ਆਮ ਆਦਮੀ ਕਲੀਨਿਕ ਦੇ ਸਟਾਫ਼ ਨੂੰ ਪ੍ਰਾਇਮਰੀ ਹੈਲਥ ਕੇਅਰ ਸੇਵਾਵਾਂ ਸਬੰਧੀ ਰਿਫਰੈਸ਼ਰ ਟ੍ਰੇਨਿੰਗ ਦਿੱਤੀ

ਆਮ ਆਦਮੀ ਕਲੀਨਿਕ ਦੇ ਸਟਾਫ਼ ਨੂੰ ਪ੍ਰਾਇਮਰੀ ਹੈਲਥ ਕੇਅਰ ਸੇਵਾਵਾਂ ਸਬੰਧੀ ਰਿਫਰੈਸ਼ਰ ਟ੍ਰੇਨਿੰਗ ਦਿੱਤੀ
ਰੂਪਨਗਰ, 07 ਨਵੰਬਰ: ਸਿਵਲ ਸਰਜਨ ਰੂਪਨਗਰ ਡਾ. ਡਾ. ਸੁਖਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਨੋਡਲ ਅਫਸਰ ਆਯੁਸ਼ਮਾਨ ਅਰੋਗਿਆ ਕੇਂਦਰ/ਆਮ ਆਦਮੀ ਕਲੀਨਿਕ ਡਾ. ਅਮਰਜੀਤ ਸਿੰਘ ਦੀ ਅਗਵਾਈ ਹੇਠ ਟ੍ਰੇਨਿੰਗ ਸੈਂਟਰ ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ਆਮ ਆਦਮੀ ਕਲੀਨਿਕਾਂ ਵਿੱਚ ਕੰਮ ਕਰ ਰਹੇ ਮੈਡੀਕਲ ਅਫਸਰਾਂ ਅਤੇ ਕਲੀਨਿਕ ਅਸਿਸਟੈਂਟਾਂ ਨੂੰ ਰਿਫਰੈਸ਼ਰ ਟ੍ਰੇਨਿੰਗ ਕਰਵਾਈ ਗਈ।
ਇਸ ਮੌਕੇ ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੇ ਅੰਦਰ ਆਮ ਆਦਮੀ ਕਲੀਨਿਕਾਂ ਵਿੱਚ ਚੱਲ ਰਹੀਆਂ ਪੰਜ ਸਿਹਤ ਸੇਵਾਵਾਂ ਲਈ ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫਸਰਾਂ ਤੇ ਕਲੀਨੀਕਲ ਅਸਿਸਟੈਂਟ ਦੀ ਪ੍ਰਾਇਮਰੀ ਹੈਲਥ ਕੇਅਰ ਸੇਵਾਵਾਂ ਸਬੰਧੀ ਜ਼ਿਲ੍ਹਾ ਪੱਧਰੀ ਰਿਫਰੈਸ਼ਰ ਟ੍ਰੇਨਿੰਗ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਇਹ ਸੇਵਾਵਾਂ ਸ਼ੁਰੂ ਕਰਨ ਦਾ ਮੁੱਖ ਉਦੇਸ਼ ਮਰੀਜ਼ਾਂ ਨੂੰ ਪਹੁੰਚਣ ਯੋਗ ਮੁਢਲੀਆਂ ਸਿਹਤ ਸੇਵਾਵਾਂ ਉਨ੍ਹਾਂ ਦੇ ਘਰ ਦੇ ਨੇੜੇ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਕੁੱਲ 47 ਟੈਸਟ ਹੋ ਰਹੇ ਹਨ ਅਤੇ ਆਮ ਆਦਮੀ ਕਲੀਨਿਕਾਂ ਵਿੱਚ 107 ਤਰ੍ਹਾਂ ਦੀਆਂ ਦਵਾਈਆਂ ਉਪਲੱਬਧ ਹਨ। 
