ਗੁਰੂ ਸਾਹਿਬ ਦੇ ਜੀਵਨ, ਫਲਸਫੇ ਤੇ ਲਾਸ਼ਾਨੀ ਸ਼ਹਾਦਤ ਬਾਰੇ ਕਥਾ, ਕੀਰਤਨ ਨਾਲ ਸੰਗਤਾਂ ਨਿਹਾਲ

ਕੀਰਤਪੁਰ ਸਾਹਿਬ 11 ਨਵੰਬਰ : ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਦਰਬਾਰ ਸਕੂਲ ਆਂਫ ਐਮੀਨੈਂਸ ਕੀਰਤਪੁਰ ਸਾਹਿਬ ਵਿਖੇ ਕਰਵਾਇਆ ਗਿਆ। ਜਿਸ ਵਿੱਚ ਸੰਗਤਾਂ ਨੇ ਲੰਬਾ ਸਮਾਂ ਇਲਾਹੀ ਬਾਣੀ ਦਾ ਆਨੰਦ ਮਾਣਿਆ। ਜਿਕਰਯੋਗ ਹੈ ਕਿ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਨ੍ਹੀ ਦਿਨੀ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਬਾਰੇ ਸ਼ਰਧਾਲੂਆਂ ਨੂੰ ਜਾਣੂ ਕਰਵਾਉਣ ਲਈ ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਸਥਿਤ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ਦੇ ਨੇੜੇ ਕੀਰਤਨ ਦਰਬਾਰ ਤੇ ਕਵੀ ਦਰਬਾਰ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਨੋਵੇਂ ਪਾਤਸ਼ਾਹ ਹਿੰਦ ਦੀ ਚਾਦਰ ਧੰਨ ਧੰਨ ਸ਼੍ਰੀ ਗੁਰੂ ਤੇਂਗ ਬਹਾਦਰ ਜੀ ਦੇ ਜੀਵਨ, ਫਲਸਫੇ ਅਤੇ ਲਾਸ਼ਾਨੀ ਸ਼ਹਾਦਤ ਦੀ ਧਾਰਮਿਕ ਵਿਆਖਿਆ ਕੀਤੀ ਗਈ ਹੈ। ਇਸ ਮੌਕੇ ਸੰਗਤਾਂ ਨੂੰ ਕੀਰਤਨ ਤੇ ਕਥਾਂ ਨਾਲ ਜੋੜਿਆ ਗਿਆ,ਗੁਰਮਤਿ ਸਮਾਗਮ ਦੌਰਾਨ ਸੰਗਤਾਂ ਨੇ ਕਥਾ, ਕੀਰਤਨੀਏ ਤੋਂ ਗੁਰੂ ਸਾਹਿਬ ਬਾਰੇ ਜਾਣਕਾਰੀ ਹਾਸਲ ਕੀਤੀ।
