ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸੰਗਤਾਂ ਨੇ ਕਥਾ ਕੀਰਤਨ ਦਾ ਅਨੰਦ ਮਾਣਿਆਂBy Muskan / November 12, 2025 ਗੁਰੂ ਸਾਹਿਬ ਦੇ ਜੀਵਨ, ਫਲਸਫੇ ਤੇ ਲਾਸ਼ਾਨੀ ਸ਼ਹਾਦਤ ਬਾਰੇ ਕਥਾ, ਕੀਰਤਨ ਨਾਲ ਸੰਗਤਾਂ ਨਿਹਾਲ ਕੀਰਤਪੁਰ ਸਾਹਿਬ 11 ਨਵੰਬਰ : ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਦਰਬਾਰ ਸਕੂਲ ਆਂਫ ਐਮੀਨੈਂਸ ਕੀਰਤਪੁਰ ਸਾਹਿਬ ਵਿਖੇ ਕਰਵਾਇਆ ਗਿਆ। ਜਿਸ ਵਿੱਚ ਸੰਗਤਾਂ ਨੇ ਲੰਬਾ ਸਮਾਂ ਇਲਾਹੀ ਬਾਣੀ ਦਾ ਆਨੰਦ ਮਾਣਿਆ। ਜਿਕਰਯੋਗ ਹੈ ਕਿ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਨ੍ਹੀ ਦਿਨੀ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਬਾਰੇ ਸ਼ਰਧਾਲੂਆਂ ਨੂੰ ਜਾਣੂ ਕਰਵਾਉਣ ਲਈ ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਸਥਿਤ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ਦੇ ਨੇੜੇ ਕੀਰਤਨ ਦਰਬਾਰ ਤੇ ਕਵੀ ਦਰਬਾਰ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਨੋਵੇਂ ਪਾਤਸ਼ਾਹ ਹਿੰਦ ਦੀ ਚਾਦਰ ਧੰਨ ਧੰਨ ਸ਼੍ਰੀ ਗੁਰੂ ਤੇਂਗ ਬਹਾਦਰ ਜੀ ਦੇ ਜੀਵਨ, ਫਲਸਫੇ ਅਤੇ ਲਾਸ਼ਾਨੀ ਸ਼ਹਾਦਤ ਦੀ ਧਾਰਮਿਕ ਵਿਆਖਿਆ ਕੀਤੀ ਗਈ ਹੈ। ਇਸ ਮੌਕੇ ਸੰਗਤਾਂ ਨੂੰ ਕੀਰਤਨ ਤੇ ਕਥਾਂ ਨਾਲ ਜੋੜਿਆ ਗਿਆ,ਗੁਰਮਤਿ ਸਮਾਗਮ ਦੌਰਾਨ ਸੰਗਤਾਂ ਨੇ ਕਥਾ, ਕੀਰਤਨੀਏ ਤੋਂ ਗੁਰੂ ਸਾਹਿਬ ਬਾਰੇ ਜਾਣਕਾਰੀ ਹਾਸਲ ਕੀਤੀ। ਕਮਿੱਕਰ ਸਿੰਘ ਡਾਢੀ ਹਲਕਾ ਸੰਗਠਨ ਇੰਚਾਰਜ ਨੇ ਦੱਸਿਆ ਕਿ ਕੀਰਤਨ ਦਰਬਾਰ ਦੌਰਾਨ ਅਮਰਜੀਤ ਸਿੰਘ ਤਾਨ ਕੀਰਤਨੀ ਜਥਾ, ਜਸਵੀਰ ਸਿੰਘ ਬੁਰਜ ਕੀਰਤਨੀ, ਕਥਾ ਵਾਚਕ ਗੁਰਮੀਤ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਬਾਣੀ ਸਿਮਰਨ ਕੀਤਾ। ਇਸ ਦੌਰਾਨ ਬੁਲਾਰਿਆਂ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਤੇ ਸ਼ਹੀਦ ਗੁਰਸਿੱਖਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਵੱਲੋਂ ਧਰਮ ਦੀ ਰਾਖੀ ਅਤੇ ਮਨੁੱਖੀ ਅਧਿਕਾਰਾਂ ਦੀ ਸਰਬਉਚ ਕੁਰਬਾਨੀ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਅਰੋੜਾ, ਕਸ਼ਮੀਰਾ ਸਿੰਘ ਸਰਪੰਚ, ਸੋਹਣ ਸਿੰਘ ਬੈਂਸ, ਬਲਵਿੰਦਰ ਕੌਰ ਬੈਂਸ, ਤਰਲੋਚਨ ਸਿੰਘ ਲੋਚੀ ਪ੍ਰਧਾਨ ਟਰੱਕ ਯੂਨੀਅਨ, ਜੁਗਿੰਦਰ ਸਿੰਘ ਬਿੱਟੂ, ਕੁਲਵਿੰਦਰ ਸਿੰਘ, ਜਤਿੰਦਰ ਜੋਸ਼ੀ, ਜਸਵਿੰਦਰ ਸਿੰਘ, ਗੁਰਨਾਮ ਸਿੰਘ, ਯੂਨਿਸ ਖਾਨ ਹਾਜ਼ਰ ਸਨ। Punjabi News English News Hindi News For More News Click here Share this:
