ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਨੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾBy Muskan / September 20, 2025 SDM Sri Chamkaur Sahib reviewed the procurement arrangements ਸ੍ਰੀ ਚਮਕੌਰ ਸਾਹਿਬ, 15 ਸਤੰਬਰ: ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ ਵਲੋਂ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਅਧੀਨ ਪੈਂਦੀ ਅਨਾਜ ਮੰਡੀ, ਸ੍ਰੀ ਚਮਕੌਰ ਸਾਹਿਬ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਮੌਕੇ ਤੇ ਮੌਜੂਦ ਸਕੱਤਰ ਅਤੇ ਮਾਰਕੀਟ ਦੇ ਮੈਬਰਾਂ ਨੂੰ ਹਦਾਇਤ ਕੀਤੀ ਗਈ ਕਿ ਕਿਸਾਨਾਂ ਪਾਸੋਂ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਗਿਰਾਇਆ ਜਾਵੇ ਤਾਂ ਜੋ ਮੰਡੀਆਂ ਵਿੱਚ ਉਨ੍ਹਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਆੜਤੀਆਂ ਨੂੰ ਵੀ ਕਿਹਾ ਗਿਆ ਕਿ ਕਿਸਾਨਾਂ ਪਾਸੋਂ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਮੰਗਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕੱਲਾ-ਇਕੱਲਾ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਖ਼ਰੀਦ ਪ੍ਰਕਿਰਿਆ ਦੌਰਾਨ ਆੜ੍ਹਤੀਆਂ, ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਸ. ਅਮਰੀਕ ਸਿੰਘ ਵੱਲੋਂ ਮੌਕੇ ਤੇ ਮਾਰਕੀਟ ਕਮੇਟੀ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਬਾਕੀ ਦੀਆਂ ਮੰਡੀਆਂ ਵਿੱਚ ਵੀ ਪੀਣ ਵਾਲਾ ਪਾਣੀ/ਟੁਆਇਲਟਸ ਅਤੇ ਸਾਫ-ਸਫਾਈ ਤੇ ਪੁੱਖਤਾ ਪ੍ਰਬੰਧ ਕੀਤੇ ਜਾਣੇ ਯਕੀਨੀ ਬਣਾਏ ਜਾਣ। ਇਸ ਮੌਕੇ ਸੁਪਰਡੰਟ ਗ੍ਰੇਡ-2 (ਜ) ਦਫਤਰ ਉਪ ਮੰਡਲ ਮੈਜਿਸਟਰੇਟ ਸ੍ਰੀ ਚਮਕੌਰ ਸਾਹਿਬ ਸ਼੍ਰੀ ਜਸਵੀਰ ਕੁਮਾਰ, ਨੁਮਾਇੰਦਾ, ਸਕੱਤਰ ਮਾਰਕਿਟ ਕਮੇਟੀ ਸ੍ਰੀ ਚਮਕੌਰ ਸਾਹਿਬ ਸ. ਤੇਜਿੰਦਰ ਸਿੰਘ, ਸੁਪਰਵਾਈਜ਼ਰ ਦਫਤਰ ਕਾਰਜ ਸਾਧਕ ਅਫਸਰ ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਸ. ਰਾਜਿੰਦਰ ਸਿੰਘ ਇੰਸਪੈਕਟਰ, ਦਫਤਰ ਖੁਰਾਕ ਤੇ ਸਪਲਾਈ ਅਫਸਰ, ਸ੍ਰੀ ਚਮਕੌਰ ਸਾਹਿਬ ਅਤੇ ਹੋਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ। Punjabi News English News Hindi News For More News Click here Share this:
ਅਕਾਲੀ ਦਲ ਨੂੰ ਵੱਡਾ ਹੁੰਗਾਰਾ, ਐਚ.ਡੀ. ਦੇਵਗੌੜਾ ਦੀ ਅਗਵਾਈ ਵਾਲੇ ਜਨਤਾ ਦਲ ਸੈਕੂਲਰ ਨੇ ਬਿਨਾਂ ਸ਼ਰਤ ਹਮਾਇਤ | ਮੁੱਖ ਖਬਰਾਂ Punjabi News / By Mehta D
ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਵੋਟਰ ਸੂਚੀਆਂ ’ਚ ਗੜਬੜੀ ਖਿਲਾਫ਼ ਹਾਈ ਕੋਰਟ ਕਰਾਂਗੇ ਪਹੁੰਚ : ਅਕਾਲੀ ਦਲ | ਮੁੱਖ ਖਬਰਾਂ Punjabi News / By Mehta D
AAP ਦੇ 7 ਸਾਂਸਦਾਂ ਦੀ ਸਾਂਸਦੀ ’ਤੇ ਖ਼ਤਰਾ ! ਸੰਜੇ ਸਿੰਘ ਦੇ ਦਾਅਵੇ ਨੇ ਵਧਾਈ ਸਿਆਸੀ ਹਲਚਲ, ਜਾਣੋ ਪੂਰਾ ਮਾਮਲਾ | ਮੁੱਖ ਖਬਰਾਂ Punjabi News / By Mehta D
Raghav Chadha ਨੇ ਮੁੜ AAP ’ਤੇ ਸਾਧਿਆ ਨਿਸ਼ਾਨਾ, ਕਿਹਾ- ‘ਆਪ’ ’ਚ Toxic ਮਾਹੌਲ, ਨਿੱਜੀ ਫਾਇਦੇ ਲਈ ਕਰ ਰਹੇ ਭ੍ਰਿਸ਼ਟਾਚਾਰ | ਮੁੱਖ ਖਬਰਾਂ Punjabi News / By Mehta D
Punjab Government ਖਿਲਾਫ ਹਾਈਕੋਰਟ ਪਹੁੰਚੇ MP ਹਰਭਜਨ ਸਿੰਘ, ਪਟੀਸ਼ਨ ਦਾਇਰ ਕਰ ਕੀਤੀ ਇਹ ਮੰਗ | ਮੁੱਖ ਖਬਰਾਂ Punjabi News / By Mehta D
Tamilnadu Assembly Results 2026 : ਤਮਿਲਨਾਡੂ ’ਚ ਵੱਡੀ ਜਿੱਤ ਵੱਲ ਅਦਾਕਾਰ ਵਿਜੇ, ਜਾਣੋ TVK ਦੇ 7 ਸਿਆਸੀ ਵਾਅਦੇ | ਮੁੱਖ ਖਬਰਾਂ Punjabi News / By Mehta D
‘AAP ਨੂੰ ਛੱਡਦਿਆਂ ਹੀ ਅਸੀਂ ਭ੍ਰਿਸ਼ਟਾਚਾਰ ਹੋ ਗਏ…’, ਰਾਘਵ ਚੱਢਾ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਮਗਰੋਂ ਘੇਰੀ ਪੰਜਾਬ ਸਰਕਾਰ | ਮੁੱਖ ਖਬਰਾਂ Punjabi News / By Mehta D
New West Bengal CM : 9 ਮਈ ਨੂੰ ਬੰਗਾਲ ਦੇ ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ; ਦੌੜ ’ਚ ਸ਼ੁਭੇਂਦੂ ਸਮੇਤ ਇਹ ਪੰਜ ਨਾਮ ਸਭ ਤੋਂ ਅੱਗੇ | ਮੁੱਖ ਖਬਰਾਂ Punjabi News / By Mehta D
Municipal Council Elections : EVM ਰਾਹੀਂ ਹੋਣਗੀਆਂ 4 ਨਗਰ ਕੌਂਸਲਾਂ ਦੀਆਂ ਚੋਣਾਂ, ਹਾਈਕੋਰਟ ਦਾ ਵੱਡਾ ਫੈਸਲਾ | ਮੁੱਖ ਖਬਰਾਂ Punjabi News / By Mehta D
Punjab MC Elections 2026 Result Highlights : ‘ਆਪ’ ਦਾ ਕਬਜ਼ਾ ਬਰਕਰਾਰ, ਆਜ਼ਾਦ ਉਮੀਦਵਾਰਾਂ ਨੇ ਵਿਖਾਇਆ ਦਮ, ਕਾਂਗਰਸ ਦੂਜੇ ਸਥਾਨ ‘ਤੇ | ਮੁੱਖ ਖਬਰਾਂ Punjabi News / By Mehta D