ਸਿਵਲ ਸਰਜਨ ਨੇ ਦੱਸਿਆ ਕਿ ਸੂਬੇ ਵਿੱਚ ਮਾੜੀ ਜੀਵਨ ਸ਼ੈਲੀ ਦੇ ਚੱਲਦਿਆਂ ਗੈਰ ਸੰਚਾਰੀ ਬਿਮਾਰੀਆਂ ਦਾ ਪ੍ਰਸਾਰ ਦੇਖਣ ਨੂੰ ਮਿਲ ਰਿਹਾ ਹੈ ਇਸ ਲਈ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਵਿੱਚ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਹਾਈਪਰਟੈਨਸ਼ਨ, ਸ਼ੂਗਰ, ਓਰਲ ਕੈਂਸਰ ਦੀ ਸਕਰੀਨਿੰਗ ਤੇ ਇਲਾਜ ਰੇਬੀਜ਼ ਤੋਂ ਬਚਾਅ ਲਈ ਟੀਕਾਕਰਣ, ਕੁਪੋਸ਼ਿਤ ਬੱਚਿਆਂ ਦੀ ਜਲਦ ਜਾਣ ਪਛਾਣ ਦੇ ਇਲਾਜ ਪ੍ਰਬੰਧਨ ਸੇਵਾਵਾਂ ਮੁਹਈਆ ਕਰਵਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾ ਰਿਹਾ ਹੈ। 
ਇਸ ਮੌਕੇ ਨੋਡਲ ਅਫਸਰ ਡਾ. ਅਮਰਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕਾ ਵਿੱਚ ਮੁੱਢਲੀਆਂ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਸਬੰਧੀ ਆਮ ਆਦਮੀ ਕਲੀਨਕਾ ਦੇ ਮੈਡੀਕਲ ਅਫਸਰਾਂ ਅਤੇ ਕਲੀਨੀਕਲ ਅਸਿਸਟੈਂਟ ਨੂੰ ਸੈਂਸਟਾਈਜ ਕੀਤਾ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਆਮ ਆਦਮੀ ਕਲੀਨਿਕ ਵਿੱਚ ਪੰਜ ਹੋਰ ਸਿਹਤ ਸੇਵਾਵਾਂ ਸ਼ੁਰੂ ਹੋਣ ਨਾਲ ਲੋਕਾਂ ਨੂੰ ਫਾਇਦਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਗੈਰ ਸੰਚਾਰੀ ਬਿਮਾਰੀਆਂ ਕੰਟਰੋਲ ਕਰਨ ਦੀ ਲੋੜ ਹੈ, ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਆਮ ਆਦਮੀ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ। 
ਉਨ੍ਹਾਂ ਇਸ ਮੌਕੇ ਕੁੱਤੇ ਦੇ ਵੱਢਣ ਲਈ ਐਂਟੀ ਰੇਬੀਜ਼ ਟੀਕਾਕਰਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰੇਬੀਜ਼ ਤੋਂ ਬਚਾ ਲਈ ਐਂਟੀ ਰੇਬੀਜ਼ ਟੀਕਾਕਰਣ ਨੂੰ ਹੋਰ ਮਜਬੂਤ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿਸੇ ਵਿਅਕਤੀ ਨੂੰ ਕੁੱਤੇ ਜਾਂ ਕਿਸੇ ਹੋਰ ਜਾਨਵਰ ਦੇ ਕੱਟਣ ਦੇ ਅਣਗਹਿਲੀ ਖਤਰਨਾਕ ਸਾਬਿਤ ਹੋ ਸਕਦੀ ਹੈ ਇਸ ਲਈ ਇਲਾਜ ਲਈ ਐਂਟੀ ਰੇਬੀਜ ਵੈਕਸੀਨ ਮੁਫਤ ਲਗਾਈ ਜਾਂਦੀ ਹੈ। 