District level training begins under Business Blaster program Punjab News, Punjabi News / By Aayan Mehta
On the occasion of Organ Donation Day, students and teachers were made aware about organ donation. Punjab News, Punjabi News, Uncategorized / By Aayan Mehta
ਮੇਲਾ ਸਾਵਣ ਅਸ਼ਟਮੀ ਦੌਰਾਨ ਸੁਚਾਰੂ ਪ੍ਰਬੰਧ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ Punjab News, Punjabi News / By Aayan Mehta
ਸਿਹਤ ਵਿਭਾਗ ਨੇ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ 1,524 ਘਰਾਂ ਦਾ ਸਰਵੇ ਕਰਕੇ 3,145 ਕੰਟੇਨਰਾਂ ਦੀ ਕੀਤੀ ਜਾਂਚ Punjabi News, Punjab News / By Mehta D
ਸੜਕ ਹਾਦਸਾ ਪੀੜਤਾਂ ਦੀ ਜਾਨ ਬਚਾਉਣ ਲਈ ਪੀ.ਐੱਮ. ਰਾਹਤ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਓ: ਆਰ.ਟੀ.ਓ. ਰਾਜਪਾਲ ਸਿੰਘ ਸੇਖੋਂ Punjabi News, Punjab News / By Mehta D
ਅਕਾਲੀ ਦਲ ਨੂੰ ਵੱਡਾ ਹੁੰਗਾਰਾ, ਐਚ.ਡੀ. ਦੇਵਗੌੜਾ ਦੀ ਅਗਵਾਈ ਵਾਲੇ ਜਨਤਾ ਦਲ ਸੈਕੂਲਰ ਨੇ ਬਿਨਾਂ ਸ਼ਰਤ ਹਮਾਇਤ | ਮੁੱਖ ਖਬਰਾਂ Punjabi News / By Mehta D
ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਵੋਟਰ ਸੂਚੀਆਂ ’ਚ ਗੜਬੜੀ ਖਿਲਾਫ਼ ਹਾਈ ਕੋਰਟ ਕਰਾਂਗੇ ਪਹੁੰਚ : ਅਕਾਲੀ ਦਲ | ਮੁੱਖ ਖਬਰਾਂ Punjabi News / By Mehta D
AAP ਦੇ 7 ਸਾਂਸਦਾਂ ਦੀ ਸਾਂਸਦੀ ’ਤੇ ਖ਼ਤਰਾ ! ਸੰਜੇ ਸਿੰਘ ਦੇ ਦਾਅਵੇ ਨੇ ਵਧਾਈ ਸਿਆਸੀ ਹਲਚਲ, ਜਾਣੋ ਪੂਰਾ ਮਾਮਲਾ | ਮੁੱਖ ਖਬਰਾਂ Punjabi News / By Mehta D
Raghav Chadha ਨੇ ਮੁੜ AAP ’ਤੇ ਸਾਧਿਆ ਨਿਸ਼ਾਨਾ, ਕਿਹਾ- ‘ਆਪ’ ’ਚ Toxic ਮਾਹੌਲ, ਨਿੱਜੀ ਫਾਇਦੇ ਲਈ ਕਰ ਰਹੇ ਭ੍ਰਿਸ਼ਟਾਚਾਰ | ਮੁੱਖ ਖਬਰਾਂ Punjabi News / By Mehta D