Rupnagar’s Harsh Bhola Clears JEE Advanced 2026, Inspires Government School Students


Rupnagar’s Harsh Bhola Clears JEE Advanced 2026, Inspires Government School Students, ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ

Rupnagar’s Harsh Bhola Clears JEE Advanced 2026, Inspires Government School Students

ਰੂਪਨਗਰ, 1 ਜੂਨ: ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੂਥੇੜੀ (GSSS Lutheri) ਦੇ ਹੋਣਹਾਰ ਵਿਦਿਆਰਥੀ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਪਾਸ ਕਰਕੇ ਸਕੂਲ, ਮਾਪਿਆਂ ਅਤੇ ਸਮੁੱਚੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਦੇਸ਼ ਦੀਆਂ ਸਭ ਤੋਂ ਵੱਕਾਰੀ ਇੰਜੀਨੀਅਰਿੰਗ ਪ੍ਰਵੇਸ਼ ਪ੍ਰੀਖਿਆਵਾਂ ਵਿੱਚੋਂ ਇੱਕ JEE Advanced ਵਿੱਚ ਸਫਲਤਾ ਹਾਸਲ ਕਰਨਾ ਇੱਕ ਵੱਡੀ ਉਪਲਬਧੀ ਮੰਨੀ ਜਾਂਦੀ ਹੈ।

ਹਰਸ਼ ਭੋਲਾ ਨੇ JEE Advanced 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ CRL ਰੈਂਕ 24,290 ਅਤੇ OBC-NCL ਰੈਂਕ 6,805 ਪ੍ਰਾਪਤ ਕੀਤੀ। ਉਸ ਦੀ ਇਸ ਪ੍ਰਾਪਤੀ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਇੱਕ ਪ੍ਰੇਰਣਾਦਾਇਕ ਮਿਸਾਲ ਕਾਇਮ ਕੀਤੀ ਹੈ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰੂਪਨਗਰ ਪ੍ਰੇਮ ਕੁਮਾਰ ਮਿੱਤਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਇੰਦਰਜੀਤ ਸਿੰਘ ਨੇ ਹਰਸ਼ ਭੋਲਾ, ਉਸਦੇ ਮਾਪਿਆਂ ਅਤੇ ਸਕੂਲ ਦੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਜ਼ਿਲ੍ਹੇ ਦੇ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਕਿਹਾ ਕਿ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ ਇਰਾਦੇ ਨਾਲ ਕੋਈ ਵੀ ਵਿਦਿਆਰਥੀ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਦਾ ਹੈ।

ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਵੀ ਹਰਸ਼ ਦੀ ਇਸ ਕਾਮਯਾਬੀ ‘ਤੇ ਖੁਸ਼ੀ ਪ੍ਰਗਟ ਕੀਤੀ ਅਤੇ ਉਸਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਹਰਸ਼ ਭੋਲਾ ਦੀ ਇਹ ਸਫਲਤਾ ਸਰਕਾਰੀ ਸਕੂਲਾਂ ਦੀ ਗੁਣਵੱਤਾ ਵਾਲੀ ਸਿੱਖਿਆ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਪ੍ਰਤੀਕ ਹੈ।

ਜ਼ਿਲ੍ਹਾ ਰੂਪਨਗਰ ਦੇ ਸਿੱਖਿਆ ਖੇਤਰ ਲਈ ਇਹ ਇੱਕ ਮਾਣਮੱਤੀ ਪ੍ਰਾਪਤੀ ਹੈ, ਜਿਸ ਨਾਲ ਹੋਰ ਵਿਦਿਆਰਥੀਆਂ ਨੂੰ ਵੀ ਉੱਚੇ ਟੀਚੇ ਨਿਰਧਾਰਤ ਕਰਨ ਅਤੇ ਉਨ੍ਹਾਂ ਨੂੰ ਹਾਸਲ ਕਰਨ ਲਈ ਪ੍ਰੇਰਣਾ ਮਿਲੇਗੀ।



Source link

Share this:

Leave a Reply

Your email address will not be published. Required fields are marked *

Exit mobile version