ਸਰਕਾਰੀ ਕਾਲਜ ਰੋਪੜ ਵਿਖੇ ਬੌਧਿਕ ਸੰਪਤੀ ਅਧਿਕਾਰਾਂ ‘ਤੇ ਸੈਮੀਨਾਰ ਕਰਵਾਇਆ 

Seminar on Intellectual Property Rights organized at Government College Ropar Seminar on Intellectual Property Rights organized at Government College Ropar
Seminar on Intellectual Property Rights organized at Government College Ropar

Seminar on Intellectual Property Rights organized at Government College Ropar

ਰੂਪਨਗਰ, 20 ਫਰਵਰੀ: ਸਰਕਾਰੀ ਕਾਲਜ ਰੋਪੜ ਵਿਖੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਈ.ਆਈ.ਸੀ ਸੈੱਲ ਵੱਲੋਂ ਆਈਪੀਆਰ ਕਮੇਟੀ ਦਾ ਇੱਕ ਵਿਸ਼ੇਸ਼ ਸੈਮੀਨਾਰ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਰਵਾਇਆ ਗਿਆ। 
ਇਸ ਸੈਮੀਨਾਰ ਦੇ ਮੁੱਖ ਬੁਲਾਰੇ ਮੁਖੀ ਬੌਧਿਕ ਸੰਪਤੀ ਅਤੇ ਤਕਨੀਕੀ ਟਰਾਂਸਫਰ ਵਿਭਾਗ ਆਈਆਈਟੀ ਰੋਪੜ ਸ਼੍ਰੀ ਸੌਰਵ ਅਰੋੜਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। 
                 
ਪ੍ਰੋਗਰਾਮ ਦੀ ਸ਼ੁਰੂਆਤ ਕਨਵੀਨਰ ਆਈਪੀਆਰ ਪ੍ਰੋ. ਉਪਦੇਸਦੀਪ ਕੌਰ ਨੇ ਸਾਰਿਆਂ ਨੂੰ ਜੀ ਆਇਆਂ ਨੂੰ ਕਹਿਕੇ ਕੀਤੀ ਅਤੇ ਮੁੱਖ ਬੁਲਾਰੇ ਸ਼੍ਰੀ ਸੌਰਵ ਅਰੋੜਾ ਦੇ ਆਈਪੀ ਅਤੇ ਟੀਟੀ ਦੇ ਖੇਤਰ ਵਿੱਚ ਦਿੱਤੇ ਵੱਡਮੁੱਲੇ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ।
Seminar on Intellectual Property Rights organized at Government College Ropar
ਮੁੱਖ ਬੁਲਾਰੇ ਸ੍ਰੀ ਅਰੋੜਾ ਨੇ ਟੈਕਨੋਲੋਜੀ ਰਿਸਰਚ ਨੂੰ ਮਾਰਕੀਟ ਤੱਕ ਪਹੁੰਚਾਉਣ ਦਾ ਕੰਮ ਕਿਵੇਂ ਕੀਤਾ ਜਾਵੇ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰਸ਼ਨੋਤਰੀ ਵਿਧੀ ਨਾਲ ਬੌਧਿਕ ਸੰਪਤੀ ਅਧਿਕਾਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਨਵੇਂ ਉਦੱਮੀਆਂ ਨੂੰ ਨਵੇਂ ਵਿਚਾਰਾਂ ਨਾਲ ਮੰਡੀ ਵਿੱਚ ਉਤਰਨਾ ਪਵੇਗਾ। ਉਨ੍ਹਾਂ ਨੇ ਪਾਣੀ ਅਤੇ ਖੇਤੀਬਾੜੀ ਨਾਲ ਸਬੰਧਤ ਕਈ ਤਕਨੀਕਾਂ ਬਾਰੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। 
ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਨੇ ਉਨ੍ਹਾਂ ਦੇ ਵਿਚਾਰਾਂ ਦੀ ਪ੍ਰੌੜਤਾ ਕਰਦੇ ਹੋਏ ਵਿਦਿਆਰਥੀਆਂ ਨੂੰ ਕੁਝ ਨਵਾਂ ਸਿਰਜਣ, ਸੰਘਰਸ਼ ਤੋਂ ਨਾ ਡਰਨ ਦੀ ਗੱਲ ਕਰਦੇ ਆਪਣੀ ਮੰਜ਼ਿਲ ਮਿੱਥਣ ਲਈ ਪ੍ਰੇਰਿਤ ਕੀਤਾ।
ਆਈ.ਪੀ.ਆਰ ਕਮੇਟੀ ਦੇ ਮੈਂਬਰ ਡਾ.ਅਨੂ ਸ਼ਰਮਾ, ਪ੍ਰੋ ਬਲਜਿੰਦਰ ਕੌਰ, ਡਾ.ਕੀਰਤੀ ਭਾਗੀਰਥ, ਪ੍ਰੋ ਕੁਲਵਿੰਦਰ ਕੌਰ, ਪ੍ਰੋ ਗੁਰਪ੍ਰੀਤ ਕੌਰ ਨੇ ਆਪਣੀਆਂ ਡਿਊਟੀਆਂ ਨੂੰ ਬਾਖੂਬੀ ਨਿਭਾਉਂਦੇ ਪ੍ਰੋਗਰਾਮ ਨੂੰ ਸਫਲ ਬਣਾਇਆ।
     
ਇਸ ਮੌਕੇ ਹੋਰਨਾਂ ਤੋਂ ਇਲਾਵਾ ਆਈਆਈਸੀ ਸੈੱਲ ਦੇ ਕਨਵੀਨਰ ਪ੍ਰੋ. ਅਰਵਿੰਦਰ ਕੌਰ ਨੇ ਵਿਸ਼ੇਸ਼ ਸਹਿਯੋਗ ਦਿੱਤਾ ਅਤੇ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਦਦ ਕੀਤੀ।
ਇਸ ਮੌਕੇ ਰਜਿਸਟਰਾਰ ਪ੍ਰੋ. ਮੀਨਾ ਕੁਮਾਰੀ, ਡਾ.ਨਿਰਮਲ ਸਿੰਘ ਬਰਾੜ, ਪ੍ਰੋ ਹਰਦੀਪ ਕੌਰ, ਪ੍ਰੋ ਮਨਪ੍ਰੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਪ੍ਰੋਫੈਸਰ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।
Share this:

Leave a Reply

Your email address will not be published. Required fields are marked *