ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ ਚਿੱਟੇ ਰੰਗ ਨਾਲ ਸਜਾਇਆ ਜਾਵੇਗਾ- ਹਰਜੋਤ ਬੈਂਸBy Muskan / November 12, 2025 ਹਰਜੋਤ ਸਿੰਘ ਬੈਂਸ ਨੇ ਪਵਿੱਤਰ ਨਗਰੀ ਨੂੰ ਚਿੱਟੇ ਰੰਗ ਵਿੱਚ ਰੰਗਣ ਲਈ ਪੇਂਟ ਬੁਰਸ਼ ਨਾਲ ਇਸ ਅਭਿਲਾਸ਼ੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ 20 ਹਜ਼ਾਰ ਲੀਟਰ ਤੋਂ ਵੱਧ ਚਿੱਟੇ ਰੰਗ ਦਾ ਪਾਇਆ ਯੋਗਦਾਨ ਸ੍ਰੀ ਅਨੰਦਪੁਰ ਸਾਹਿਬ/ਰੂਪਨਗਰ 12 ਨਵੰਬਰ : ਇਤਿਹਾਸਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਅਧਿਆਤਮਿਕ ਅਤੇ ਇਤਿਹਾਸਕ ਮਾਹੌਲ ਨੂੰ ਸਿਖਰਾਂ ‘ਤੇ ਲੈ ਜਾਣ ਲਈ ਅਹਿਮ ਕਦਮ ਚੁੱਕਦਿਆਂ, ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਅੱਜ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਕਾਰ ਸੇਵਾ ਵਾਲੇ ਬਾਬਾ ਸਤਨਾਮ ਸਿੰਘ ਜੀ ਵੱਲੋਂ ਅਰਦਾਸ ਕਰਨ ਤੋਂ ਬਾਅਦ, ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਸਥਾਨਕ ਬੱਸ ਸਟੈਂਡ ਤੋਂ ਪੂਰੇ ਸ਼ਹਿਰ ਨੂੰ ਚਿੱਟੇ ਰੰਗ ਨਾਲ ਰੰਗਣ ਲਈ ਪੇਂਟ ਬੁਰਸ਼ ਨਾਲ ਇਸ ਅਭਿਲਾਸ਼ੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਦੇ ਦ੍ਰਿਸ਼ਟੀਕੋਣ ਬਾਰੇ ਜਾਣਕਾਰੀ ਦਿੰਦਿਆਂ ਸ.ਹਰਜੋਤ ਸਿੰਘ ਬੈਂਸ ਨੇ ਕਿਹਾ, “ਅੱਜ, ਅਸੀਂ ਸ੍ਰੀ ਅਨੰਦਪੁਰ ਸਾਹਿਬ ਨੂੰ ਸੁੰਦਰਤਾ, ਸ਼ਾਂਤੀ ਅਤੇ ਸ਼ਰਧਾ ਦਾ ਚਾਨਣ ਮੁਨਾਰਾ ਬਣਾਉਣ ਦੇ ਰਾਹ ‘ਤੇ ਨਿਕਲੇ ਹਾਂ। ਇਹ ਪ੍ਰੋਜੈਕਟ ਸਾਡੀ ਅਮੀਰ ਵਿਰਾਸਤ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਵਾਅਦਾ ਹੈ। ਪਵਿੱਤਰ ਨਗਰੀ ਦੀ ਰੂਹਾਨੀਅਤ ਨੂੰ ਪਹਿਲਾਂ ਹੀ ਮਹਿਸੂਸ ਕੀਤਾ ਜਾ ਰਿਹਾ ਹੈ ਕਿਉਂਕਿ ਅਸੀਂ ਹਰ ਗਲੀ ਅਤੇ ਕੋਨੇ ਨੂੰ ਸਾਫ਼ ਕਰ ਰਹੇ ਹਾਂ, ਹਰ ਸੜਕ ਦਾ ਨਵੀਨੀਕਰਨ ਕਰ ਰਹੇ ਹਾਂ ਅਤੇ ਸ਼ਹਿਰ ਨੂੰ ਚਿੱਟੇ ਰੰਗ ਵਿੱਚ ਰੰਗ ਰਹੇ ਹਾਂ।” ਸਾਰੇ ਭਾਈਚਾਰਿਆਂ ਵੱਲੋਂ ਮਿਲ ਰਹੇ ਭਰਵੇਂ ਸਮਰਥਨ ਨੂੰ ਉਜਾਗਰ ਕਰਦਿਆਂ, ਸਿੱਖਿਆ ਮੰਤਰੀ ਨੇ ਕਿਹਾ ਕਿ ਲੋਕ ਭਲਾਈ ਨੂੰ ਸਮਰਪਿਤ ਵਿਅਕਤੀਆਂ ਨੇ ਸ਼ੁਰੂਆਤੀ ਪੜਾਅ ਲਈ ਪਹਿਲਾਂ ਹੀ 20,000 ਲੀਟਰ ਤੋਂ ਵੱਧ ਚਿੱਟੇ ਰੰਗ ਦਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਮਾਵੇਸ਼ ਅਤੇ ਸਮੂਹਿਕ ਯਤਨਾਂ ਦੀ ਭਾਵਨਾ ਦਾ ਇੱਕ ਪ੍ਰਤੱਖ ਪ੍ਰਮਾਣ ਹੈ। ਨੌਜਵਾਨਾਂ ਅਤੇ ਪੰਚਾਇਤਾਂ ਨੂੰ ਇਸ ਵਿਸ਼ਾਲ ਸੇਵਾ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ, ਸਿੱਖਿਆ ਮੰਤਰੀ ਨੇ ਕਿਹਾ, “ਅਸੀਂ ਅਗਲੇ ਪੰਜ ਤੋਂ ਸੱਤ ਦਿਨਾਂ ਵਿੱਚ ਹਰ ਗਲੀ ਅਤੇ ਹਰ ਮੁਹੱਲੇ ਨੂੰ ਰੰਗ ਕਰਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਚਿੱਟੇ ਰੰਗ ਨਾਲ ਇਸ ਪਵਿੱਤਰ ਨਗਰੀ ਨੂੰ ਸੁੰਦਰ ਅਤੇ ਸਾਫ਼-ਸੁਥਰਾ ਬਣਾਇਆ ਜਾਵੇ।” ਸਿੱਖਿਆ ਮੰਤਰੀ ਨੇ ਇਸ ਪ੍ਰੋਜੈਕਟ ਲਈ ਸਮੁੱਚੇ ਪ੍ਰਸ਼ਾਸਨ ਵੱਲੋਂ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ‘ਵ੍ਹਾਈਟ ਸਿਟੀ’ ਪ੍ਰੋਜੈਕਟ ਨੂੰ ਇੱਕ ਨਿਰੰਤਰ ਮੁਹਿੰਮ ਵਜੋਂ ਅੱਗੇ ਵਧਾਇਆ ਜਾਵੇਗਾ ਅਤੇ ਇਸ ਦੇ ਮੌਜੂਦਾ ਪੜਾਅ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੇ ਸੰਪੂਰਨ ਅਤੇ ਸਥਾਈ ਸੁੰਦਰੀਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਨੌਵੇਂ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਾਗਮਾਂ ਲਈ ਇੱਥੇ ਪਹੁੰਚਣ ਵਾਲੀਆਂ ਸੰਗਤਾਂ ਲਈ ਗੁਰੂ ਦੀ ਵਿਰਾਸਤ ਦਾ ਇੱਕ ਰੂਹਾਨੀ ਪ੍ਰਤੀਕ ਬਣਾਇਆ ਜਾ ਸਕੇ। ਗੁਰੂ ਦੀਆਂ ਸਿੱਖਿਆਵਾਂ ਦੀ ਭਾਵਨਾ ਨੂੰ ਉਜਾਗਰ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਸ ਪਵਿੱਤਰ ਨਗਰੀ ‘ਤੇ ਜਿੱਥੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਇੱਕ ਅਧਿਆਤਮਿਕ ਕਿਲ੍ਹੇ ਦੀ ਨੀਂਹ ਰੱਖੀ ਸੀ, ਅਸੀਂ ਗੁਰੂ ਸਾਹਿਬ ਦੀ ਰੂਹਾਨੀਅਤ ਨੂੰ ਦੁਨੀਆਂ ਭਰ ਦੀਆਂ ਸੰਗਤਾਂ ਤੱਕ ਪਹੁੰਚਾਉਣ ਲਈ ਨਿਮਾਣੀ ਸੇਵਾ ਸ਼ੁਰੂ ਕਰ ਰਹੇ ਹਾਂ।” ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਆਈਏਐਸ, ਡਾ.ਸੰਜੀਵ ਗੌਤਮ ਜਿਲ੍ਹਾਂ ਪ੍ਰਧਾਨ, ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੋਂਸਲ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਦਇਆ ਸਿੰਘ ਸਿੱਖਿਆ ਕੋਆਰਡੀਨੇਟਰ, ਅਭਿਜੀਤ, ਇੰਦਰਜੀਤ ਸਿੰਘ ਅਰੋੜਾ ਵਪਾਰ ਮੰਡਲ ਪ੍ਰਧਾਨ, ਸਮੇਤ ਪ੍ਰਸਾਸ਼ਨ ਦੇ ਅਧਿਕਾਰੀ, ਯੂਥ ਕਲੱਬ, ਕੋਂਸਲਰ, ਪੰਚ, ਸਰਪੰਚ, ਪਤਵੰਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ। Punjabi News English News Hindi News For More News Click here Share this:
ਸੀ-ਪਾਈਟ ਕੈਂਪ ਵਿਖੇ ਨੰਗਲ ਵਿਖੇ ਸਕਿਉਰਟੀ ਗਾਰਡ ਅਤੇ ਸਕਿਉਰਟੀ ਸੁਪਰਵਾਈਜ਼ਰ ਕੋਰਸ ਦੇ ਲਈ ਰਜਿਸਟ੍ਰੇਸ਼ਨ ਸ਼ੁਰੂ Punjabi News / By Neelam
“ਜੈ ਸੰਵਿਧਾਨ, ਜੈ ਭੀਮ, ਜੈ ਭਾਰਤ” ਦੇ ਨਾਅਰੇ ਨਾਲ ਪਿੰਡ ਪੁਰਖਾਲੀ ਵਿੱਚ 77ਵਾਂ ਗਣਤੰਤਰ ਦਿਵਸ ਅਤੇ ਸੰਵਿਧਾਨ ਦਿਵਸ ਮਨਾਇਆ ਗਿਆ Punjabi News / By Neelam
ਹੜ੍ਹਾਂ ਦੌਰਾਨ ਘਰ-ਘਰ ਦਵਾਈਆਂ ਅਤੇ ਡਾਕਟਰੀ ਸਹਾਇਤਾ ਪਹੁੰਚਾਉਣ ਲਈ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੀ ਟੀਮ ਦਾ ਵਿਸ਼ੇਸ਼ ਸਨਮਾਨ Punjabi News / By Neelam
ਮਹਿਲਾਵਾਂ ਦੀ ਸਿਹਤ ਵੱਲ ਵੱਡਾ ਕਦਮ: ਡੀਸੀ ਕੰਪਲੈਕਸ ਵਿੱਚ ਏ-ਆਈ ਆਧਾਰਿਤ ਬ੍ਰੈਸਟ ਕੈਂਸਰ ਜਾਂਚ ਕੈਂਪ Punjabi News / By Neelam
ਯੂਕੋ ਬੈਂਕ ਨੂੰਹੋਂ ਸ਼ਾਖਾ ਵੱਲੋਂ 84ਵੇਂ ਫਾਊਂਡੇਸ਼ਨ ਦਿਵਸ ਮੌਕੇ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ Punjabi News / By Neelam
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਕੱਢੀ ਗਈ ਪੈਦਲ ਰੈਲੀ Punjabi News / By Neelam