ਸ੍ਰੀ ਅਨੰਦਪੁਰ ਸਾਹਿਬ 21 ਜਨਵਰੀ : ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ, ਜਿਸ ਦੀ ਰਵਿਊ ਮੀਟਿੰਗ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਨੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਦੇ ਕੰਮ ਦੀ ਪ੍ਰਗਤੀ ਬਾਰੇ ਜਾਇਜਾ ਲਿਆ ਗਿਆ।
ਅੱਜ ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਗਮ ਦੀ ਚਰਨ ਗੰਗਾ ਸਟੇਡੀਅਮ ਵਿਖੇ ਰਿਹਰਸਲ ਕਰਵਾਈ ਗਈ। ਇਸ ਮੌਕੇ ਐੱਨ.ਸੀ.ਸੀ. ਕੈਡਿਟਾਂ ਅਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ ਵੱਲੋਂ ਸ਼ਾਨਦਾਰ ਪਾਰਚ ਪਾਸਟ ਕੀਤਾ ਗਿਆ। ਇਸ ਤੋਂ ਬਾਅਦ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ ਅਤੇ ਪੰਜਾਬੀ ਸੱਭਿਆਚਾਰ ਤੇ ਦੇਸ਼ ਭਗਤੀ ਦੇ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ।
26 ਜਨਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਬਹੁਤ ਹੀ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਇਹ ਜਾਣਕਾਰੀ ਦਿੰਦੇ ਹੋਏ ਵਿਨੋਦ ਕੁਮਾਰ ਤਹਿਸੀਲਦਾਰ ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਕਿ ਗਣਤੰਤਰ ਦਿਵਸ ਸਾਡਾ ਕੌਮੀ ਤਿਉਹਾਰ ਹੈ ਅਤੇ ਇਸਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਗਣਤੰਤਰ ਦਿਵਸ ਸਮਾਗਮ ਮੌਕੇ ਪੇਸ਼ ਕੀਤੀਆਂ ਜਾਣ ਵਾਲੀਆਂ ਝਾਕੀਆਂ ਵਿੱਚ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਨੂੰ ਦਰਸਾਇਆ ਜਾਵੇਗਾ। ਉਨ੍ਹਾ ਨੇ ਦੱਸਿਆ ਕਿ 24 ਜਨਵਰੀ ਨੂੰ ਫੁੱਲ ਡਰੈਸ ਰਿਹਸਲ ਵਜੇ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੀ ਜਾਵੇਗੀ।
ਇਸ ਮੌਕੇ ਪ੍ਰਿੰ.ਸੁਖਪਾਲ ਕੌਰ ਵਾਲੀਆ, ਗੁਰਮਿੰਦਰ ਸਿੰਘ ਭੁੱਲਰ, ਰਣਜੀਤ ਸਿੰਘ ਐਨ.ਸੀ.ਸੀ ਅਫਸਰ,ਲੈਫ.ਸੰਦੀਪ ਕੁਮਾਰ, ਬਰਜਿੰਦਰ ਸਿੰਘ ਐਨ.ਸੀ.ਸੀ.ਅਫਸਰ,ਗੁਰਦੀਪ ਕੌਰ, ਸੰਗੀਤਾ ਗੇਰਾ, ਸਤੀਸ਼ ਕੁਮਾਰ, ਇਕਬਾਲ ਸਿੰਘ, ਬਰਜਿੰਦਰ ਸਿੰਘ, ਅਸ਼ੋਕ ਕੁਮਾਰ ਸਮੇਤ ਵੱਖ-ਵੱਖ ਸਕੂਲਾਂ ਦੇ ਅਧਿਆਪਕ ਵੀ ਹਾਜ਼ਰ ਸਨ।