ਆਮ ਆਦਮੀ ਕਲੀਨਿਕ ਦੇ ਸਟਾਫ਼ ਨੂੰ ਪ੍ਰਾਇਮਰੀ ਹੈਲਥ ਕੇਅਰ ਸੇਵਾਵਾਂ ਸਬੰਧੀ ਰਿਫਰੈਸ਼ਰ ਟ੍ਰੇਨਿੰਗ ਦਿੱਤੀ
ਮੈਡੀਕਲ ਸਪੈਸ਼ਲਿਸਟ ਡਾ. ਪੁਨੀਤ ਸੈਣੀ ਨੇ ਸੰਬੋਧਨ ਕਰਦਿਆ ਕਿਹਾ ਕਿ ਗੈਰ ਸੰਚਾਰੀ ਬਿਮਾਰੀਆਂ ਦੀ ਸ਼ੁਰੂਆਤੀ ਨਿਦਾਨ ਲਈ ਜਾਂਚ ਕਰਵਾ ਕੇ ਅਤੇ ਸਮੇਂ ਸਿਰ ਇਲਾਜ ਨੂੰ ਯਕੀਨੀ ਬਣਾ ਕੇ ਨਾਗਰਿਕਾਂ ਦੀ ਭਲਾਈ ਸੰਭਵ ਹੈ। ਉਨ੍ਹਾਂ ਕਿਹਾ ਕਿ ਗੈਰ ਸੰਚਾਰੀ ਬਿਮਾਰੀਆਂ ਆਮ ਤੌਰ ਤੇ ਲੰਬੇ ਸਮੇਂ ਦੀਆਂ ਬਿਮਾਰੀਆਂ ਹੁੰਦੀਆਂ ਹਨ ਜਿਨਾਂ ਨੂੰ ਠੀਕ ਹੋਣ ਵਿੱਚ ਸਮਾਂ ਲੱਗਦਾ ਹੈ ਅਜਿਹੀਆਂ ਬਿਮਾਰੀਆਂ ਦੀ ਨਿਰੰਤਰ ਅਤੇ ਸਮੇਂ ਸਿਰ ਜਾਂਚ ਬਹੁਤ ਮਹੱਤਵਪੂਰਨ ਹੈ। ਇਸ ਲਈ ਇਸ ਪਹਿਲ ਕਦਮੀ ਨਾਲ ਲੋਕਾਂ ਦੀ ਜਾਂਚ ਕਰਕੇ ਉਹਨਾਂ ਦਾ ਇਲਾਜ ਕਰਵਾਇਆ ਜਾ ਸਕਦਾ ਹੈ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਅੰਜਲੀ ਵੱਲੋਂ ਪਰਿਵਾਰ ਨਿਯੋਜਨ ਦੇ ਸਾਧਨਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਡੈਂਟਲ ਅਫਸਰਡਾ. ਰਜਨੀਤ ਬੈਂਸ ਵੱਲੋਂ ਔਰਲ ਕੈਂਸਰ ਅਤੇ ਕੈਂਸਰ ਸਕਰੀਨਿੰਗ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬੱਚਿਆਂ ਦੇ ਮਾਹਰ ਡਾ. ਗੁਰਸੇਵਕ ਸਿੰਘ ਨੇ ਕੰਪੋਸ਼ਿਤ ਬੱਚੇ ਦੀ ਜਲਦ ਪਛਾਣ ਤੇ ਇਲਾਜ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ, ਗਾਇਨਕੋਲਜਿਸਟ ਡਾ. ਜਸਪ੍ਰੀਤ ਕੌਰ, ਜ਼ਿਲ੍ਹਾ ਮਾਸ ਮੀਡੀਆ ਅਫਸਰ ਗੁਰਮੀਤ ਕੌਰ, ਡਿਪਟੀ ਮਾਸ ਮੀਡੀਆ ਅਫਸਰ ਰਵਿੰਦਰ ਸਿੰਘ ਤੇ ਰਿਤੂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡੋਲੀ ਸਿੰਗਲਾ ਅਤੇ ਆਮ ਆਦਮੀ ਕਲੀਨਿਕਾਂ ਦੇ ਸਮੂਹ ਮੈਡੀਕਲ ਅਫਸਰ ਹਾਜ਼ਰ ਸਨ।

Punjabi News

English News

Hindi News

For More News Click here

Share this:
Scroll to Top