UCO Bank Nuhon Branch organized a health checkup camp on the occasion of 84th Foundation Day
ਰੂਪਨਗਰ, 07 ਜਨਵਰੀ: ਯੂਕੋ ਬੈਂਕ ਦੇ 84ਵੇਂ ਫਾਊਂਡੇਸ਼ਨ ਦਿਵਸ ਦੇ ਮੌਕੇ ‘ਤੇ ਯੂਕੋ ਬੈਂਕ ਨੂੰਹੋਂ ਸ਼ਾਖਾ ਵੱਲੋਂ ਇੱਕ ਵਿਸ਼ੇਸ਼ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਬੈਂਕ ਦੇ ਗਾਹਕਾਂ ਦੇ ਨਾਲ-ਨਾਲ ਨੇੜਲੇ ਪਿੰਡਾਂ ਦੇ ਲੋਕਾਂ ਨੇ ਵੀ ਭਾਗ ਲਿਆ।
ਸਿਹਤ ਕੈਂਪ ਦੌਰਾਨ ਮੈਕਸ ਹਸਪਤਾਲ ਮੋਹਾਲੀ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਲੋਕਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸਿਹਤ ਸੰਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਲੋਕਾਂ ਨੇ ਇਸ ਪਹਿਲ ਦੀ ਖੂਬ ਪ੍ਰਸ਼ੰਸਾ ਕੀਤੀ।
ਫਾਊਂਡੇਸ਼ਨ ਦਿਵਸ ਦੇ ਮੌਕੇ ‘ਤੇ ਬੈਂਕ ਵਿੱਚ ਆਏ ਮਹਿਮਾਨਾਂ ਲਈ ਰਿਫਰੈਸ਼ਮੈਂਟ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਸਮਾਗਮ ਵਿੱਚ ਇਲਾਕੇ ਦੇ ਕਈ ਮੋਹਤਬਰ ਵਿਅਕਤੀ ਮੌਜੂਦ ਰਹੇ, ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਚੇਅਰਮੈਨ ਅਤੇ ਹੋਰ ਪ੍ਰਮੁੱਖ ਹਸਤੀਆਂ ਸ਼ਾਮਲ ਸਨ।
ਇਸ ਸਮਾਗਮ ਦੌਰਾਨ ਯੂਕੋ ਬੈਂਕ ਨੂੰਹੋਂ ਸ਼ਾਖਾ ਦੇ ਮੈਨੇਜਰ ਸ਼੍ਰੀ ਜੀ. ਐਸ. ਰੈਣੀ ਵੱਲੋਂ ਬੈਂਕ ਦੇ ਵੱਖ-ਵੱਖ ਉਤਪਾਦਾਂ ਅਤੇ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਬੈਂਕਿੰਗ ਸੇਵਾਵਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ।
ਯੂਕੋ ਬੈਂਕ ਵੱਲੋਂ ਸਮਾਜਿਕ ਜ਼ਿੰਮੇਵਾਰੀ ਦੇ ਤਹਿਤ ਕੀਤੇ ਗਏ ਇਸ ਉਪਰਾਲੇ ਨੂੰ ਲੋਕਾਂ ਵੱਲੋਂ ਖੂਬ ਸਰਾਹਿਆ ਗਿਆ।











