦੀ ਇੱਕ ਵਿਦਿਆਰਥਣ ਨੇ ਸ਼ਾਇਰ ਬਟਾਲਵੀ ਦੀ ਕਵਿਤਾ ਪੇਸ਼ ਕਰਕੇ ਸਭ ਨੂੰ ਮੰਮੋਹਿਤ ਕੀਤਾ। ਹੈੱਡ ਮਿਸਟ੍ਰੈੱਸ ਰੂਪਿੰਦਰ ਜੀਤ ਕੌਰ ਨੇ ਇਸ ਮੌਕੇ ‘ਤੇ ਬੋਲਦੇ ਹੋਏ ਕਿਹਾ ਕਿ ਸ਼ਿਵ ਕੁਮਾਰ ਬਟਾਲਵੀ ਪੰਜਾਬੀ ਸਾਹਿਤ ਦੇ ਉਹ ਚਮਕਦੇ ਤਾਰੇ ਹਨ ਜਿਨ੍ਹਾਂ ਨੇ ਆਪਣੀ ਰੂਹਾਨੀ ਤੇ ਬਿਰਹੇ ਨਾਲ ਭਰੀ ਕਵਿਤਾ ਰਾਹੀਂ ਪੂਰੀ ਦੁਨੀਆ ਵਿੱਚ ਪੰਜਾਬੀ ਭਾਸ਼ਾ ਦਾ ਮਾਣ ਵਧਾਇਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੇ ਸਾਹਿਤਕ ਧਰੋਹਰ ਨਾਲ ਜੋੜਨ ਦਾ ਸ਼੍ਰੇਸ਼ਟ ਮਾਧਿਅਮ ਹਨ। ਸਮਾਰੋਹ ਦੇ ਅੰਤ ‘ਤੇ ਮੁਕਾਬਲੇ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸੰਸਾ-ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ। Share this:
ਸੀ-ਪਾਈਟ ਕੈਂਪ ਵਿਖੇ ਨੰਗਲ ਵਿਖੇ ਸਕਿਉਰਟੀ ਗਾਰਡ ਅਤੇ ਸਕਿਉਰਟੀ ਸੁਪਰਵਾਈਜ਼ਰ ਕੋਰਸ ਦੇ ਲਈ ਰਜਿਸਟ੍ਰੇਸ਼ਨ ਸ਼ੁਰੂ Punjabi News / By Neelam
“ਜੈ ਸੰਵਿਧਾਨ, ਜੈ ਭੀਮ, ਜੈ ਭਾਰਤ” ਦੇ ਨਾਅਰੇ ਨਾਲ ਪਿੰਡ ਪੁਰਖਾਲੀ ਵਿੱਚ 77ਵਾਂ ਗਣਤੰਤਰ ਦਿਵਸ ਅਤੇ ਸੰਵਿਧਾਨ ਦਿਵਸ ਮਨਾਇਆ ਗਿਆ Punjabi News / By Neelam
ਹੜ੍ਹਾਂ ਦੌਰਾਨ ਘਰ-ਘਰ ਦਵਾਈਆਂ ਅਤੇ ਡਾਕਟਰੀ ਸਹਾਇਤਾ ਪਹੁੰਚਾਉਣ ਲਈ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੀ ਟੀਮ ਦਾ ਵਿਸ਼ੇਸ਼ ਸਨਮਾਨ Punjabi News / By Neelam
ਮਹਿਲਾਵਾਂ ਦੀ ਸਿਹਤ ਵੱਲ ਵੱਡਾ ਕਦਮ: ਡੀਸੀ ਕੰਪਲੈਕਸ ਵਿੱਚ ਏ-ਆਈ ਆਧਾਰਿਤ ਬ੍ਰੈਸਟ ਕੈਂਸਰ ਜਾਂਚ ਕੈਂਪ Punjabi News / By Neelam
ਯੂਕੋ ਬੈਂਕ ਨੂੰਹੋਂ ਸ਼ਾਖਾ ਵੱਲੋਂ 84ਵੇਂ ਫਾਊਂਡੇਸ਼ਨ ਦਿਵਸ ਮੌਕੇ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ Punjabi News / By Neelam
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਕੱਢੀ ਗਈ ਪੈਦਲ ਰੈਲੀ Punjabi News / By Neelam