ਅੰਡਰ -19 ਸਾਲ ਲੜਕੀਆਂ ‘ਚ ਰੂਪਨਗਰ ਨੂੰ ਮੁਕਾਬਲੇ ਵਿੱਚ ਹਰਾ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਬਣਿਆ ਚੈਂਪੀਅਨ, ਰੂਪਨਗਰ ਜ਼ਿਲ੍ਹੇ ਰਿਹਾ ਦੂਜੇ ਸਥਾਨ ਤੇ By Muskan / November 19, 2025 ਰੂਪਨਗਰ, 18 ਨਵੰਬਰ: 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਸਰਕਲ ਅੰਡਰ -19 ਸਾਲ ਲੜਕੀਆਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈਆਂ ਹਨ। ਸੈਮੀਫ਼ਾਈਨਲ ਅਤੇ ਫਾਈਨਲ ਦੀ ਸ਼ੁਰੂਆਤ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ਼੍ਰੀਮਤੀ ਸ਼ਰਨਜੀਤ ਕੌਰ ਨੇ ਕੀਤਾ। ਇਨਾਮਾਂ ਦੀ ਵੰਡ ਪ੍ਰਿੰਸੀਪਲ ਕੁਲਵਿੰਦਰ ਸਿੰਘ ਅਤੇ ਸ੍ਰੀਮਤੀ ਸ਼ਰਨਜੀਤ ਕੌਰ ਨੇ ਸਾਂਝੇ ਤੌਰ ਤੇ ਕੀਤੀ। ਇਹ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਦੀ ਯੋਗ ਰਹਿਨੁਮਾਈ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ਼੍ਰੀਮਤੀ ਸ਼ਰਨਜੀਤ ਕੌਰ ਦੀ ਨਿਗਰਾਨੀ ਹੇਠ ਅਤੇ ਓਵਰ ਆਲ ਇੰਚਾਰਜ ਪ੍ਰਿੰਸੀਪਲ ਸ. ਕੁਲਵਿੰਦਰ ਸਿੰਘ ਜ਼ੋਨਲ ਪ੍ਰਧਾਨ ਰੂਪਨਗਰ ਦੀ ਦੇਖਰੇਖ ਹੇਠ ਕਾਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਨੂੰ ਵਧੀਆ ਤਰੀਕੇ ਨਾਲ ਆਯੋਜਿਤ ਕਰਵਾਉਣ ਲਈ ਸ. ਹਰਮਨਦੀਪ ਸਿੰਘ ਇੰਚਾਰਜ ਮੁੱਖ ਅਧਿਆਪਕ ਨੂੰ ਖੇਡ ਕੰਡਕਟ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸਟੇਜ ਸਕੱਤਰ ਦੀ ਭੂਮਿਕਾ ਸ. ਵਰਿੰਦਰ ਸਿੰਘ ਨੇ ਬਾਖ਼ੂਬੀ ਨਿਭਾਈ। ਇਨ੍ਹਾਂ ਖੇਡਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਸਟੇਟ ਐਵਾਰਡੀ ਸ. ਨਰਿੰਦਰ ਸਿੰਘ ਬੰਗਾ ਨੇ ਦੱਸਿਆ ਕਿ ਕਵਾਟਰ ਫਾਈਨਲ ਮੁਕਾਬਲਿਆਂ ਵਿੱਚ ਪਟਿਆਲਾ ਜਿਲ੍ਹੇ ਨੇ ਮੋਗਾ ਜ਼ਿਲ੍ਹੇ ਨੂੰ 42-30 ਅੰਕਾਂ ਦੇ ਅੰਤਰ ਨਾਲ, ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਨੇ ਫ਼ਰੀਦਕੋਟ ਜ਼ਿਲ੍ਹੇ ਨੂੰ 49-2 ਅੰਕਾਂ ਨਾਲ, ਬਠਿੰਡਾ ਜ਼ਿਲ੍ਹੇ ਨੇ ਹੁਸ਼ਿਆਰਪੁਰ ਜ਼ਿਲ੍ਹੇ ਨੂੰ 40-14 ਅੰਕਾਂ ਦੇ ਅੰਤਰ ਨਾਲ, ਰੂਪਨਗਰ ਜ਼ਿਲ੍ਹੇ ਨੇ ਫ਼ਾਜ਼ਿਲਕਾ ਜ਼ਿਲ੍ਹੇ ਨੂੰ 56-35 ਅੰਕਾਂ ਦੇ ਅੰਤਰ ਨਾਲ ਹਰਾ ਕੇ ਸੈਮੀ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ। ਸੈਮੀ ਫਾਈਨਲ ਮੁਕਾਬਲਿਆਂ ਵਿੱਚ ਰੂਪਨਗਰ ਜ਼ਿਲ੍ਹੇ ਨੇ ਪਟਿਆਲੇ ਜ਼ਿਲ੍ਹੇ ਨੂੰ 45-20 ਅੰਕਾਂ ਨਾਲ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਨੇ ਬਠਿੰਡਾ ਜ਼ਿਲ੍ਹੇ ਨੂੰ ਹਰਾ ਕੇ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ। ਤੀਜੇ ਸਥਾਨ ਲਈ ਹੋਏ ਮੁਕਾਬਲੇ ਵਿੱਚ ਬਠਿੰਡਾ ਜ਼ਿਲ੍ਹੇ ਨੇ ਪਟਿਆਲੇ ਜ਼ਿਲ੍ਹੇ ਨੂੰ 40-12 ਅੰਕਾਂ ਦੇ ਅੰਤਰ ਨਾਲ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ। ਫਾਈਨਲ ਮੁਕਾਬਲੇ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਨੇ ਰੂਪਨਗਰ ਜ਼ਿਲ੍ਹੇ ਨੂੰ 42-23 ਅੰਕਾਂ ਨਾਲ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਅਤੇ ਰੂਪਨਗਰ ਜ਼ਿਲ੍ਹੇ ਨੇ ਉਪ ਜੇਤੂ ਬਣਨ ਦਾ ਮਾਣ ਹਾਸਲ ਕੀਤਾ। ਇਨ੍ਹਾਂ ਖੇਡਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਕਮੇਟੀਆਂ ਨੇ ਆਪਣਾ ਯੋਗਦਾਨ ਪਾਇਆ। ਜਿਨ੍ਹਾਂ ਵਿੱਚ ਗਰਾਂਊਂਡ ਨੰਬਰ ਇੱਕ ਦੇ ਇੰਚਾਰਜ਼ ਸ. ਸ਼ਮਸ਼ੇਰ ਸਿੰਘ ਜੀ ਦੇ ਨਾਲ ਉਨ੍ਹਾਂ ਦੀ ਟੀਮ ਵਿੱਚ ਸ਼੍ਰੀਮਤੀ ਹਰਿੰਦਰਪਾਲ ਕੌਰ, ਸ਼੍ਰੀਮਤੀ ਸਰਬਜੀਤ ਕੌਰ, ਸ਼੍ਰੀਮਤੀ ਦਲਜੀਤ ਕੌਰ, ਸ਼੍ਰੀਮਤੀ ਅਨੀਤਾ, ਸ ਅਮਰਜੀਤ ਪਾਲ ਸਿੰਘ, ਸ ਗੁਰਪ੍ਰਤਾਪ ਸਿੰਘ, ਸ੍ਰੀ ਅਸ਼ਵਨੀ ਕੁਮਾਰ, ਸ ਬਲਵਿੰਦਰ ਸਿੰਘ, ਸ ਹਰਪ੍ਰੀਤ ਸਿੰਘ ਲੌਂਗੀਆ ਅਤੇ ਸੁਰਿੰਦਰ ਸਿੰਘ ਨੇ ਆਪਣਾ ਯੋਗਦਾਨ ਪਾਇਆ। ਗਰਾਂਊਂਡ ਨੰਬਰ ਦੋ ਦੇ ਇੰਚਾਰਜ ਸ ਗੁਰਵਿੰਦਰ ਸਿੰਘ ਦੇ ਨਾਲ ਓਹਨਾਂ ਦੀ ਟੀਮ ਸ਼੍ਰੀਮਤੀ ਸਰਬਜੀਤ ਕੌਰ, ਸ ਰਾਜਵੀਰ ਸਿੰਘ, ਸ਼੍ਰੀਮਤੀ ਰਣਵੀਰ ਕੌਰ, ਸ ਸੁਖਪ੍ਰੀਤ ਸਿੰਘ, ਸ ਭੁਪਿੰਦਰ ਸਿੰਘ, ਸ ਹਰਵਿੰਦਰ ਸਿੰਘ, ਸ ਦਲਜੀਤ ਸਿੰਘ, ਸ੍ਰੀ ਬਖਸ਼ੀ ਰਾਮ, ਸ ਗੁਰਿੰਦਰ ਸਿੰਘ ਅਤੇ ਸ੍ਰੀਮਤੀ ਦਲਜੀਤ ਕੌਰ ਜੀ ਨੇ ਆਪਣਾ ਯੋਗਦਾਨ ਪਾਇਆ। ਸਾਰੀਆਂ ਟੀਮਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਸ ਮਨਜਿੰਦਰ ਸਿੰਘ, ਸ ਦਵਿੰਦਰ ਸਿੰਘ, ਸ੍ਰੀ ਆਸ਼ੀਸ਼ ਕੁਮਾਰ, ਸ਼੍ਰੀਮਤੀ ਗੁਰਪ੍ਰੀਤ ਕੌਰ, ਸ਼੍ਰੀਮਤੀ ਅਜੀਤ ਕੌਰ, ਸ ਇੰਦਰਜੀਤ ਸਿੰਘ ਨੇ ਸਮੇਂ ਸਿਰ ਪੜਤਾਲ ਉਪਰੰਤ ਰਜਿਸਟਰੇਸ਼ਨ ਮੁਕੰਮਲ ਕੀਤੀ। ਇਹਨਾਂ ਖੇਡਾਂ ਦੇ ਸਰਟੀਫਿਕੇਟਾਂ ਨੂੰ ਭਰਨ ਦੀ ਜਿੰਮੇਵਾਰੀ ਸ ਨਰਿੰਦਰ ਸਿੰਘ ਬੰਗਾ ਦੀ ਟੀਮ ਸ੍ਰੀ ਵਿਜੈ ਕੁਮਾਰ, ਸ਼੍ਰੀਮਤੀ ਬਲਦੀਪ ਕੌਰ, ਸ਼੍ਰੀਮਤੀ ਮਲਕੀਤ ਕੌਰ ਅਤੇ ਸ਼੍ਰੀਮਤੀ ਨਵਜੋਤ ਕੌਰ ਆਪਣੀ ਸਾਫ਼ ਸੁੱਥਰੀ ਲਿਖਾਈ ਨਾਲ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ। ਸਾਫ਼ ਸੁਥਰਾ ਅਤੇ ਸਮੇਂ ਸਿਰ ਖਾਣਾ ਮੁੱਹਈਆ ਕਰਵਾਉਣ ਲਈ ਹੈਡਮਾਸਟਰ ਰਾਜਵਿੰਦਰ ਸਿੰਘ ਗਿੱਲ, ਹੈਡਮਾਸਟਰ ਸ ਰਮੇਸ਼ ਸਿੰਘ ਅਤੇ ਸ ਦਵਿੰਦਰ ਸਿੰਘ ਨੇ ਦਿਨ ਰਾਤ ਦੀ ਪ੍ਰਵਾਹ ਕਰੇ ਬਿਨਾਂ ਆਪਣੀ ਡਿਊਟੀ ਨਿਭਾਈ। ਵੇਟ ਕਮੇਟੀ ਵਿੱਚ ਸ ਗੁਰਿੰਦਰ ਸਿੰਘ, ਸ. ਪਰਮਜੀਤ ਸਿੰਘ, ਸ਼੍ਰੀਮਤੀ ਰਣਵੀਰ ਕੌਰ, ਸ ਅਮਨਦੀਪ ਸਿੰਘ ਅਤੇ ਸ੍ਰੀਮਤੀ ਸਰਬਜੀਤ ਕੌਰ ਨੇ ਸਮੇਂ ਸਿਰ ਖਿਡਾਰੀਆਂ ਦਾ ਵਜ਼ਨ ਕਰਕੇ ਖੇਡਾਂ ਦੀ ਸ਼ੁਰੂਆਤ ਕਰਵਾਉਣ ਵਿੱਚ ਆਪਣਾ ਯੋਗਦਾਨ ਪਾਇਆ। ਖੇਡ ਗਰਾਂਊਂਡਾਂ ਦੀ ਸਮੁੱਚੀ ਦੇਖਭਾਲ ਸ੍ਰੀ ਵਿਨੀਤ ਭੱਲਾ, ਮਿਸ ਭਜਨਦੀਪ ਕੌਰ ਅਤੇ ਸ਼੍ਰੀ ਰਸ਼ੀਦ ਨੇ ਬਾਖ਼ੂਬੀ ਕੀਤੀ। Stay updated with the latest stories only on Time of Punjab — 👉 [Punjabi News] | [English News] | [Hindi News] | More News Here » Share this:
ਸੀ-ਪਾਈਟ ਕੈਂਪ ਵਿਖੇ ਨੰਗਲ ਵਿਖੇ ਸਕਿਉਰਟੀ ਗਾਰਡ ਅਤੇ ਸਕਿਉਰਟੀ ਸੁਪਰਵਾਈਜ਼ਰ ਕੋਰਸ ਦੇ ਲਈ ਰਜਿਸਟ੍ਰੇਸ਼ਨ ਸ਼ੁਰੂ Punjabi News / By Neelam
“ਜੈ ਸੰਵਿਧਾਨ, ਜੈ ਭੀਮ, ਜੈ ਭਾਰਤ” ਦੇ ਨਾਅਰੇ ਨਾਲ ਪਿੰਡ ਪੁਰਖਾਲੀ ਵਿੱਚ 77ਵਾਂ ਗਣਤੰਤਰ ਦਿਵਸ ਅਤੇ ਸੰਵਿਧਾਨ ਦਿਵਸ ਮਨਾਇਆ ਗਿਆ Punjabi News / By Neelam
ਹੜ੍ਹਾਂ ਦੌਰਾਨ ਘਰ-ਘਰ ਦਵਾਈਆਂ ਅਤੇ ਡਾਕਟਰੀ ਸਹਾਇਤਾ ਪਹੁੰਚਾਉਣ ਲਈ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੀ ਟੀਮ ਦਾ ਵਿਸ਼ੇਸ਼ ਸਨਮਾਨ Punjabi News / By Neelam
ਮਹਿਲਾਵਾਂ ਦੀ ਸਿਹਤ ਵੱਲ ਵੱਡਾ ਕਦਮ: ਡੀਸੀ ਕੰਪਲੈਕਸ ਵਿੱਚ ਏ-ਆਈ ਆਧਾਰਿਤ ਬ੍ਰੈਸਟ ਕੈਂਸਰ ਜਾਂਚ ਕੈਂਪ Punjabi News / By Neelam
ਯੂਕੋ ਬੈਂਕ ਨੂੰਹੋਂ ਸ਼ਾਖਾ ਵੱਲੋਂ 84ਵੇਂ ਫਾਊਂਡੇਸ਼ਨ ਦਿਵਸ ਮੌਕੇ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ Punjabi News / By Neelam
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਕੱਢੀ ਗਈ ਪੈਦਲ ਰੈਲੀ Punjabi News / By Neelam